ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਬੰਗਲੂਰੂ ’ਚ ਦੋ ਦਿਨਾਂ ਦੌਰਾਨ 10 ਹਜ਼ਾਰ ਵਿਅਕਤੀਆਂ ’ਤੇ ਮੋਹਰ ਲੱਗੀ

Posted On March - 25 - 2020

ਬੰਗਲੂਰੂ, 24 ਮਾਰਚ
ਸਿਵਲ, ਪੁਲੀਸ ਅਤੇ ਸਿਹਤ ਅਧਿਕਾਰੀਆਂ ਨੇ ਬੰਗਲੂਰੂ ’ਚ ਦੋ ਦਿਨਾਂ ਦੌਰਾਨ ਘਰਾਂ ’ਚ ਇਕਾਂਤਵਾਸ ’ਚ ਰੱਖੇ ਕਰੀਬ 10 ਹਜ਼ਾਰ ਵਿਅਕਤੀਆਂ ਦੇ ਮੋਹਰ ਲਗਾਈ ਹੈ। ਕਰੋਨਾਵਾਇਰਸ ਦੇ ਵਧ ਰਹੇ ਕੇਸਾਂ ਦਰਮਿਆਨ ਇਹ ਕਦਮ ਉਠਾਇਆ ਗਿਆ ਹੈ। ਨਗਰ ਨਿਗਮ ਦੇ ਕਮਿਸ਼ਨਰ ਬੀ ਐੱਚ ਅਨਿਲ ਕੁਮਾਰ ਨੇ ਟਵੀਟ ਕਰਕੇ ਦੱਸਿਆ ਕਿ ਇਸ ਕੰਮ ’ਚ 600 ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਅਧਿਕਾਰੀਆਂ ਨੇ ਕਿਹਾ ਕਿ ਅੱਜ 500 ਟੀਮਾਂ ਨੇ 10 ਹਜ਼ਾਰ ਹੋਰ ਵਿਅਕਤੀਆਂ ਦੇ ਸਟੈਂਪਾਂ ਲਗਾਈਆਂ। ਬੀਬੀਐੱਮਪੀ ਕਮਿਸ਼ਨਰ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਘਰਾਂ ’ਚ ਏਕਾਂਤਵਾਸ ਤਹਿਤ ਰੱਖੇ ਗਏ ਵਿਅਕਤੀਆਂ ਨੂੰ ਮਿਲਣ ਤੋਂ ਗੁਰੇਜ਼ ਕਰਨ। ਸ੍ਰੀ ਕੁਮਾਰ ਮੁਤਾਬਕ ਸ਼ਹਿਰ ’ਚ ਇਕ ਹੋਰ ਵਿਅਕਤੀ ਕਰੋਨਾਵਾਇਰਸ ਤੋਂ ਪੀੜਤ ਮਿਲਿਆ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਸਿੰਗਾਸਾਂਦਰਾ ਦਾ ਵਸਨੀਕ ਪਾਜ਼ੇਟਿਵ ਨਿਕਲਿਆ ਹੈ ਅਤੇ ਉਸ ਨੂੰ ਆਈਸੋਲੇਸ਼ਨ ਹਸਪਤਾਲ ’ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਨੂੰ ਤੁਰੰਤ ਸਾਫ਼ ਕਰਨ ਅਤੇ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਘਰ ਘਰ ਨਿਗਰਾਨੀ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ।

-ਆਈਏਐਨਐਸ


Comments Off on ਬੰਗਲੂਰੂ ’ਚ ਦੋ ਦਿਨਾਂ ਦੌਰਾਨ 10 ਹਜ਼ਾਰ ਵਿਅਕਤੀਆਂ ’ਤੇ ਮੋਹਰ ਲੱਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.