ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਸਿਰ ’ਤੇ ਪਾਵਾ ਮਾਰ ਕੇ ਪਤਨੀ ਦਾ ਕਤਲ

Posted On March - 30 - 2020

ਪੱਤਰ ਪ੍ਰੇਰਕ
ਮਾਛੀਵਾੜਾ, 29 ਮਾਰਚ

ਕਮਲਜੀਤ ਕੌਰ

ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਗਾਹੀ ਭੈਣੀ ਵਿੱਚ ਅੱਜ ਸੁਖਵੀਰ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਦਾ ਸਿਰ ਵਿਚ ਮੰਜੇ ਦਾ ਪਾਵਾ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲੀਸ ਅਨੁਸਾਰ ਕਤਲ ਦਾ ਕਾਰਨ ਪਤੀ ਦਾ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਨਾ ਸੀ। ਮ੍ਰਿਤਕਾ ਦੇ ਭਰਾ ਬੇਅੰਤ ਸਿੰਘ ਨੇ ਥਾਣਾ ਕੂੰਮਕਲਾਂ ਪੁਲੀਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਜੀਜਾ ਸੁਖਵੀਰ ਸਿੰਘ ਸ਼ਰਾਬ ਪੀਣ ਮਗਰੋਂ ਆਪਣੀ ਪਤਨੀ ਕਮਲਜੀਤ ਕੌਰ ਦੀ ਕੁੱਟਮਾਰ ਕਰਦਾ ਰਹਿੰਦਾ ਸੀ। ਅੱਜ 29 ਮਾਰਚ ਨੂੰ ਤੜਕੇ ਉਸ ਦੀ ਭੈਣ ਦਾ ਫੋਨ ਆਇਆ ਕਿ ਸੁਖਵੀਰ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ, ਜਿਸ ਮਗਰੋਂ ਉਹ ਆਪਣੀ ਮਾਤਾ ਬਲਵਿੰਦਰ ਕੌਰ ਨੂੰ ਨਾਲ ਲੈ ਕੇ ਉਸ ਦੇ ਸਹੁਰੇ ਘਰ ਪਿੰਡ ਗਾਹੀ ਭੈਣੀ ਪੁੱਜਾ। ਉਥੇ ਜਾ ਕੇ ਦੇਖਿਆ ਤਾਂ ਉਥੇ ਉਸ ਦੀ ਭੈਣ ਦੀ ਲਾਸ਼ ਪਈ ਸੀ। ਬੇਅੰਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਜੀਜੇ ਦੇ ਛੋਟੇ ਭਰਾ ਜਗਤਾਰ ਸਿੰਘ ਅਨੁਸਾਰ ਸੁਖਵੀਰ ਸਿੰਘ ਨੇ ਨਸ਼ੇ ਦੀ ਹਾਲਤ ’ਚ ਕਮਲਜੀਤ ਕੌਰ ਦੇ ਸਿਰ ’ਤੇ ਪਾਵੇ ਮਾਰੇ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕੂੰਮਕਲਾਂ ਪੁਲੀਸ ਨੇ ਪਤਨੀ ਨੂੰ ਕਤਲ ਕਰਨ ਦੇ ਕਥਿਤ ਦੋਸ਼ ਹੇਠ ਸੁਖਵੀਰ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਮਗਰੋਂ ਕੁੱਝ ਹੀ ਘੰਟਿਆਂ ’ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਸੁਖਵੀਰ ਸਿੰਘ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਅੱਜ ਵੀ ਉਨ੍ਹਾਂ ਦਾ ਇਸ ਕਾਰਨ ਹੀ ਝਗੜਾ ਹੋਇਆ ਤੇ ਸੁਖਵੀਰ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ।


Comments Off on ਸਿਰ ’ਤੇ ਪਾਵਾ ਮਾਰ ਕੇ ਪਤਨੀ ਦਾ ਕਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.