ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਸੱਭਿਅਤਾ ਦੀ ਸ਼ੁਰੂਆਤ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਮੁਹਾਲੀ ਵਾਸੀਆਂ ਨੂੰ ਕਰਫਿਊ ’ਚ ਮਿਲੇਗੀ ਢਿੱਲ

Posted On March - 25 - 2020

ਪਿੰਡ ਸੰਤੇਮਾਜਰਾ ਨੇੜੇ ਮੰਗਲਵਾਰ ਨੂੰ ਸਵੇਰ ਵੇਲੇ ਸਬਜ਼ੀਆਂ ਖਰੀਦਦੇ ਹੋਏ ਲੋਕ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 24 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਨੇ ਸਮੁੱਚੇ ਜ਼ਿਲ੍ਹੇ ਵਿੱਚ ਕਰਫਿਊ ਦੌਰਾਨ ਵਿਸ਼ੇਸ਼ ਢਿੱਲ ਦੇਣ ਦਾ ਐਲਾਨ ਕੀਤਾ ਹੈ। ਮੁਹਾਲੀ ਪ੍ਰਸ਼ਾਸਨ ਨੇ ਲੰਮੀ ਸੋਚ ਵਿਚਾਰ ਤੋਂ ਬਾਅਦ ਅੱਜ ਦੇਰ ਸ਼ਾਮ ਫੈਸਲਾ ਕੀਤਾ ਕਿ ਕਰਫਿਊ ਦੌਰਾਨ ਆਮ ਲੋਕਾਂ ਨੂੰ ਘਰ-ਘਰ ਜਾ ਕੇ ਦੁੱਧ, ਦਵਾਈ ਅਤੇ ਭੋਜਨ ਪਦਾਰਥਾਂ ਦੀ ਸਪਲਾਈ ਭਲਕੇ ਬੁੱਧਵਾਰ ਤੋਂ ਫੇਰੀ ਵਾਲਿਆਂ ਅਤੇ ਮੁਹੱਲਿਆਂ ਦੇ ਠੇਕੇਦਾਰਾਂ ਰਾਹੀਂ ਮੁਹੱਈਆ ਕਰਵਾਈ ਜਾਵੇਗੀ। ਇਸ ਫੈਸਲੇ ਮੁਤਾਬਕ 25 ਮਾਰਚ ਤੋਂ ਸਵੇਰੇ 6 ਵਜੇ ਤੋਂ 9 ਵਜੇ ਤੱਕ ਦੁੱਧ ਅਤੇ ਸਬਜ਼ੀਆਂ ਲਈ ਅਤੇ ਸਵੇਰੇ 8 ਵਜੇ ਤੋਂ 11 ਵਜੇ ਕਰਿਆਨੇ ਅਤੇ ਦਵਾਈਆਂ ਖਰੀਦਣ ਲਈ ਸਮਾਂ ਦਿੱਤਾ ਜਾਵੇਗਾ।
ਆਮ ਲੋਕਾਂ ਨੂੰ ਰਾਹਤ ਦੇਣ ਸਬੰਧੀ ਅੱਜ ਜਾਰੀ ਇਨ੍ਹਾਂ ਆਦੇਸ਼ਾਂ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਲੋਕ ਆਪਣੇ ਸਥਾਨਕ ਕਰਿਆਨੇ ਦੀਆਂ ਦੁਕਾਨਾਂ/ਕੈਮਿਸਟਾਂ ਤੋਂ ਡਲਿਵਰੀ ਰਾਹੀਂ ਸਾਮਾਨ ਮੰਗਵਾ ਸਕਦੇ ਹਨ। ਦੁਕਾਨਾਂ/ਸੰਪਰਕ ਨੰਬਰਾਂ ਦੀ ਸੂਚੀ ਵੈਬਸਾਈਟ www.sasnagar.gov.in ’ਤੇ ਅਪਡੇਟ ਕੀਤੀ ਜਾ ਰਹੀ ਹੈ। ਸਪੁਰਦਗੀ ਨਾਲ ਸਬੰਧਤ ਕਿਸੇ ਵੀ ਮੁੱਦੇ ਲਈ ਕੰਟਰੋਲ ਰੂਮ ਨੰਬਰ 0172-2219541 ਅਤੇ 7888556264 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੇਘਰੇ ਅਤੇ ਗਰੀਬਾਂ ਨੂੰ ਪਕਾਇਆ ਭੋਜਨ ਮੁਹੱਈਆ ਕਰਾਉਣ ਲਈ ਇਕ ਵੱਖਰੀ ਹੈਲਪਲਾਈਨ 9463775070 ਸਥਾਪਿਤ ਕੀਤੀ ਗਈ ਹੈ ਤਾਂ ਜੋ ਕਰਫਿਊ ਦੌਰਾਨ ਜ਼ਿਲ੍ਹੇ ਦੇ ਲੋਕਾਂ ਨੂੰ ਰੋਜ਼ਮੱਰਾ ਦੀਆਂ ਵਸਤੂਆਂ ਲਈ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।
ਮੁਹਾਲੀ ਜ਼ਿਲ੍ਹੇ ਅੰਦਰ ਅੱਜ ਦੂਜੇ ਦਿਨ ਵੀ ਮੁਕੰਮਲ ਕਰਫਿਊ ਲਾਗੂੂ ਰਿਹਾ। ਸ਼ਹਿਰ ਦੇ ਐਂਟਰੀ ਪੁਆਇੰਟਾਂ ਅਤੇ ਸੰਪਰਕ ਸੜਕਾਂ ’ਤੇ ਨਾਕਾਬੰਦੀ ਕੀਤੀ ਗਈ। ਚੰਡੀਗੜ੍ਹ-ਮੁਹਾਲੀ ਦੀਆਂ ਸਾਂਝੀਆਂ ਹੱਦਾਂ ’ਤੇ ਪੰਜਾਬ ਪੁਲੀਸ ਦੇ ਨਾਲ ਸੀਆਰਪੀਐਫ਼ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਸਨ। ਸਮੁੱਚਾ ਸ਼ਹਿਰ ਅਤੇ ਆਸਪਾਸ ਇਲਾਕੇ ਵਿੱਚ ਸੁੰਨ ਪਸਰੀ ਹੋਈ ਸੀ। ਉਧਰ, ਕਰਫਿਊ ਦੇ ਬਾਵਜੂਦ ਕਈ ਥਾਵਾਂ ’ਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਸ ਸਬੰਧੀ ਕਰਫਿਊ ਨਿਯਮ ਤੋੜਨ ਦੇ ਦੋਸ਼ ਹੇਠ ਵੱਖ-ਵੱਖ ਥਾਣਿਆਂ ਵਿੱਚ 40 ਤੋਂ ਵੱਧ ਕੇਸ ਦਰਜ ਕੀਤੇ ਜਾਣ ਬਾਰੇ ਪਤਾ ਲੱਗਾ ਹੈ।

 


Comments Off on ਮੁਹਾਲੀ ਵਾਸੀਆਂ ਨੂੰ ਕਰਫਿਊ ’ਚ ਮਿਲੇਗੀ ਢਿੱਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.