ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਕਰਜ਼ੇ ਦੀਆਂ ਕਿਸ਼ਤਾਂ ਦੀ ਉਗਰਾਹੀ ਛੇ ਮਹੀਨੇ ਲਈ ਬੰਦ ਹੋਵੇ: ਸੁਖਬੀਰ

Posted On March - 25 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਛੇ ਮਹੀਨਿਆਂ ਲਈ ਸਹਿਕਾਰੀ ਬੈਂਕਾਂ ਦੀਆਂ ਕਰਜ਼ੇ ਦੀਆਂ ਕਿਸ਼ਤਾਂ ਦੀ ਉਗਰਾਹੀ ਬੰਦ ਕਰ ਦੇਣ ਅਤੇ ਕਿਸਾਨਾਂ ਤੋਂ ਵਿਆਜ ਨਾ ਲਿਆ ਜਾਵੇ। ਉੁਨ੍ਹਾਂ ਕਿਹਾ ਹੈ ਕਿ ਕਿਸਾਨਾਂ ਵੱਲੋਂ ਸਹਿਕਾਰੀ ਬੈਂਕਾਂ ਤੋਂ ਲਏ ਕਰਜ਼ਿਆਂ ਲਈ ਪੰਜਾਬ ਸਰਕਾਰ ਇੱਕ ਵਿਆਪਕ ਕਰਜ਼ਾ ਮੁਆਫੀ ਸਕੀਮ ਲੈ ਕੇ ਆਵੇ।
ਅਕਾਲੀ ਦਲ ਪ੍ਰਧਾਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਵਿਡ-19 ਦੀ ਮਹਾਮਾਰੀ ਕਰਕੇ ਖੇਤੀ ਸੈਕਟਰ ਬਹੁਤ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਜਿਸ ਨਾਲ ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਵਿਚ ਖੇਤੀ ਅਰਥ ਵਿਵਸਥਾ ਨੂੰ ਢਹਿ ਢੇਰੀ ਹੋਣ ਤੋਂ ਬਚਾਉਣ ਲਈ ਉੱਚਿਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਨਾ ਪਵੇ।
ਸ੍ਰੀ ਬਾਦਲ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਤੋਂ ਲਏ ਕਰਜ਼ਿਆਂ ਤੋਂ ਰਾਹਤ ਦੇਣ ਦੀ ਸਕੀਮ ਦੀ ਲੰਬੇ ਸਮੇਂ ਤੋਂ ਲੋੜ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਨੂੰ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਸਰਕਾਰ ਨੂੰ ਖੇਤ ਮਜ਼ਦੂਰਾਂ ਲਈ ਨਗਦੀ ਰਾਹਤ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੀ ਮਹਾਮਾਰੀ ਨੇ ਖੇਤ ਮਜ਼ਦੂਰਾਂ ਉੱਤੇ ਸਭ ਤੋਂ ਵੱਧ ਅਸਰ ਪਾਇਆ ਹੈ ਜਿਸ ਕਰਕੇ ਉਨ੍ਹਾਂ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਣ ਲਈ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਗਦ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸੇ ਤਰ੍ਹਾਂ ਸਮਾਜ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਇੱਕ ਮਹੀਨੇ ਦੀ ਅਗਾਊਂ ਪੈਨਸ਼ਨ ਦੇਣੀ ਚਾਹੀਦੀ ਹੈ ਅਤੇ ਨਾਲ ਹੀ ਉਨ੍ਹਾਂ ਦੀਆਂ ਸਾਰੀਆਂ ਬਕਾਇਆ ਪੈਨਸ਼ਨਾਂ ਤੁਰੰਤ ਜਾਰੀ ਕਰਨੀਆਂ ਚਾਹੀਦੀਆਂ ਹਨ।
ਸ੍ਰੀ ਬਾਦਲ ਨੇ ਅਪੀਲ ਕੀਤੀ ਹੈ ਕਿ ਕਣਕ ਦੀ ਫ਼ਸਲ ਦੀ ਖਰੀਦਦਾਰੀ ਲਈ ਵਿਸ਼ੇਸ਼ ਯੋਜਨਾ ਬਣਾਈ ਜਾਵੇ। ਜੇ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਤੱਕ ਵੀ ਕਰੋਨਾਵਾਇਰਸ ਕਾਬੂ ਹੇਠ ਨਾ ਆਇਆ ਤਾਂ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਉਨ੍ਹਾਂ ਦੀ ਫ਼ਸਲ ਖਰੀਦੀ ਜਾਵੇ ਅਤੇ ਉਸ ਨੂੰ ਉੱਥੇ ਹੀ ਸਟੋਰ ਕਰ ਦਿੱਤਾ ਜਾਵੇ।


Comments Off on ਕਰਜ਼ੇ ਦੀਆਂ ਕਿਸ਼ਤਾਂ ਦੀ ਉਗਰਾਹੀ ਛੇ ਮਹੀਨੇ ਲਈ ਬੰਦ ਹੋਵੇ: ਸੁਖਬੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.