ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਸਰਬੱਤ ਦਾ ਭਲਾ ਟਰੱਸਟ ਲੋੜਵੰਦਾਂ ਨੂੰ ਮੁਹੱਈਆ ਕਰਵਾਏਗੀ ਰਾਸ਼ਨ

Posted On March - 27 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 26 ਮਾਰਚ
ਕਰੋਨਾਵਾਇਰਸ ਦੇ ਵਧ ਰਹੇ ਪ੍ਰਕੋਪ ਦੌਰਾਨ ਮਨੁੱਖਤਾ ਦੀ ਭਲਾਈ ਅੱਗੇ ਆਈ ਸੰਸਥਾ ਸਰਬੱਤ ਦਾ ਭਲਾ ਟਰਸੱਟ ਵੱਲੋਂ ਅਜਿਹੇ ਮੌਕੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ 40 ਲੱਖ ਰੁਪਏ ਖਰਚ ਕਰਨ ਅਤੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਵੈਂਟਲੀਲੇਟਰ ਤੇ ਹੋਰ ਉਪਕਰਨ ਮੁਹੱਈਆ ਕਰਾਉਣ ਦਾ ਐਲਾਨ ਕੀਤਾ ਹੈ।
ਦੁਬਈ ਦੇ ਕਾਰੋਬਾਰੀ ਅਤੇ ਸੰਸਥਾ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਨੇ ਆਖਿਆ ਕਿ ਇਸ ਵੇਲੇ ਸਮੁੱਚਾ ਵਿਸ਼ਵ ਇਸ ਮਹਾਮਾਰੀ ਦੀ ਜਕੜ ਵਿੱਚ ਹੈ ਅਤੇ ਪੰਜਾਬ ਵਿੱਚ ਵੀ ਕਈ ਲੋਕ ਇਸ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਰਫਿਊ ਲਾਇਆ ਗਿਆ ਹੈ ਅਤੇ ਅਜਿਹੀ ਸਥਿਤੀ ਵਿੱਚ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ 40 ਲੱਖ ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਹ ਮਦਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਰਾਹੀਂ ਲੋੜਵੰਦਾਂ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ’ਚ ਪੰਜਾਬ ਦੇ ਸਮੁੱਚੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਰਕਮ ਭੇਜੀ ਜਾਵੇਗੀ। ਇਸ ਰਕਮ ਨਾਲ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀ ਲੋੜਵੰਦ ਦਿਹਾੜੀਦਾਰ ਲੋਕਾਂ ਨੂੰ ਰਾਸ਼ਨ ਪਹੁੰਚਾਉਣ ਦਾ ਕੰਮ ਕਰਨਗੇ। ਪੈਸੇ ਦੀ ਵਰਤੋਂ ਲਈ ਪ੍ਰਸ਼ਾਸਨ ਟਰੱਸਟ ਦੀ ਸਥਾਨਕ ਜ਼ਿਲ੍ਹਾ ਇਕਾਈ ਨਾਲ ਤਾਲਮੇਲ ਕਰੇਗਾ ਅਤੇ ਪ੍ਰਸ਼ਾਸਨ ਵੱਲੋਂ ਖਰੀਦੇ ਸਾਮਾਨ ਦੀ ਜ਼ਿਲ੍ਹਾ ਇਕਾਈ ਵੱਲੋਂ ਪੁਸ਼ਟੀ ਕਰਨ ਮਗਰੋਂ ਪੈਸੇ ਸਬੰਧਤ ਵਿਅਕਤੀ ਦੇ ਖਾਤੇ ਵਿੱਚ ਸਿੱਧੇ ਭੇਜ ਦਿੱਤੇ ਜਾਣਗੇ।

 


Comments Off on ਸਰਬੱਤ ਦਾ ਭਲਾ ਟਰੱਸਟ ਲੋੜਵੰਦਾਂ ਨੂੰ ਮੁਹੱਈਆ ਕਰਵਾਏਗੀ ਰਾਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.