ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਦੋ ਸ਼ੱਕੀ ਮਹਿਲਾ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

Posted On March - 29 - 2020

ਖੇਤਰੀ ਪ੍ਰਤੀਨਿਧ
ਪਟਿਆਲਾ, 28 ਮਾਰਚ
ਇਥੋਂ ਦੀਆਂ ਦੋ ਮਹਿਲਾ ਸ਼ੱਕੀ ਮਰੀਜ਼ਾਂ ਦੇ ਟੈਸਟਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਨ੍ਹਾਂ ਵਿਚੋਂ ਹੁਣੇ ਆਸਟਰੇਲੀਆ ਤੋਂ ਪਰਤੀ 61 ਸਾਲਾ ਮਹਿਲਾ ਨੂੰ ਬੁਖਾਰ, ਖਾਂਸੀ ਅਤੇ ਫਲੂ ਵਰਗੇ ਲੱਛਣਾਂ ਕਰਕੇ ਸ਼ੱਕੀ ਮਰੀਜ਼ ਵਜੋਂ ਦਾਖਲ ਕੀਤਾ ਗਿਆ ਹੈ। ਪਟਿਆਲਾ ਦੀ ਹੀ ਰਹਿਣ 56 ਸਾਲਾ ਦੂਜੀ ਔਰਤ ਆਸਟਰੇਲੀਆ ਤੋਂ ਹੀ ਪਰਤੀ ਹੈ। ਦੋਵਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚਲੀ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਕੇ ਖੂਨ ਦੇ ਸੈਂਪਲ ਲਏ ਗਏ ਸਨ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਅੱਜ ਹੀ ਜ਼ਿਲ੍ਹਾ ਸੰਗਰੂਰ ਤੋਂ ਵੀ ਇੱਕ ਸ਼ੱਕੀ ਮਰੀਜ਼ ਦੇ ਸੈਂਪਲ ਟੈਸਟ ਲਈ ਆਏ ਸਨ ਜਿਸ ਦੀ ਰਿਪੋਰਟ ਵੀ ਨੈਗੇਟਿਵ ਰਹੀ ਹੈ। ਜ਼ਿਕਰਯੋਗ ਹੈ ਕਿ ਹੁਣ ਕਰੋਨਾਵਾਇਰਸ ਸਬੰਧੀ ਟੈਸਟ ਪਟਿਆਲਾ ਵਿਚ ਹੀ ਕੀਤੇ ਜਾਂਦੇ ਹਨ।


Comments Off on ਦੋ ਸ਼ੱਕੀ ਮਹਿਲਾ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.