ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

21 ਸਾਲਾ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

Posted On February - 13 - 2020

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 12 ਫਰਵਰੀ
ਇਥੋਂ ਦੇ ਸ਼ਕਤੀ ਨਗਰ ਵਸਨੀਕ ਇਕ 21 ਸਾਲਾ ਦੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ ਸ਼ਰਮਾ ਪੁੱਤਰ ਰੌਸ਼ਨ ਲਾਲ ਸ਼ਰਮਾ ਵਾਸੀ ਪਾਤੜਾਂ ਜ਼ਿਲ੍ਹਾ ਪਟਿਆਲਾ ਹਾਲ ਵਾਸੀ ਗਲੀ ਨੰਬਰ ਸੱਤ ਸ਼ਕਤੀ ਨਗਰ ਡੇਰਾਬੱਸੀ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਡੇਰਾਬੱਸੀ ਇਕ ਕੈਮੀਕਲ ਫੈਕਟਰੀ ਵਿੱਚ ਕੰਮ ਕਰਦਾ ਸੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰੌਸ਼ਨ ਲਾਲ ਨੇ ਦੱਸਿਆ ਕਿ ਉਸ ਵੱਲੋਂ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਤਬੀਅਤ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Comments Off on 21 ਸਾਲਾ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.