ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਸੱਭਿਅਤਾ ਦੀ ਸ਼ੁਰੂਆਤ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਗ਼ੈਰ ਜ਼ਰੂਰੀ ਸੇਵਾਵਾਂ ਵਾਲੇ ਜਲ ਸੈਨਾ ਮੁਲਾਜ਼ਮ ਘਰੋਂ ਕੰਮ ਕਰਨਗੇ

Posted On March - 25 - 2020

ਨਵੀਂ ਦਿੱਲੀ, 24 ਮਾਰਚ
ਕਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਲ ਸੈਨਾ ਨੇ ਬੇਹੱਦ ਜ਼ਰੂਰੀ ਸੇਵਾਵਾਂ ਨੂੰ ਛੱਡ ਹੋਰਨਾਂ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਹੈ। ਜਲ ਸੈਨਾ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਜਿਹੜੇ ਮੁਲਾਜ਼ਮ ਡਿਊਟੀ ’ਤੇ ਨਹੀਂ ਹੋਣਗੇ, ਉਹ ਫੋਨ ’ਤੇ ਉਪਲੱਬਧ ਰਹਿਣਗੇ। ਉਨ੍ਹਾਂ ਨੂੰ ਨੋਟਿਸ ਦੇਣ ’ਤੇ ਹਾਜ਼ਰ ਹੋਣਾ ਹੋਵੇਗਾ। ਜਲ ਸੈਨਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਹਦਾਇਤਾਂ ਸਰਕਾਰ ਵੱਲੋਂ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਦਿੱਤੀਆਂ ਗਈਆਂ ਹਨ। ਜਲ ਸੈਨਾ ਨੇ ਕਿਹਾ ਕਿ ਵਾਰ ਰੂਮ, ਸੰਚਾਰ ਕੇਂਦਰ ਤੇ ਹੋਰ ਸੇਵਾਵਾਂ ਪਹਿਲਾਂ ਵਾਂਗ ਪੂਰੀ ਸਮਰੱਥਾ ਨਾਲ ਚੱਲਣਗੀਆਂ। ਤੱਟੀ ਸੁਰੱਖਿਆ ਤੇ ਗਸ਼ਤ ਪਹਿਲਾਂ ਵਾਂਗ ਜਾਰੀ ਰਹੇਗੀ। ਜਹਾਜ਼ਾਂ ’ਚ ਸਵਾਰ ਹੋਣ ਵੇਲੇ ਕਰਮਚਾਰੀਆਂ ਦੀ ਲਾਜ਼ਮੀ ਸਕਰੀਨਿੰਗ ਲਈ ਕਿਹਾ ਗਿਆ ਹੈ।

-ਆਈਏਐਨਐੱਸ


Comments Off on ਗ਼ੈਰ ਜ਼ਰੂਰੀ ਸੇਵਾਵਾਂ ਵਾਲੇ ਜਲ ਸੈਨਾ ਮੁਲਾਜ਼ਮ ਘਰੋਂ ਕੰਮ ਕਰਨਗੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.