ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਸੱਭਿਅਤਾ ਦੀ ਸ਼ੁਰੂਆਤ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਮਹਾਰਾਸ਼ਟਰ ’ਚ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 107 ਹੋਈ

Posted On March - 25 - 2020

ਮੁੰਬਈ, 24 ਮਾਰਚ
ਮਹਾਰਾਸ਼ਟਰ ’ਚ ਕਰੋਨਾਵਾਇਰਸ ਦੇ 10 ਹੋਰ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਵਧ ਕੇ 107 ਹੋ ਗਈ ਹੈ। ਇਸ ਦੌਰਾਨ ਵਧੀਆ ਖ਼ਬਰ ਇਹ ਹੈ ਕਿ ਜ਼ੇਰੇ ਇਲਾਜ 12 ਮਰੀਜ਼ ‘ਤੰਦਰੁਸਤ’ ਹੋ ਗਏ ਹਨ।
ਅਧਿਕਾਰੀ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਪੰਜ ਨਵੇਂ ਕੇਸ ਮੁੰਬਈ ਅਤੇ ਇਕ ਅਹਿਮਦਨਗਰ ’ਚ ਮਿਲਿਆ ਹੈ।
ਮੁੰਬਈ ’ਚ ਸੋਮਵਾਰ ਨੂੰ 65 ਸਾਲ ਦੇ ਮਰੀਜ਼ ਦੀ ਮੌਤ ਤੋਂ ਬਾਅਦ ਮਹਾਰਾਸ਼ਟਰ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ ਤਿੰਨ ਹੋ ਗਈ ਹੈ। ਸੂਬੇ ਦੇ ਜਨ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਕਿਹਾ ਕਿ ਕਰੋਨਾਵਾਇਰਸ ਤੋਂ ਪੀੜਤ ਦੋ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਕਿਹਾ ਕਿ 15 ਵਿਅਕਤੀਆਂ ’ਤੇ ਇਲਾਜ ਦਾ ਅਸਰ ਹੋ ਰਿਹਾ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। -ਪੀਟੀਆਈ

ਕੇਰਲਾ ’ਚ 14 ਹੋਰ ਕੇਸ ਮਿਲੇ

ਤਿਰੂਵਨੰਤਪੁਰਮ: ਕੇਰਲਾ ’ਚ ਕਰੋਨਾਵਾਇਰਸ ਦੇ ਅੱਜ 14 ਹੋਰ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧ ਕੇ 105 ਹੋ ਗਈ ਹੈ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪ੍ਰਭਾਵਿਤਾਂ ’ਚ ਇਕ ਸਿਹਤ ਵਰਕਰ ਵੀ ਸ਼ਾਮਲ ਹੈ। ਕੋਵਿਡ-19 ਸਬੰਧੀ ਨਜ਼ਰਸਾਨੀ ਬੈਠਕ ਮਗਰੋਂ ਮੁੱਖ ਮੰਤਰੀ ਨੇ ਦੱਸਿਆ ਕਿ 72,460 ਵਿਅਕਤੀਆਂ ਨੂੰ ਨਿਗਰਾਨੀ ਹੇਠ ਅਤੇ 467 ਨੂੰ ਵੱਖ ਵੱਖ ਹਸਪਤਾਲਾਂ ਦੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਹੈ। ਵੂਹਾਨ ਤੋਂ ਆਏ ਤਿੰਨ ਅਤੇ ਕੰਨੂਰ ਦੇ ਇਕ ਵਿਅਕਤੀ ਦੇ ਤੰਦਰੁਸਤ ਹੋਣ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

-ਪੀਟੀਆਈ


Comments Off on ਮਹਾਰਾਸ਼ਟਰ ’ਚ ਕਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 107 ਹੋਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.