ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਪੁਲੀਸ ਵੱਲੋਂ ਕੁੱਟਮਾਰ

Posted On March - 27 - 2020

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਮਾਰਚ
ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਏ ਗਏ ਕਰਫਿਊ ਦੌਰਾਨ ਅੱਜ ਇੱਥੇ ਪੁਲੀਸ ਕਰਮਚਾਰੀਆਂ ਨੇ ਫਾਇਰ ਬ੍ਰਿਗੇਡ ਵਿਭਾਗ ਦੇ ਇਕ ਕਰਮਚਾਰੀ ਦੀ ਡਿਊਟੀ ’ਤੇ ਜਾਣ ਸਮੇਂ ਡਿਊਟੀ ਪਾਸ ਹੋਣ ਦੇ ਬਾਵਜੂਦ ਬੁਰੀ ਤਰ੍ਹਾਂ ਮਾਰਕੁਟ ਕੀਤੀ ਹੈ। ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੇ ਕਾਮਿਆਂ ਨੇ ਥਾਣਾ ਗੇਟ ਹਕੀਮਾਂ ਦੇ ਬਾਹਰ ਅੱਗ ਬੁਝਾਊ ਵਾਹਨਾਂ ਨੂੰ ਖੜ੍ਹੇ ਕਰਕੇ ਰੋਸ ਜ਼ਾਹਿਰ ਕੀਤਾ। ਜ਼ਖ਼ਮੀ ਹੋਏ ਵਿਅਕਤੀ ਦੀ ਸ਼ਨਾਖਤ ਨਰੇਸ਼ ਸ਼ਰਮਾ ਵਜੋਂ ਹੋਈ ਹੈ।
ਉਸ ਦੇ ਪਿਤਾ ਪਵਨ ਕੁਮਾਰ ਨੇ ਦੱਸਿਆ ਗਿਆ ਕਿ ਨਰੇਸ਼ ਫਾਇਰ ਬ੍ਰਿਗੇਡ ਵਿਭਾਗ ਵਿਚ ਨੌਕਰੀ ਕਰਦਾ ਹੈ। ਅੱਜ ਸਵੇਰੇ ਜਦੋਂ ਉਹ ਡਿਊਟੀ ’ਤੇ ਜਾ ਰਿਹਾ ਸੀ ਤਾਂ ਗੇਟ ਹਕੀਮਾਂ ਨੇੜੇ ਲਾਏ ਨਾਕੇ ’ਤੇ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਰੋਕ ਲਿਆ। ਉਸ ਨੇ ਡਿਊਟੀ ’ਤੇ ਜਾਣ ਬਾਰੇ ਦੱਸਿਆ ਪਰ ਮੌਕੇ ’ਤੇ ਹਾਜ਼ਰ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਅਗਾਂਹ ਜਾਣ ਦੀ ਆਗਿਆ ਨਹੀਂ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਮੌਕੇ ’ਤੇ ਆਏ ਏਐੱਸਆਈ ਤਰਸੇਮ ਸਿੰਘ ਨੇ ਸੋਟੀ ਨਾਲ ਨਰੇਸ਼ ਕੁਮਾਰ ਦੀ ਮਾਰਕੁਟਾਈ ਕੀਤੀ ਹੈ, ਜਿਸ ਨਾਲ ਉਸ ਦੇ ਗੁੱਟ ’ਤੇ ਗੰਭੀਰ ਸੱਟ ਲੱਗੀ ਹੈ। ਉਸ ਦੀ ਪਿੱਠ ਤੇ ਵੀ ਸੋਟੀਆਂ ਦੇ ਨਿਸ਼ਾਨ ਹਨ।
ਇਸ ਘਟਨਾ ਮਗਰੋਂ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀਆਂ ਨੇ ਏਐੱਸਆਈ ਤਰਸੇਮ ਸਿੰਘ ਦੀ ਮੁਅੱਤਲੀ ਅਤੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਦੇ ਪਿਤਾ ਨੇ ਦੋਸ਼ ਲਾਇਆ ਕਿ ਸ਼ੁਰੂ ਵਿਚ ਪੁਲੀਸ ਨੇ ਇਸ ਮਾਮਲੇ ਨੂੰ ਰਫਾ ਦਫਾ ਕਰਨ ਲਈ ਦਬਾਅ ਪਾਇਆ ਸੀ। ਇਸ ਦੌਰਾਨ ਗੇਟ ਹਕੀਮਾਂ ਪੁਲੀਸ ਥਾਣੇ ਵੱਲੋਂ ਪੁਲੀਸ ਕਮਿਸ਼ਨਰ ਨੂੰ ਘਟਨਾ ਸਬੰਧੀ ਸਾਰੀ ਜਾਣਕਾਰੀ ਭੇਜੀ ਗਈ ਹੈ ਅਤੇ ਸਬੰਧਤ ਕਰਮਚਾਰੀ ਖ਼ਿਲਾਫ਼ ਕਾਰਵਾਈ ਦੀ ਵੀ ਸਿਫਾਰਸ਼ ਕੀਤੀ ਹੈ। ਇਸ ਦੌਰਾਨ ਬੀਤੇ ਕੱਲ੍ਹ ਵੀ ਪੁਲੀਸ ਕਰਮਚਾਰੀਆਂ ਵੱਲੋਂ ਇਕ ਵਿਅਕਤੀ ਦੀ ਮਾਰਕੁੱਟ ਕੀਤੀ ਗਈ ਸੀ। ਇਹ ਵਿਅਕਤੀ ਆਪਣੀ ਗਰਭਵਤੀ ਪਤਨੀ ਵਾਸਤੇ ਦਵਾਈ ਲੈਣ ਗਿਆ ਸੀ। ਇਹ ਘਟਨਾ ਸੁਲਤਾਨਵਿੰਡ ਰੋਡ ’ਤੇ ਵਾਪਰੀ ਸੀ, ਜੋ ਕਿ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਸੀ। ਰੇਨੂੰ ਬਾਲਾ ਨਾਂ ਦੀ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਸੁਖਦੇਵ ਸਿੰਘ ਦਵਾਈ ਲੈਣ ਗਿਆ ਸੀ ਅਤੇ ਪੁਲੀਸ ਨੇ ਉਸ ਦੀ ਮਾਰਕੁੱਟ ਕੀਤੀ ਹੈ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋਇਆ ਹੈ ਅਤੇ ਹਸਪਤਾਲ ਦਾਖਲ ਕਰਾਇਆ ਹੈ।
ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਆਖਿਆ ਕਿ ਫਾਇਰ ਬ੍ਰਿਗੇਡ ਕਰਮਚਾਰੀ ਦੀ ਮਾਰਕੁੱਟ ਦੇ ਮਾਮਲੇ ਵਿੱਚ ਦੋਸ਼ੀ ਪੁਲੀਸ ਕਰਮਚਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਬਾਰੇ ਜਾਣਕਾਰੀ ਪ੍ਰਾਪਤ ਕਰ ਰਹੇ ਹਨ।

 


Comments Off on ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਪੁਲੀਸ ਵੱਲੋਂ ਕੁੱਟਮਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.