ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਗਿੱਦੜਬਾਹਾ: ਤਿੰਨ ਘੰਟੇ ਲਈ ਖੁੱਲ੍ਹੀਆਂ ਦਵਾਈਆਂ ਦੀਆਂ ਦੁਕਾਨਾਂ

Posted On March - 26 - 2020

ਗਿੱਦੜਬਾਹਾ ਵਿੱਚ ਸਿਵਲ ਹਸਪਤਾਲ ਦੇ ਸਾਹਮਣੇ ਮੈਡੀਕਲ ਸਟੋਰ ਤੋਂ ਦਵਾਈਆਂ ਖਰੀਦਦੇ ਹੋਏ ਗਾਹਕ।

ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 25 ਮਾਰਚ
ਕਰੋਨਾ ਵਾਇਰਸ ਕਾਰਨ ਕਰਫਿਊ ਦੌਰਾਨ ਜਿੱਥੇ ਰੋਜ਼-ਮਰ੍ਹਾ ਦੀਆਂ ਵਸਤਾਂ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਅਖ਼ਬਾਰ ਘਰਾਂ ਤੱਕ ਨਹੀਂ ਪਹੁੰਚ ਰਹੇ। ਸ਼ਹਿਰ ਦੇ ਜ਼ਿਆਦਾਤਰ ਪਾਠਕਾਂ ਨੇ ਅਖ਼ਬਾਰ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸ ਮਗਰੋਂ ਏਜੰਸੀ ਮਾਲਕਾਂ ਅਤੇ ਹਾਕਰਾਂ ਨੇ ਵੀ ਅਖ਼ਬਾਰ ਵੰਡਣਾ ਬੰਦ ਦਿੱਤਾ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋ ਦਵਾਈਆਂ ਦੀਆਂ ਦੁਕਾਨਾਂ ਨੂੰ ਸਵੇਰੇ 9 ਤੋਂ 12 ਤੱਕ ਛੋਟ ਦਿੱਤੀ ਗਈ, ਜਿਸ ਤਹਿਤ ਇਕ ਦੁਕਾਨ ਸਿਵਲ ਹਸਪਤਾਲ ਦੇ ਸਾਹਮਣੇ ਅਤੇ ਇਕ ਦੁਕਾਨ ਸ਼ਹਿਰ ਅੰਦਰ ਖੁੱਲ੍ਹਵਾਈ ਗਈ, ਜਿਨ੍ਹਾਂ ’ਤੇ ਪੁਲੀਸ ਕਰਮਚਾਰੀਆਂ ਦੀ ਨਿਗਰਾਨੀ ਵਿੱਚ ਦਵਾਈਆਂ ਵੇਚੀਆਂ ਗਈਆਂ ਅਤੇ ਭੀੜ ਨੂੰ ਦੇਖਦਿਆਂ ਪੁਲੀਸ ਕਰਮਚਾਰੀਆਂ ਨੇ ਭੀੜ ਨੂੰ ਕੰਟਰੋਲ ਕਰਦਿਆਂ ਬਰਾਬਰ ਦੂਰੀ ਬਣਾ ਲੋਕਾਂ ਨੂੰ ਲਾਈਨਾਂ ਵਿੱਚ ਖੜ੍ਹਾ ਕੀਤਾ।
ਬੰਦ ਦੌਰਾਨ ਲੰਬੀ ਰੋਡ ’ਤੇ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਬੈਠੇ ਇਕ ਵਿਅਕਤੀ ਨੂੰ ਪੁਲੀਸ ਨੇ ਸਖ਼ਤ ਲਹਿਜੇ ਵਿੱਚ ਤਾੜਨਾ ਕੀਤੀ, ਜਿਸ ’ਤੇ ਦੁਕਾਨਦਾਰ ਨੇ ਮਾਫ਼ੀ ਮੰਗ ਕੇ ਖਹਿੜਾ ਛੁਡਵਾਇਆ। ਲੋਕਾਂ ਦੀ ਮੁਸ਼ਕਲ ਨੂੰ ਦੇਖਦਿਆਂ ਸ਼ਹਿਰ ਦੇ ਇਕ ਪੈਟਰੋਲ ਪੰਪ ਨੂੰ ਵੀ ਖੋਲ੍ਹਣ ਦੀ ਇਜ਼ਾਜ਼ਤ ਦਿੱਤੀ ਗਈ।
ਅੱਜ ਵੀ ਲੋਕ ਘਰਾਂ ਅੰਦਰ ਹੀ ਰਹੇ ਅਤੇ ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਹੁਕਮਾਂ ਦਾ ਪਾਲਣਾ ਕੀਤੀ।
ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਅੰਦਰ ਪੀਣ ਵਾਲਾ ਸਾਫ਼ ਪਾਣੀ ਸਪਲਾਈ ਕਰਨ ਵਾਲੇ ਆਰਓ ਵਾਲਿਆਂ ਨੂੰ ਵੀ ਕੁਝ ਸਮੇਂ ਲਈ ਰਾਹਤ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲ ਸਕੇ, ਕਿਉਂਕਿ ਵਾਟਰ ਵਰਕਸ ਵਿਭਾਗ ਵਲੋਂ ਸਪਲਾਈ ਕੀਤਾ ਜਾਣ ਵਾਲਾ ਪਾਣੀ ਪੀਣ ਯੋਗ ਨਹੀਂ ਹੁੰਦਾ।


Comments Off on ਗਿੱਦੜਬਾਹਾ: ਤਿੰਨ ਘੰਟੇ ਲਈ ਖੁੱਲ੍ਹੀਆਂ ਦਵਾਈਆਂ ਦੀਆਂ ਦੁਕਾਨਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.