ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

Posted On February - 25 - 2020

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 24 ਫ਼ਰਵਰੀ
ਜਿਲਾ ਪੁਲੀਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਇੱਕ ਮਹੀਨਾ ਪਹਿਲਾਂ ਇੱਥੋਂ ਦੀ ਇੱਕ ਫਾਇਨਾਂਸ ਕੰਪਨੀ ’ਚੋਂ ਹਥਿਆਰਾਂ ਦੇ ਜ਼ੋਰ ’ਤੇ ਲੁੱਟ-ਖੋਹ ਦੀ ਨਾਕਾਮ ਕੋਸ਼ਿਸ਼ ਕਰਨ ਦੇ ਦੋਸ਼ਾਂ ਵਿੱਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਪਿਸਤੌਲ, ਮੋਟਰਸਾਈਕਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਵਾਸੀ ਕੰਮੇਆਣਾ, ਰਾਜ ਸਿੰਘ ਵਾਸੀ ਨੂਰਪੁਰ (ਮਾਛੀਵਾੜਾ) ਅਤੇ ਜਸਪਾਲ ਭੱਟੀ ਵਾਸੀ ਮਖੂ ਨੇ ਕਥਿਤ ਤੌਰ ‘ਤੇ 23 ਜਨਵਰੀ ਨੂੰ ਬੱਸ ਅੱਡੇ ਨਜ਼ਦੀਕ ਮੰਨਪੁਰਮ ਗੋਲਡ ਲੋਨ ਫਾਇਨਾਂਸ ਕੰਪਨੀ ਵਿੱਚੋਂ ਹਥਿਆਰਾਂ ਦੀ ਨੋਕ ’ਤੇ ਸੋਨਾ ਲੁੱਟ ਦੀ ਕੋਸ਼ਿਸ਼ ਕੀਤੀ ਸੀ ਪਰ ਬੈਂਕ ਮੈਨੇਜਰ ਦੀ ਦਲੇਰੀ ਕਾਰਨ ਲੁੱਟ ਦੀ ਇਹ ਵਾਰਦਾਤ ਨਾਕਾਮ ਹੋ ਗਈ ਸੀ। ਇਹ ਘਟਨਾ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਸੀ। ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੀਸੀਟੀਵੀ ਫੁਟੇਜ਼ ਦੇ ਆਧਾਰ ’ਤੇ ਸੀਆਈਏ ਸਟਾਫ਼ ਨੇ ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁਲਜ਼ਮ ਰਾਜ ਸਿੰਘ ਉੱਪਰ ਪਹਿਲਾਂ ਵੀ 11 ਮਾਮਲੇ ਦਰਜ ਹਨ। ਡੀਐੱਸਪੀ ਜਸਤਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਦੋਸ਼ੀਆਂ ਤੋਂ ਹੋਰ ਵਾਰਦਾਤਾਂ ਬਾਰੇ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

 


Comments Off on ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.