ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਭਾਜਪਾ ਦੋਹਰੇ ਮਾਪਦੰਡ ਅਪਣਾ ਰਹੀ ਹੈ: ਨਾਥ

Posted On March - 25 - 2020

ਭੋਪਾਲ ਵਿੱਚ ਮੰਗਲਵਾਰ ਨੂੰ ਮੀਟਿੰਗ ਦੌਰਾਨ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (ਖੱਬੇ) ਅਤੇ ਸਾਬਕਾ ਮੁੱਖ ਮੰਤਰੀ ਕਮਲ ਗੱਲਬਾਤ ਕਰਦੇ ਹੋਏ। -ਫੋਟੋ: ਪੀਟੀਆਈ

ਭੁਪਾਲ, 24 ਮਾਰਚ
ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਸੋਮਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸ਼ਿਵਰਾਜ ਸਿੰਘ ਚੌਹਾਨ ਨੂੰ ਸਵਾਲ ਕੀਤਾ ਹੈ ਕਿ ਭਾਜਪਾ ਸਰਕਾਰ ਦੋਹਰੇ ਮਾਪਦੰਡ ਕਿਉਂ ਅਪਣਾ ਰਹੀ ਹੈ? ਟਵਿੱਟਰ ’ਤੇ ਨਾਥ ਨੇ ਕਿਹਾ ਕਿ ਭਰੋਸੇ ਦੀ ਵੋਟ ਹਾਸਲ ਕਰਨਾ ਤਾਂ ਮਹਿਜ਼ ਰਸਮ ਹੀ ਸੀ। ਜਦਕਿ ਬਾਕੀਆਂ ਨੂੰ ਕਰਫ਼ਿਊ ਦੇ ਨੇਮ ਤੋੜਨ ਲਈ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਖ਼ਰ ਸਰਕਾਰ ਨੇ ਨਿਯਮ ਤੋੜਨ ਦਾ ਫ਼ੈਸਲਾ ਲਿਆ ਤੇ ਬਹੁਮੱਤ ਸਾਬਿਤ ਕਰਨ ਲਈ ਸੈਸ਼ਨ ਸੱਦ ਲਿਆ। ਇਹ ਪਹਿਲਾ ਦਿਨ ਹੈ। ਸਰਕਾਰ ਜੋ ਕਹਿੰਦੀ ਹੈ, ਉਸ ’ਤੇ ਖ਼ਰੀ ਨਹੀਂ ਉਤਰੀ। ਕੋਵਿਡ-19 ਦੇ ਖ਼ਤਰੇ ਕਾਰਨ ਮੁਲਕ ਭਰ ਵਿਚ ਰਾਜ ਸਭਾ ਚੋਣਾਂ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਇਹ 26 ਮਾਰਚ ਨੂੰ ਹੋਣੀਆਂ ਸਨ। ਮੱਧ ਪ੍ਰਦੇਸ਼ ਵਿਚ ਭੁਪਾਲ ਤੇ ਜਬਲਪੁਰ ਵਿਚ ਕਰੋਨਾ ਦੇ ਸੱਤ ਪਾਜ਼ੇਟਿਵ ਕੇਸ ਮਿਲਣ ਦੇ ਬਾਵਜੂਦ, 45 ਜ਼ਿਲ੍ਹਿਆਂ ਵਿਚ ਤਾਲਾਬੰਦੀ ਹੋਣ ਦੇ ਬਾਵਜੂਦ ਨਵੇਂ ਮੁੱਖ ਮੰਤਰੀ ਨੇ ਭਰੋਸੇ ਦੀ ਵੋਟ ਲਈ ਸੈਸ਼ਨ ਸੱਦਿਆ ਹੈ ਜਦਕਿ ਵਿਰੋਧੀ ਧਿਰ ਗ਼ੈਰਹਾਜ਼ਰ ਹੈ। ਸੈਸ਼ਨ 12 ਘੰਟਿਆਂ ਦੇ ਸ਼ਾਰਟ ਨੋਟਿਸ ’ਤੇ ਸੱਦਿਆ ਗਿਆ ਹੈ।
-ਆਈਏਐੱਨਐੱਸ


Comments Off on ਭਾਜਪਾ ਦੋਹਰੇ ਮਾਪਦੰਡ ਅਪਣਾ ਰਹੀ ਹੈ: ਨਾਥ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.