ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਸੱਭਿਅਤਾ ਦੀ ਸ਼ੁਰੂਆਤ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਚਿਦੰਬਰਮ ਵੱਲੋਂ ਆਰਥਿਕ ਟਾਸਕ ਫੋਰਸ ਸਥਾਪਤ ਕਰਨ ’ਚ ਦੇਰੀ ਦੀ ਨਿਖੇਧੀ

Posted On March - 25 - 2020

ਨਵੀਂ ਦਿੱਲੀ, 24 ਮਾਰਚ
ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਨੇ ਵਿਸ਼ੇਸ਼ ਆਰਥਿਕ ਟਾਸਕ ਫੋਰਸ ਸਥਾਪਤ ਕਰਨ ’ਚ ਦੇਰੀ ਲਈ ਮੋਦੀ ਸਰਕਾਰ ’ਤੇ ਹਮਲਾ ਬੋਲਿਆ ਹੈ। ਇਹ ਟਾਸਕ ਫੋਰਸ ਕਰੋਨਾਵਾਇਰਸ ਮਹਾਮਾਰੀ ਦੇ ਭਾਰਤੀ ਅਰਥਚਾਰੇ ’ਤੇ ਅਸਰ ਦਾ ਅਧਿਐਨ ਕਰਨ ਦੇ ਨਾਲ ਵਿੱਤੀ ਸੰਕਟ ਨੂੰ ਘਟਾਉਣ ਲਈ ਖਾਕਾ ਤਿਆਰ ਕਰੇਗੀ। ਸੀਨੀਅਰ ਕਾਂਗਰਸ ਆਗੂ ਨੇ ਕਈ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਆਰਥਿਕ ਟਾਸਕ ਫੋਰਸ ਸਥਾਪਤ ਕਰਨ ਦੇ ਕੀਤੇ ਗਏ ਵਾਅਦੇ ਦੇ ਚਾਰ ਦਿਨ ਬੀਤਣ ਮਗਰੋਂ ਵੀ ਸਰਕਾਰ ਵੱਲੋਂ ਇਹ ਅਜੇ ਤਕ ਕਾਇਮ ਨਹੀਂ ਕੀਤੀ ਗਈ ਹੈ। ਉਨ੍ਹਾਂ ਵਿੱਤ ਮੰਤਰੀ ਨਿਰਮਲ ਸੀਤਾਰਾਮਨ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਵਿੱਤ ਮੰਤਰਾਲੇ ਨੇ ਟਾਸਕ ਫਰੋਸ ਬਣਾਉਣ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਪ੍ਰਧਾਨ ਮੰਤਰੀ ਨਾਲ ਇਸ ਬਾਬਤ ਫੋਨ ’ਤੇ ਗੱਲਬਾਤ ਕਿਉਂ ਨਹੀਂ ਕਰਦੀ।

-ਆਈਏਐਨਐਸ


Comments Off on ਚਿਦੰਬਰਮ ਵੱਲੋਂ ਆਰਥਿਕ ਟਾਸਕ ਫੋਰਸ ਸਥਾਪਤ ਕਰਨ ’ਚ ਦੇਰੀ ਦੀ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.