ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਦਾਨੀ ਸੱਜਣਾਂ ਵੱਲੋਂ ਮਦਦ ਰਾਸ਼ੀ ਦੇ ਚੈੱਕ ਭੇਟ

Posted On March - 26 - 2020

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਚੈੱਕ ਸੌਂਪਦੇ ਹੋਏ ਦਾਨੀ ਸੱਜਣ।

ਪਰਮਜੀਤ ਸਿੰਘ
ਫ਼ਾਜ਼ਿਲਕਾ, 25 ਮਾਰਚ
ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੂੰ ਕੋਵਿਡ 19 ਦੇ ਤਹਿਤ ਲੋੜਵੰਦ ਲੋਕਾਂ ਦੀ ਸਹਾਇਤਾ ਦੇ ਮੱਦੇਨਜ਼ਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਜ਼ਿਲ੍ਹੇ ਦੇ ਵੱਖ-ਵੱਖ ਦਾਨੀ ਸੱਜਣਾਂ ਵੱਲੋਂ 90 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ ਗਏ। ਡਿਪਟੀ ਕਮਿਸ਼ਨਰ ਸ. ਸੰਧੂ ਨੇ ਕੋਵਿਡ 19 ਦੇ ਐਮਰਜੰਸੀ ਹਾਲਾਤਾਂ ਨੂੰ ਦੇਖ ਕੇ ਦਰਿਆਦਿਲੀ ਦੇ ਤੌਰ ‘ਤੇ ਸਹਾਇਤਾ ਰਾਸ਼ੀ ਦੇਣ ‘ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਜ਼ਿਲ੍ਹੇ ਦੀਆਂ ਵੱਖ-ਵੱਖ ਐਸੋਸੀਏਸ਼ਨਾ ਅਤੇ ਸੰਸਥਾਵਾਂ ਵੱਲੋਂ ਵੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਨੂੰ ਲਾਲਾ ਮੁਨਸ਼ੀ ਰਾਮ ਚੈਰੀਟੇਬਲ ਟਰੱਸਟ ਵੱਲੋਂ 31 ਹਜ਼ਾਰ ਰੁਪਏ, ਰੋਡਵੰਸ਼ ਭਵਨ ਸੇਵਾ ਦਲ ਸੁਸਾਇਟੀ ਵੱਲੋਂ 31 ਹਜ਼ਾਰ ਅਤੇ ਸੁਰਿੰਦਰ ਹੈਪੀ ਠਕਰਾਲ ਵੱਲੋਂ 28 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ ਤਾਂ ਜੋ ਲੋੜਵੰਦ ਲੋਕਾਂ ਦੀ ਸੰਕਟ ਦੀ ਸਥਿਤੀ ’ਚ ਮਦਦ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਲ ਰਾਮ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ, ਐੱਸਡੀਐੱਮ ਫ਼ਾਜ਼ਿਲਕਾ ਸੁਭਾਸ਼ ਖੱਟਕ, ਐੱਸਡੀਐੱਮ ਅਬੋਹਰ ਵਿਨੋਦ ਬਾਂਸਲ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਭਾਸ਼ ਅਰੋੜਾ ਹਾਜ਼ਰ ਸਨ।

ਵਿਧਾਇਕ ਵੱਲੋਂ ਛੇ ਮਹੀਨਿਆਂ ਦੀ ਤਨਖਾਹ ਦੇਣ ਦਾ ਐਲਾਨ

ਸਿਰਸਾ (ਪ੍ਰਭੂ ਦਿਆਲ): ਹਰਿਆਣਾ ਲੋਕਹਿਤ ਪਾਰਟੀ ਬਾਨੀ ਅਤੇ ਸਿਰਸਾ ਤੋਂ ਵਿਧਾਇਕ ਗੋਪਾਲ ਕਾਂਡਾ ਨੇ ਕੋਵਿਡ 19 ਰਿਲੀਫ਼ ਫੰਡ ’ਚ 11 ਲੱਖ ਰੁਪਏ ਨਕਦ ਅਤੇ ਛੇ ਮਹੀਨਿਆਂ ਦੀ ਆਪਣੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਗੋਪਾਲ ਕਾਂਡਾ ਨੇ ਹੋਰ ਲੋਕਾਂ ਨੂੰ ਵੀ ਰਿਲੀਫ਼ ਫੰਡ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਗੋਪਾਲ ਕਾਂਡਾ ਦੇ ਭਰਾ ਗੋਬਿੰਦ ਕਾਂਡਾ ਨੇ ਦੱਸਿਆ ਹੈ ਕਿ ਵਿਧਾਇਕ ਗੋਪਾਲ ਕਾਂਡਾ ਵੱਲੋਂ ਕੋਵਿਡ-ਰਿਲੀਫ ਫੰਡ ’ਚ ਸਹਿਯੋਗ ਕਰਨ ਦਾ ਐਲਾਨ ਕੀਤਾ ਹੈ। ਉਹ ਆਪਣੇ ਕੋਲੋਂ 11 ਲੱਖ ਰੁਪਏ ਨਕਦ ਅਤੇ ਛੇ ਮਹੀਨਿਆਂ ਦੀ ਤਨਖਾਹ ਰਿਲੀਫ ਫੰਡ ’ਚ ਦੇਣਗੇ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਲੋਕਾਂ ਨੂੰ ਉਨ੍ਹਾਂ ’ਤੇ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਸਾ ਦੇ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ। ਲੋਕਾਂ ਨੂੰ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਘਰਾਂ ਵਿੱਚ ਰਹਿਣ। ਜੇ ਉਨ੍ਹਾਂ ਨੂੰ ਕਿਸੇ ਚੀਜ਼ ਦੀ ਲੋੜ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਸਥਾਪਤ ਕਰ ਸਕਦੇ ਹਨ।


Comments Off on ਦਾਨੀ ਸੱਜਣਾਂ ਵੱਲੋਂ ਮਦਦ ਰਾਸ਼ੀ ਦੇ ਚੈੱਕ ਭੇਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.