ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਦੂਜੇ ਸੂਬਿਆਂ ’ਚ ਫਸੇ ਟਰੱਕ ਵਾਪਸ ਲਿਆਉਣ ਲਈ ਮੁੱਖ ਮੰਤਰੀ ਨੂੰ ਅਪੀਲ

Posted On March - 27 - 2020

ਰਾਕੇਸ਼ ਸੈਣੀ
ਨੰਗਲ, 26 ਮਾਰਚ
ਆਲ ਇੰਡੀਆ ਰੋਡ ਟਰਾਂਸਪੋਰਟ ਵਰਕਰਜ਼ ਫੈਡਰੇਸ਼ਨ ਦੇ ਕੇਂਦਰੀ ਆਗੂ ਕਾਮਰੇਡ ਚੰਦਰ ਸ਼ੇਖਰ, ਸੂਬਾ ਆਗੂ ਸੰਤੋਖ ਸਿੰਘ ਗਿੱਲ, ਸੁਰਜੀਤ ਸਿੰਘ ਢੇਰ ਨੇ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਲੌਕਡਾਊਨ ਵਿੱਚ ਦੂਜੇ ਸੂਬਿਆਂ ’ਚ ਗਏ ਟਰੱਕਾਂ ਵਾਲੇ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਹਨ। ਲੌਕਡਾਊਨ ਕਾਰਨ ਟਰੱਕ ਬਾਰਡਰ ’ਤੇ ਰੁਕ ਗਏ ਹਨ। ਪੰਜਾਬ ਦੇ ਵੱਡੀ ਗਿਣਤੀ ਟਰੱਕ ਯੂਪੀ, ਬਿਹਾਰ, ਪੱਛਮੀ ਬੰਗਾਲ, ਗੁਹਾਟੀ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ, ਗੁਜਰਾਤ, ਮੱਧ ਪ੍ਰਦੇਸ਼ ਸਮੇਤ ਹੋਰ ਸੂਬਿਆਂ ਵਿੱਚ ਜਾਮ ਹੋ ਗਏ ਹਨ। ਸਾਰੇ ਭਾਰਤ ਵਿਚ ਹੋਟਲ ਤੇ ਢਾਬੇ ਬੰਦ ਹੋਣ ਕਾਰਨ ਸਮੱਸਿਆ ਹੋਰ ਵੱਧ ਗਈ ਹੈ ਜਿਸ ਕਾਰਨ ਟਰੱਕ ਡਰਾਈਵਰਾਂ ਦੀ ਸਥਿਤੀ ਹੋਰ ਵੀ ਮਾੜੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਡਰਾਈਵਰ ਕਰੋਨਾ ਨਾਲ ਜੂਝ ਰਹੇ ਹਨ ਤੇ ਦੂਜੇ ਪਾਸੇ ਭੁੱਖਮਰੀ ਨਾਲ। ਇਨ੍ਹਾਂ ਵਿਚੋਂ ਕਈ ਡਰਾਈਵਰਾਂ ਤੇ ਕੰਡਕਟਰਾਂ ਕੋਲ ਲੋੜੀਦੀਆਂ ਦਵਾਈਆਂ ਖਤਮ ਹੋ ਗਈਆਂ ਹਨ। ਇਨ੍ਹਾਂ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਕੇ ਸਰਹੱਦਾਂ ’ਤੇ ਰੁਕੇ ਟਰੱਕਾਂ ਨੂੰ ਵਾਪਸ ਭੇਜਣ ਵਿਚ ਮਦਦ ਕੀਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਲੇਟ ਪਾਸਿੰਗ, ਲਾਇਸੈਂਸ, ਟੈਕਸਾਂ ਦੇ ਜੁਰਮਾਨੇ ਵੀ ਮੁਆਫ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀ ਔਖੀ ਘੜੀ ’ਚ ਬਾਂਹ ਨਾ ਫੜੀ ਤਾਂ ਟਰੱਕ ਮਾਲਕ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਗੇ।

 


Comments Off on ਦੂਜੇ ਸੂਬਿਆਂ ’ਚ ਫਸੇ ਟਰੱਕ ਵਾਪਸ ਲਿਆਉਣ ਲਈ ਮੁੱਖ ਮੰਤਰੀ ਨੂੰ ਅਪੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.