ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਦਿੱਲੀ ਮੈਟਰੋ 14 ਅਪਰੈਲ ਤੱਕ ਬੰਦ

Posted On March - 27 - 2020

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਮਾਰਚ
ਕਰੋਨਾਵਾਇਰਸ ਦੇ ਵਧਦੇ ਖ਼ਤਰਿਆਂ ਦੇ ਮੱਦੇਨਜ਼ਰ ਦਿੱਲੀ ਮੈਟਰੋ ਨੇ ਰੇਲ ਸੇਵਾਵਾਂ 14 ਅਪਰੈਲ ਤੱਕ ਬੰਦ ਕਰ ਦਿੱਤੀਆਂ ਹਨ। ਮੈਟਰੋ ਸੇਵਾਵਾਂ ਪਹਿਲਾਂ 31 ਮਾਰਚ ਤੱਕ ਬੰਦ ਸਨ। ਭਾਰਤ ਵਿੱਚ ਇਸ ਕੋਵਿਡ-19 ਕਾਰਨ ਛੇ ਸੌ ਤੋਂ ਵੱਧ ਲੋਕ ਪ੍ਰਭਾਵਿਤ ਹਨ ਜਦੋਂਕਿ 16 ਮੌਤਾਂ ਹੋ ਚੁੱਕੀਆਂ ਹਨ।
ਦੇਸ਼ ਭਰ ਵਿੱਚ ਤਾਲਾਬੰਦੀ ਕਾਰਨ ਸਾਰੀਆਂ ਰੇਲ ਗੱਡੀਆਂ ਪਹਿਲਾਂ ਹੀ ਰੱਦ ਹੋ ਕਰ ਦਿੱਤੀਆਂ ਗਈਆਂ ਹਨ। ਹੁਣ ਦਿੱਲੀ ਮੈਟਰੋ ਨੇ ਵੀ ਐਲਾਨ ਕੀਤਾ ਹੈ ਕਿ 14 ਅਪਰੈਲ ਤੱਕ ਸਮੁੱਚੀਆਂ ਮੈਟਰੋ ਸੇਵਾਵਾਂ ਬੰਦ ਰਹਿਣਗੀਆਂ। ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 24 ਮਾਰਚ ਤੋਂ ਦੇਸ਼ ਵਿਆਪੀ ਤਾਲਾਬੰਦੀ ਦੇ ਐਲਾਨ ਮਗਰੋਂ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਦਿੱਲੀ ਦੀਆਂ ਬੱਸਾਂ ਦੇ ਸਾਰੇ ਰੂਟ ਵੀ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਸਮਾਜਿਕ ਦੂਰੀਆਂ ਬਣਾ ਕੇ ਰੱਖਣ ਲਈ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ।

 


Comments Off on ਦਿੱਲੀ ਮੈਟਰੋ 14 ਅਪਰੈਲ ਤੱਕ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.