ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਕਰੋਨਾਵਾਇਰਸ ਦੇ ਤਿੰਨ ਸ਼ੱਕੀ ਮਰੀਜ਼ ਮਿਲੇ

Posted On March - 27 - 2020

ਜਸਵੰਤ ਜੱਸ/ਚੰਦਰ ਪ੍ਰਕਾਸ਼ ਕਾਲੜਾ
ਫ਼ਰੀਦਕੋਟ/ਜਲਾਲਾਬਾਦ, 26 ਮਾਰਚ
ਫ਼ਰੀਦਕੋਟ ਜ਼ਿਲ੍ਹੇ ’ਚ ਕਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੀ ਸ਼ਨਾਖ਼ਤ ਹੋਈ ਹੈ। ਕਰੋਨਾਵਾਇਰਸ ਦੇ ਮੁੱਢਲੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਇਨ੍ਹਾਂ ਦੋਹਾਂ ਮਰੀਜ਼ਾਂ ਨੂੰ ਇੱਥੋਂ ਦੇ ਸਪੈਸ਼ਲ ਵਾਰਡ ’ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਵਿੱਚੋਂ ਇੱਕ ਸੀਨੀਅਰ ਡਾਕਟਰ ਦਾ ਲੜਕਾ ਦੱਸਿਆ ਜਾ ਰਿਹਾ ਹੈ ਅਤੇ ਦੂਸਰਾ ਮਰੀਜ਼ ਬਹਿਬਲ ਕਲਾਂ ਪਿੰਡ ਦਾ ਵਸਨੀਕ ਹੈ।
ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਕਿਹਾ ਕਿ ਦੋਵਾਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਅਤੇ ਇਨ੍ਹਾਂ ਦੀ ਰਿਪੋਰਟ ਦੇਰ ਰਾਤ ਤੱਕ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਪੈਸ਼ਲ ਵਾਰਡ ’ਚ ਪੰਜ ਮਰੀਜ਼ਾਂ ਨੂੰ ਭਰਤੀ ਕੀਤਾ ਗਿਆ ਸੀ ਅਤੇ ਉਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਇਸੇ ਤਰ੍ਹਾਂ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼ ਦਾਖਲ ਕੀਤਾ ਗਿਆ ਹੈ ਜਿਸ ਨੂੰ ਹਸਪਤਾਲ ਦੇ ਵਿਸ਼ੇਸ਼ ਨਿਗਰਾਨੀ ਵਾਰਡ ’ਚ ਰੱਖਿਆ ਗਿਆ ਹੈ। ਸ਼ੱਕੀ ਮਰੀਜ਼ ਪੰਜਾਬ ਪੁਲੀਸ ’ਚ ਤੈਨਾਤ ਹੈ। ਇਸ ਸਬੰਧੀ ਸਿਵਲ ਹਸਪਤਾਲ ਦੇ ਡਾਕਟਰ ਅਮਨਦੀਪ ਸਿੰਘ ਅਨੁਸਾਰ ਗੁਰੂਹਸਹਾਏ ਦੇ ਪਿੰਡ ਸੇਖੜਾ ਨਾਲ ਸਬੰਧਤ ਪੰਜਾਬ ਪੁਲੀਸ ’ਚ ਤੈਨਾਤ ਜਸਪ੍ਰੀਤ ਸਿੰਘ ਪੁੱਤਰ ਰਾਕੇਸ਼ ਸਿੰਘ 15 ਦਿਨ ਪਹਿਲਾਂ ਆਨੰਦਪੁਰ ਸਾਹਿਬ ਹੋਲੇ ਮਹੱਲੇ ’ਤੇ ਗਿਆ ਸੀ ਅਤੇ ਪਿਛਲੇ 10 ਦਿਨਾਂ ਤੋਂ ਉਸਨੂੰ ਹਲਕਾ ਬੁਖਾਰ, ਖਾਂਸੀ, ਜੁਕਾਮ ਤੇ ਛਾਤੀ ’ਚ ਬਲਗਮ ਆਦਿ ਦੇ ਸੰਕੇਤ ਸਨ। ਇਸ ਮਗਰੋਂ ਉਸ ਨੂੰ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਹੈ।

ਗਿਆਨ ਸਾਗਰ ਹਸਪਤਾਲ ਵਿਚ ਸ਼ੱਕੀ ਮਰੀਜ਼ ਆਇਆ
ਬਨੂੜ (ਕਰਮਜੀਤ ਸਿੰਘ ਚਿੱਲਾ): ਗਿਆਨ ਸਾਗਰ ਮੈਡੀਕਲ ਹਸਪਤਾਲ ਵਿਚ ਅੱਜ ਕਰੋਨਾਵਾਇਰਸ ਦਾ ਸ਼ੱਕੀ ਮਰੀਜ਼ ਦਾਖ਼ਲ ਹੋਇਆ ਹੈ। ਇਹ ਮਰੀਜ਼ ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਹਸਪਤਾਲ ਵਿਚੋਂ ਇੱਥੇ ਭੇਜਿਆ ਗਿਆ ਹੈ। ਮਰੀਜ਼ ਦੇ ਖੂਨ ਦੇ ਸੈਂਪਲ ਟੈਸਟ ਕਰਾਉਣ ਲਈ ਪੀਜੀਆਈ ਚੰਡੀਗੜ੍ਹ ਭੇਜੇ ਗਏ ਹਨ। ਟੈਸਟ ਦੀ ਰਿਪੋਰਟ 27 ਮਾਰਚ ਨੂੰ ਆਵੇਗੀ, ਜਿਸ ਮਗਰੋਂ ਮਰੀਜ਼ ਨੂੰ ਕਰੋਨਾ ਹੋਣ ਜਾਂ ਨਾ ਹੋਣ ਦੀ ਪੁਸ਼ਟੀ ਹੋਵੇਗੀ। ਗਿਆਨ ਸਾਗਰ ਹਸਪਤਾਲ ਵਿਚ ਆਇਆ ਮਰੀਜ਼ ਫੈਕਟਰੀ ਵਰਕਰ ਹੈ। ਉਸ ਨੂੰ ਪਿਛਲੇ ਚਾਰ-ਪੰਜ ਦਿਨਾਂ ਤੋਂ ਬੁਖਾਰ ਹੈ ਤੇ ਸਾਹ ਲੈਣ ਵਿਚ ਵੀ ਤਕਲੀਫ਼ ਹੋ ਰਹੀ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐੱਸਪੀਐੱਸ ਗੋਰਾਇਆ ਨੇ ਦੱਸਿਆ ਕਿ ਮਰੀਜ਼ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੀ ਕੋਈ ਵੀ ਵਿਦੇਸ਼ ਯਾਤਰਾ ਦੀ ਹਿਸਟਰੀ ਨਹੀਂ ਹੈ।

ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਈ
ਨਥਾਣਾ (ਪੱਤਰ ਪ੍ਰੇਰਕ): ਇੱਥੋਂ ਦੇ ਸੇਵਾਮੁਕਤ ਅਧਿਆਪਕ ਕਪੂਰ ਸਿੰਘ ਅਤੇ ਉਸ ਦੀ ਪਤਨੀ ਭਰਭੂਰ ਕੌਰ ਦੀ ਡਾਕਟਰੀ ਜਾਂਚ ਮਗਰੋਂ ਉਨ੍ਹਾਂ ਦੀ ਕਰੋਨਾਵਾਇਰਸ ਦੀ ਰਿਪੋਰਟ ਨੈਗੇਟਿਵ ਆਈ ਹੈ। ਉਂਝ ਉਨ੍ਹਾਂ ਨੂੰ ਇਕਾਂਤਵਾਸ ਵਿਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਨਿਊਜ਼ੀਲੈਂਡ ਤੋਂ ਪਰਤੇ ਇਸ ਪਤੀ-ਪਤਨੀ ਨੂੰ ਜ਼ੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਕਾਰਨ ਡਾਕਟਰੀ ਜਾਂਚ ਲਈ ਬਠਿੰਡਾ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਟੈਸਟਾਂ ਮਗਰੋਂ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

 


Comments Off on ਕਰੋਨਾਵਾਇਰਸ ਦੇ ਤਿੰਨ ਸ਼ੱਕੀ ਮਰੀਜ਼ ਮਿਲੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.