ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਕਰਫਿਊ ਦੌਰਾਨ ਲੋਕਾਂ ਦੀ ਕੁੱਟਮਾਰ ਖ਼ਿਲਾਫ਼ ਚੀਫ ਜਸਟਿਸ ਨੂੰ ਸ਼ਿਕਾਇਤ

Posted On March - 27 - 2020

ਬੀਰਬਲ ਰਿਸ਼ੀ
ਸ਼ੇਰਪੁਰ, 26 ਮਾਰਚ
ਕਰੋਨਾ ਦਾ ਕਹਿਰ ਕੌਮਾਂਤਰੀ ਪੱਧਰ ’ਤੇ ਬਣਿਆ ਹੋਇਆ ਹੈ। ਪੰਜਾਬ ਵਿੱਚ ਕਰਫਿਊ ਦੌਰਾਨ ਪੁਲੀਸ ਦੇ ਆਮ ਲੋਕਾਂ ’ਤੇ ਤਸ਼ੱਦਦ ਦੀ ਨਿਖੇਧੀ ਹੋ ਰਹੀ ਹੈ। ਸ਼ੇਰਪੁਰ ਤੋਂ ਪਬਲਿਕ ਹੈਲਪ ਲਾਈਨ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਨਵਲ ਗਰਗ ਨੇ ਸਰਵਉਚ ਅਦਾਲਤ ਦੇ ਚੀਫ਼ ਜਸਟਿਸ ਨੂੰ ਸ਼ਿਕਾਇਤ ਭੇਜ ਕੇ ਆਪਣੇ ਅਧਿਕਾਰ ਖੇਤਰ ਦੀ ਉਲੰਘਣਾ ਕਰਨ ਵਾਲੇ ਪੁਲੀਸ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਸ਼ੁਰੂਆਤੀ ਦੌਰ ਵਿਚ ਪੁਲੀਸ ਸਖ਼ਤੀ ਨੂੰ ਲੋਕਾਂ ਨੇ ਬਰਦਾਸ਼ਤ ਕੀਤਾ। ਹੈਰਾਨੀਜਨਕ ਹੈ ਕਿ ਪੁਲੀਸ ਵਲੋਂ ਘਰੇਲੂ ਸਮਾਨ, ਖੇਤ ਦਾ ਹਰਾ ਚਾਰਾ ਲਿਆਉਣ ਅਤੇ ਦਵਾਈ ਲੈਣ ਜਾਣ ਵਾਲਿਆਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਦਾ ਕੁਟਾਪਾ ਚਾੜ੍ਹਿਆ ਜਾ ਰਿਹਾ ਹੈ। ਇਸ ਤਰ੍ਹਾਂ ਦੇ ਕਈ ਅਣਮਨੁੱਖੀ ਤਸ਼ਦੱਦ ਦੇ ਮਾਮਲੇ ਸਾਹਮਣੇ ਆਏ ਹਨ। ਸ੍ਰੀ ਗਰਗ ਨੇ ਦੱਸਿਆ ਕਿ ਇਹ ਕਾਰਜ ਕੁੱਟੇ ਜਾਣ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਪੁਲੀਸ ਮੁਲਾਜ਼ਮਾਂ ਨੇ ਇਸ ਦੀਆਂ ਵੀਡੀਓਜ਼ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਜੋ ਪੀੜਤ ਲੋਕਾਂ ਦੇ ਦਿਲਾਂ ’ਤੇ ਡੂੰਘਾ ਅਸਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ’ਤੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ ਪਰਚਾ ਦਰਜ ਕੀਤਾ ਜਾ ਸਕਦਾ ਹੈ ਪਰ ਇਸ ਤਰ੍ਹਾਂ ਦਾ ਕਹਿਰ ਢਾਹੁਣਾ ਬਰਦਾਸ਼ਤਯੋਗ ਨਹੀਂ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸ਼ਿਕਾਇਤ ਮੁੱਖ ਮੰਤਰੀ, ਮੁੱਖ ਸਕੱਤਰ, ਡੀਜੀਪੀ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਲਿਖ਼ਤੀ ਸ਼ਿਕਾਇਤ ਭੇਜੀ ਹੈ ਅਤੇ ਲੋੜ ਪਈ ਤਾਂ ਉਹ ਜਨਹਿੱਤ ਪਟੀਸ਼ਨ ਵੀ ਦਾਇਰ ਕਰਨਗੇ।

 


Comments Off on ਕਰਫਿਊ ਦੌਰਾਨ ਲੋਕਾਂ ਦੀ ਕੁੱਟਮਾਰ ਖ਼ਿਲਾਫ਼ ਚੀਫ ਜਸਟਿਸ ਨੂੰ ਸ਼ਿਕਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.