ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੁਰੱਖਿਆ ਛਤਰੀ ’ਚ ਕਟੌਤੀ

Posted On March - 29 - 2020

ਬੀ.ਐੱਸ. ਚਾਨਾ
ਸ੍ਰੀ ਆਨੰਦਪੁਰ ਸਾਹਿਬ, 28 ਮਾਰਚ
ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਏ ਜਾ ਰਹੇ ਫ਼ੈਸਲਿਆਂ ਦਾ ਅਸਰ ਜਿੱਥੇ ਸਮੁੱਚੇ ਸੂਬੇ ’ਤੇ ਪਿਆ ਹੋਇਆ ਹੈ, ਉੱਥੇ ਹੀ ਹੁਣ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਪੁਲੀਸ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਸਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਸੁਰੱਖਿਆ ਛਤਰੀ ’ਚ ਕਟੌਤੀ ਕਰ ਦਿੱਤੀ ਗਈ ਹੈ।
ਏਡੀਜੀਪੀ ਸੁਰੱਖਿਆ, ਪੰਜਾਬ ਪੁਲੀਸ ਦੇ ਦਫ਼ਤਰ ਤੋਂ ਜਾਰੀ ਪੱਤਰ ਅਨੁਸਾਰ ਵੱਡੀ ਗਿਣਤੀ ਵੀਆਈਪੀਜ਼ ਦੀ ਸੁਰੱਖਿਆ ’ਚ ਕਰੋਨਾਵਾਇਰਸ ਦੌਰਾਨ ਲੱਗੇ ਕਰਫਿਊ ਅਤੇ ਸਮੇਂ ਦੀ ਮੰਗ ਨੂੰ ਧਿਆਨ ਵਿਚ ਰੱਖ ਕੇ ਕਟੌਤੀ ਕੀਤੀ ਗਈ ਹੈ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੇ ਨਾਲ ਚੱਲਣ ਵਾਲੇ 13 ਮੁਲਾਜ਼ਮਾਂ ਵਿਚੋਂ ਉਨ੍ਹਾਂ ਦੀ ਰਿਹਾਇਸ਼ ਅੰਮ੍ਰਿਤਸਰ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।
ਇਸੇ ਤਰ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਚੱਲਣ ਵਾਲੇ 11 ਮੁਲਾਜ਼ਮਾਂ ਵਿਚੋਂ ਦੋ ਵਾਪਸ ਬੁਲਾ ਲਏ ਗਏ ਹਨ ਜਦਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਚੱਲਣ ਵਾਲੇ 15 ਮੁਲਾਜ਼ਮਾਂ ਵਿਚੋਂ 4 ਨੂੰ ਹਟਾ ਲਿਆ ਗਿਆ ਹੈ। ਹੁਣ ਇਨ੍ਹਾਂ ਤਿੰਨਾਂ ਕੋਲ ਕ੍ਰਮਵਾਰ 11, 9 ਅਤੇ 11 ਮੁਲਾਜ਼ਮ ਹੀ ਸੁਰੱਖਿਆ ਛਤਰੀ ’ਚ ਰਹਿ ਗਏ ਹਨ।
ਇਸ ਤੋਂ ਇਲਾਵਾ ਕੁੱਲ 166 ਵੀਆਈਪੀਜ਼ ਦੀ ਸੁਰੱਖਿਆ ਦੀ ਸਮੀਖਿਆ ਕਰਦਿਆਂ ਮੁਲਾਜ਼ਮਾਂ ਨੂੰ ਵਾਪਸ ਬੁਲਾਇਆ ਗਿਆ ਹੈ। ਇਨ੍ਹਾਂ ਵਿਚ ਸਿਆਸਤਦਾਨ, ਧਾਰਮਿਕ ਆਗੂ ਤੇ ਅਫ਼ਸਰ ਵੀ ਸ਼ਾਮਲ ਹਨ।


Comments Off on ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਸੁਰੱਖਿਆ ਛਤਰੀ ’ਚ ਕਟੌਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.