ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਦੂਜੇ ਸੂਬਿਆਂ ਦੀ ਮਦਦ ਲਈ ਡਟਿਆ ਪੰਜਾਬ

Posted On March - 27 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਕਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲੌਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਪੰਜਾਬ ਵਿੱਚ ਸਥਿਤ ਵੱਖ ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50 ਹਜ਼ਾਰ ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ ਹਨ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿੱਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ਼ ਕਰਵਾਇਆ ਗਿਆ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜੋ ਮੌਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਅਤੇ ਐੱਫਸੀਆਈ ਦੇ ਅਧਿਕਾਰੀਆਂ ਵੱਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਜੀਐੱਮ ਅਰਸ਼ਦੀਪ ਸਿੰਘ ਥਿੰਦ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਵੱਲੋਂ ਇਸ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬਾ ਵਾਸੀਆਂ ਨੂੰ ਘਰ-ਘਰ ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਸਬੰਧੀ ਕੀਤੇ ਗਏ ਪ੍ਰਬੰਧਾਂ ਸਦਕੇ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਸੂਬੇ ’ਚ ਕਿਸੇ ਨੂੰ ਕੌਈ ਪ੍ਰੇਸ਼ਾਨੀ ਨਾ ਆਵੇ।

 


Comments Off on ਦੂਜੇ ਸੂਬਿਆਂ ਦੀ ਮਦਦ ਲਈ ਡਟਿਆ ਪੰਜਾਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.