ਜਲੰਧਰ: ਪਾਸਪੋਰਟ ਸੇਵਾ ਕੇਂਦਰ ਵਿੱਚ ਕੰਮ ਮੁੜ ਸ਼ੁਰੂ !    ਲੌਕਡਾਊਨ ਫੇਲ੍ਹ, ਸਰਕਾਰ ਅਗਲੀ ਰਣਨੀਤੀ ਦੱਸੇ: ਰਾਹੁਲ !    ਕੋਵਿਡ-19 ਦੇ ਸਮੁਦਾਇਕ ਫੈਲਾਅ ਦੀ ਜਾਂਚ ਲਈ ਹੋਵੇਗਾ ਦਸ ਸ਼ਹਿਰਾਂ ’ਚ ਸਰਵੇਖਣ !    ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦਾ ਅੰਕੜਾ 278 ਤੱਕ ਪੁੱਜਾ !    ਦੇਸ਼ ’ਚ ਕਰੋਨਾ ਦੇ 6535 ਨਵੇਂ ਮਰੀਜ਼; ਕੁੱਲ ਕੇਸ 145380 !    ਕਾਰ ਦਰੱਖਤ ਨਾਲ ਟਰਕਾਈ, ਨੌਜਵਾਨ ਦੀ ਮੌਤ, ਪਤਨੀ ਤੇ ਬੱਚੇ ਜ਼ਖ਼ਮੀ !    ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    

ਸ਼ਾਹੀ ਇਮਾਮ ਵੱਲੋਂ ਰਾਸ਼ਨ ਵੰਡਦੇ ਸਮੇਂ ਫੋਟੋ ਨਾ ਖਿੱਚਣ ਦੀ ਹਦਾਇਤ

Posted On March - 29 - 2020

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਮਾਰਚ
ਦਾਣਾ ਮੰਡੀ ਵਿਚ ਕੇਂਦਰ ਸਰਕਾਰ ਖ਼ਿਲਾਫ਼ 39 ਦਿਨ ਤੱਕ ਸ਼ਾਹੀਨ ਬਾਗ਼ ਅੰਦੋਲਨ ਚਲਾਉਣ ਵਾਲੇ ਜਾਮਾ ਮਸਜਿਦ ਦੇ ਵਰਕਰ ਹੁਣ ਕਰੋਨਾਵਾਇਰਸ ਦੇ ਇਸ ਸੰਕਟ ਵਿੱਚ ਇਨਸਾਨੀਅਤ ਬਚਾਉਣ ਲਈ ਮੋਰਚਾ ਸੰਭਾਲ ਚੁੱਕੇ ਹਨ। ਇਸ ਦੌਰਾਨ ਨਾਇਬ ਸ਼ਾਹੀ ਇਮਾਮ ਮੌਲਾਨਾ ਮੁਹਮੰਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਦੱਸਿਆ ਕਿ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਅਗਵਾਈ ਹੇਠ ਬੀਤੇ ਇੱਕ ਹਫ਼ਤੇ ਤੋਂ ਜ਼ਰੂਰਤਮੰਦ ਪਰਿਵਾਰਾਂ ’ਚ ਰਾਸ਼ਨ ਵੰਡਣ ਤੋਂ ਬਾਅਦ ਹੁਣ ਰਾਸ਼ਨ ਵੰਡਣ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।
ਸ਼ਾਹੀ ਇਮਾਮ ਨੇ ਐਲਾਨ ਕੀਤਾ ਕਿ ਸਮੱਗਰੀ ਵੰਡਦੇ ਸਮੇਂ ਕਿਸੇ ਵੀ ਜ਼ਰੂਰਤਮੰਦ ਦੀ ਫੋਟੋ ਨਹੀਂ ਲਈ ਜਾਵੇਗੀ। ਸ਼ਾਹੀ ਇਮਾਮ ਨੇ ਬਾਕੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਰੀਬਾਂ ਲਈ ਦੋ ਵੇਲੇ ਦੀ ਰੋਟੀ ਦਾ ਲਗਾਤਾਰ ਪ੍ਰਬੰਧ ਕਰਨ।


Comments Off on ਸ਼ਾਹੀ ਇਮਾਮ ਵੱਲੋਂ ਰਾਸ਼ਨ ਵੰਡਦੇ ਸਮੇਂ ਫੋਟੋ ਨਾ ਖਿੱਚਣ ਦੀ ਹਦਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.