ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਸਰਕਾਰ ਨੇ ਲਵਲੀ ’ਵਰਸਿਟੀ ਦੇ 140 ਵਿਦਿਆਰਥੀਆਂ ਨੂੰ ਨੇਪਾਲ ਭੇਜਿਆ

Posted On March - 29 - 2020

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਮਾਰਚ
ਕਰੋਨਾਵਾਇਰਸ ਕਾਰਨ ਕਰਫਿਊ ਲੱਗਣ ਕਰਕੇ ਪੰਜਾਬ ਵਿੱਚ ਫਸੇ ਨੌਜਵਾਨਾਂ ਨੂੰ ਸੂਬਾ ਸਰਕਾਰ ਨੇ ਸਹੀ ਸਲਾਮਤ ਘਰ-ਘਰ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ। ਰਾਜ ਸਰਕਾਰ ਨੇ ਅੱਜ ਮੁਹਾਲੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਵਲੀ ਯੂਨੀਵਰਸਿਟੀ ਜਲੰਧਰ ਦੇ 140 ਵਿਦਿਆਰਥੀਆਂ ਨੂੰ ਸੁਰੱਖਿਅਤ ਭੁਟਾਨ (ਨੇਪਾਲ) ਸਥਿਤ ਉਨ੍ਹਾਂ ਦੇ ਘਰ ਭੇਜਿਆ ਹੈ। ਹਾਲਾਂਕਿ ਕਰੋਨਾਵਾਇਰਸ ਦੇ ਲਗਾਤਾਰ ਵਧ ਰਹੇ ਪ੍ਰਕੋਪ ਕਾਰਨ ਮੁਹਾਲੀ ਹਵਾਈ ਅੱਡੇ ਤੋਂ ਚੱਲਦੀਆਂ ਸਾਰੀਆਂ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪਿਛਲੇ ਕਈ ਦਿਨਾਂ ਤੋਂ ਬੰਦ ਹਨ ਪਰ ਇਨ੍ਹਾਂ ਪੀੜਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਅੱਜ ਮੁਹਾਲੀ ਹਵਾਈ ਅੱਡੇ ’ਤੇ ਸਪੈਸ਼ਲ ਜਹਾਜ਼ ਦਾ ਪ੍ਰਬੰਧ ਕੀਤਾ ਗਿਆ। ਜਲੰਧਰ ਪ੍ਰਸ਼ਾਸਨ ਨੇ ਮੁਹਾਲੀ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਮੁਹਾਲੀ ਭੇਜਿਆ ਸੀ, ਜਿੱਥੋਂ ਇਨ੍ਹਾਂ ਨੂੰ ਸਿੱਧਾ ਮੁਹਾਲੀ ਹਵਾਈ ਅੱਡੇ ’ਤੇ ਲਿਜਾਇਆ ਗਿਆ ਅਤੇ ਸਾਰੇ ਵਿਦਿਆਰਥੀਆਂ ਦੀ ਮੈਡੀਕਲ ਜਾਂਚ ਕੀਤੀ ਗਈ। ਇਸ ਮਗਰੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਬਾਅਦ ਦੁਪਹਿਰ ਭੁਟਾਨ (ਨੇਪਾਲ) ਲਈ ਰਵਾਨਾ ਕੀਤਾ ਗਿਆ। ਕਰਫਿਊ ਕਾਰਨ ਮੁਹਾਲੀ ਵਿਚ ਵੀ ਕਾਫੀ ਨੌਜਵਾਨ ਲੜਕੇ ਲੜਕੀਆਂ ਅਤੇ ਹੋਰ ਕਿਰਾਏਦਾਰ ਫਸੇ ਹੋਏ ਹਨ।


Comments Off on ਸਰਕਾਰ ਨੇ ਲਵਲੀ ’ਵਰਸਿਟੀ ਦੇ 140 ਵਿਦਿਆਰਥੀਆਂ ਨੂੰ ਨੇਪਾਲ ਭੇਜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.