ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਫਾਜ਼ਿਲਕਾ ਵਿੱਚ ਇੱਕ ਵੀ ਸਰਕਾਰੀ ਵੈਂਟੀਲੇਟਰ ਨਹੀਂ

Posted On March - 26 - 2020

ਪਰਮਜੀਤ ਸਿੰਘ
ਫਾਜ਼ਿਲਕਾ, 25 ਮਾਰਚ
ਦੇਸ਼ ਅੰਦਰ ਕਰੋਨਾ ਵਾਇਰਸ ਦੇ ਬਚਾਅ ਅਤੇ ਉਸ ਦੀ ਰੋਕਥਾਮ ਲਈ ਲਗਾਏ ਗਏ ਕਰ ਫੂਕ ਕਾਰਨ ਗਰੀਬ ਜਨਤਾ ਨੂੰ ਰੋਟੀ ਦੇ ਲਾਲੇ ਪਏ ਹੋਏ ਹਨ। ਜਦੋਂ ਕਿ ਸਰਕਾਰਾਂ ਵੱਲੋਂ ਸਿਰਫ਼ ਕਾਗਜ਼ਾਂ ਵਿੱਚ ਹੀ ਇਸ ਗੱਲ ਦਾ ਐਲਾਨ ਕੀਤਾ ਜਾ ਰਿਹਾ ਹੈ ਕਿ ਲੋੜ ਅਨੁਸਾਰ ਗਰੀਬਾਂ ਨੂੰ ਰਾਸ਼ਨ ਵੰਡਿਆ ਜਾਵੇਗਾ। ਅੱਜ ਜ਼ਿਲ੍ਹਾ ਪ੍ਰਸ਼ਾਸਨਕ ਮੁਖੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜਲਾਲਾਬਾਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਤਿੰਨਾ ਸਬ ਡਵੀਜ਼ਨਾਂ ਦੇ ਐੱਸਡੀਐੱਮਜ਼, ਐੱਸਐੱਮਓ ਅਤੇ ਤਹਿਸੀਲਦਾਰਾਂ ਨੂੰ ਤਾਇਨਾਤ ਕਰਕੇ ਕਮੇਟੀਆਂ ਬਣਾ ਕੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਪ੍ਰਸ਼ਾਸਨ ਵਚਨਬੱਧ ਰਹੇਗਾ। ਜਦੋਂ ਉਨ੍ਹਾਂ ਨੂੰ ਗਰੀਬ ਜਨਤਾ ਤੱਕ ਰਾਸ਼ਨ ਪਹੁੰਚਾਉਣ ਬਾਰੇ ਪੁੱਛਿਆ ਗਿਆ ਤਾਂ ਉਹ ਸਵਾਲ ਦਾ ਜਵਾਬ ਦੇਣ ਤੋਂ ਲਗਾਤਾਰ ਟਾਲਾ ਵੱਟਦੇ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਸ਼ਹਿਰ ਦੇ ਹਰ ਵਾਰਡ ਤੱਕ ਰਾਸ਼ਨ ਦੁਕਾਨਦਾਰ ਪਹੁੰਚਾਉਣ ਅਤੇ ਸ਼ਹਿਰ ਦੇ ਵਾਰਡਾਂ ਚ ਹੀ ਸਬਜ਼ੀਆਂ ਵੇਚਣ ਵਾਲੇ ਸਬਜ਼ੀ ਵਿਕਰੇਤਾ ਆਪਣੀਆਂ ਰੇਹੜੀਆਂ ਲੈ ਕੇ ਸ਼ਹਿਰ ਦੇ ਘਰਾਂ ਤੱਕ ਸਬਜ਼ੀਆਂ ਪਹੁੰਚਣ ਪਰ ਉਨ੍ਹਾਂ ਪਿੰਡ ਦੇ ਲੋਕਾਂ ਨੂੰ ਰਾਸ਼ਨ ਪਹੁੰਚਾਉਣ ਸੰਬੰਧੀ ਕੋਈ ਸਪਸ਼ਟ ਉੱਤਰ ਨਾ ਦਿੱਤਾ। ਜਦੋਂ ਵਾਰ ਵਾਰ ਉਨ੍ਹਾਂ ਨੂੰ ਰੋਜ਼ਾਨਾ ਕਮਾ ਕੇ ਖਾਣ ਵਾਲਿਆਂ ਕਿਰਤੀ ਮਜ਼ਦੂਰਾਂ ਦੀ ਗੱਲ ਕੀਤੀ ਗਈ, ਤਾਂ ਇਸ ਸਬੰਧੀ ਉਨ੍ਹਾਂ ਕਿਹਾ ਕਿ ਸਬੰਧਤ ਐੱਸਡੀਐੱਮਜ਼ ਦੀ ਡਿਊਟੀ ਲਗਾ ਦਿੱਤੀ ਗਈ ਹੈ ਕਿ ਉਹ ਸ਼ਹਿਰ ਵਾਸੀਆਂ ਦੀਆਂ ਐੱਨਜੀਓ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ। ਗਰੀਬ ਲੋੜਵੰਦਾਂ ਨੂੰ ਰਾਸ਼ਨ ਦੇਣ ਸਬੰਧੀ ਕਿਵੇਂ ਹੋਵੇਗੀ ਸ਼ਨਾਖਤ ਇਸ ਸੰਬੰਧੀ ਉਨ੍ਹਾਂ ਨੇ ਕੋਈ ਵੀ ਜਵਾਬ ਨਹੀਂ ਦਿੱਤਾ।
ਜ਼ਿਲਾ ਅੰਦਰ ਸਰਕਾਰੀ ਹਸਪਤਾਲਾਂ ਵਿੱਚ ਇੱਕ ਵੀ ਵੈਂਟੀਲੇਟਰ ਦੀ ਸੁਵਿਧਾ ਨਹੀਂ ਹੈ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਤੋਂ ਚੌਦਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸੇਫਟੀ ਕਿੱਟਾਂ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਜਲਦੀ ਹੀ ਡਾਕਟਰਾਂ ਦੀ ਸੇਫਟੀ ਕਿੱਟਾਂ ਦਾ ਪ੍ਰਬੰਧ ਕਰ ਲਿਆ ਜਾਵੇਗਾ। ਸਰਕਾਰੀ ਹਸਪਤਾਲ ਵਿੱਚ ਸੈਂਨਟਾਈਜ਼ਰ ਦਾ ਵੀ ਪ੍ਰਬੰਧ ਨਹੀਂ ਹੈ। ਮਾਸਕ ਦੀ ਕਮੀ ’ਤੇ ਉਨ੍ਹਾਂ ਕਿਹਾ ਕਿ ਤੰਦਰੁਸਤ ਵਿਅਕਤੀ ਦਾ ਮਾਸਿਕ ਤੋਂ ਬਿਨਾਂ ਵੀ ਸਰ ਸਕਦੈ! ਡੀਸੀ ਨੂੰ ਸਵਾਲਾਂ ਵਿੱਚ ਘਿਰਿਆ ਦੇਖ ਕੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੇ ਪੱਤਰਕਾਰਾਂ ਤੋਂ ਇਹ ਕਹਿ ਕੇ ਖਹਿੜਾ ਛੁਡਾਇਆ ਕਿ ਉਨ੍ਹਾਂ ਦੀ ਐੱਨਜੀਓ ਸਾਰੇ ਹਸਪਤਾਲ ਵਿੱਚ ਲੋੜੀਂਦੀਆਂ ਚੀਜ਼ਾਂ ਦਾ ਪ੍ਰਬੰਧ ਕਰਵਾਏਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਲੋੜਵੰਦ ਪੈਸਟੀਸਾਈਡ ਦਵਾਈਆਂ ਮੁਹੱਈਆ ਕਰਵਾਉਣ ਲਈ ਐੱਸਡੀਐੱਮ ਨੂੰ ਹਦਾਇਤ ਕੀਤੀ ਜਾ ਰਹੀ ਹੈ।


Comments Off on ਫਾਜ਼ਿਲਕਾ ਵਿੱਚ ਇੱਕ ਵੀ ਸਰਕਾਰੀ ਵੈਂਟੀਲੇਟਰ ਨਹੀਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.