ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਕਮਰਸ਼ੀਅਲ ਬਿਜਲੀ ਬਿੱਲਾਂ ’ਚ ਤਿੰਨ ਮਹੀਨੇ ਲਈ ਕਟੌਤੀ ਕੀਤੀ ਜਾਵੇ: ਸੁਖਬੀਰ

Posted On March - 26 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ ਤਿੰਨ ਮਹੀਨਿਆਂ ਲਈ ਕਮਰਸ਼ੀਅਲ ਬਿਜਲੀ ਬਿੱਲਾਂ ਵਿਚ 50 ਫ਼ੀਸਦੀ ਕਟੌਤੀ ਕਰ ਕੇ ਉਦਯੋਗਿਕ ਸੈਕਟਰ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਦਯੋਗਿਕ ਸੈਕਟਰ ਨੂੰ ਕਰੋਨਾਵਾਇਰਸ ਦੀ ਵੱਡੀ ਕੀਮਤ ਚੁਕਾਉਣੀ ਪੈ ਰਹੀ ਹੈ। ਨਿਰਮਾਣ ਇਕਾਈਆਂ ਬੰਦ ਹੋ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਮੈਨੇਜਮੈਂਟ ਖਰਚਿਆਂ ਸਮੇਤ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੀ ਅਦਾਇਗੀ ਕਰਨੀ ਪੈਣੀ ਹੈ। ਵੱਖ ਵੱਖ ਕਮਰਸ਼ੀਅਲ ਅਦਾਰੇ ਮੌਜੂਦਾ ਤਾਲਾਬੰਦੀ ਕਾਰਨ ਵੱਡੇ ਆਰਥਿਕ ਸੰਕਟ ’ਚ ਘਿਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਜੇ ਇਨ੍ਹਾਂ ਅਦਾਰਿਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਕਮਰਸ਼ੀਅਲ ਬਿਜਲੀ ਬਿੱਲਾਂ ਵਿਚ 50 ਫ਼ੀਸਦੀ ਰਾਹਤ ਦੇ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿਚ ਮਦਦ ਮਿਲੇਗੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼ੋਅ ਰੂਮਾਂ ਅਤੇ ਦੁਕਾਨਾਂ ਸਮੇਤ ਸਾਰੇ ਕਮਰਸ਼ੀਅਲ ਅਦਾਰਿਆਂ ਨੂੰ ਅਗਲੇ ਛੇ ਮਹੀਨਿਆਂ ਲਈ ਪ੍ਰਾਪਰਟੀ ਟੈਕਸ ਅਦਾ ਕਰਨ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਕੁਝ ਹੱਦ ਤਕ ਇਨ੍ਹਾਂ ਅਦਾਰਿਆਂ ਦੇ ਘਾਟੇ ਦੀ ਭਰਪਾਈ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਰੇ ਕਰਮਚਾਰੀਆਂ ਉੱਤੇ ਲਾਇਆ ਪੇਸ਼ਾਵਰ ਟੈਕਸ ਵੀ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੂੰ ਸਿਰਫ਼ ਮੁੱਢਲੀ ਤਨਖਾਹ ਦਿੱਤੀ ਜਾ ਰਹੀ ਹੈ, ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਪੂਰੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਠੇਕੇ ਉਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਵੀ ਆਖਿਆ ਤਾਂ ਜੋ ਉਹ ਇਨ੍ਹਾਂ ਔਖੇ ਸਮਿਆਂ ਵਿਚ ਆਪਣੇ ਪਰਿਵਾਰਾਂ ਦਾ ਬੋਝ ਚੁੱਕ ਸਕਣ।
ਇਸੇ ਦੌਰਾਨ ਸ਼੍ਰੀ ਬਾਦਲ ਨੇ ਅੱਜ ਕਾਬੁਲ ਵਿਚ ਗੁਰਦੁਆਰੇ ਉੱਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਕੋਲ ਉਠਾਉਣ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਖ਼ਤਮ ਕੀਤਾ ਜਾ ਰਿਹਾ ਹੈ, ਜਿਸ ਕਰਕੇ ਹਜ਼ਾਰਾਂ ਸਿੱਖਾਂ ਨੇ ਇਸ ਦੇਸ਼ ਨੂੰ ਛੱਡ ਕੇ ਭਾਰਤ ਵਿਚ ਸ਼ਰਨ ਲੈ ਲਈ ਹੈ। ਉਨ੍ਹਾਂ ਨੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਜਨਤਕ ਅਪੀਲ ਕੀਤੀ ਹੈ ਕਿ ਉਹ ਕੱਟੜਵਾਦੀ ਧਿਰਾਂ ਵੱਲੋਂ ਸਿੱਖਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕਣ।

 


Comments Off on ਕਮਰਸ਼ੀਅਲ ਬਿਜਲੀ ਬਿੱਲਾਂ ’ਚ ਤਿੰਨ ਮਹੀਨੇ ਲਈ ਕਟੌਤੀ ਕੀਤੀ ਜਾਵੇ: ਸੁਖਬੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.