ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਚੌਕਸੀ ਦੇ ਆਦੇਸ਼

Posted On March - 25 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਾਰਚ
ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਅੱਜ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਕਰੋਨਾਵਾਇਰਸ ਬਾਰੇ ਝੂਠੀਆਂ ਖ਼ਬਰਾਂ ਅਤੇ ਗਲਤ ਜਾਣਕਾਰੀ ਨਸ਼ਰ ਕਰਨ ’ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਇਹ ਪਲੇਟਫਾਰਮ ਲਾਜ਼ਮੀ ਤੌਰ ’ਤੇ ਆਪਣੇ ਖਪਤਕਾਰਾਂ ਨੂੰ ਜਨਤਕ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਜਾਣਕਾਰੀ ਨੂੰ ਪ੍ਰਦਰਸ਼ਿਤ, ਹੋਸਟ, ਅਪਲੋਡ, ਸੁਧਾਰਨ, ਪ੍ਰਕਾਸ਼ਿਤ, ਪ੍ਰਸਾਰਿਤ, ਅਪਡੇਟ ਜਾਂ ਸਾਂਝਾ ਨਾ ਕਰਨ ਸਬੰਧੀ ਸੂਚਿਤ ਕਰਨਗੇ। ਮੰਤਰਾਲੇ ਨੇ ਕਰੋਨਾਵਾਇਰਸ ਨਾਲ ਜੁੜੀ ਪ੍ਰਮਾਣਿਕ ਜਾਣਕਾਰੀ ਦੇ ਪ੍ਰਸਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਅਜਿਹੀ ਕਿਸੇ ਵੀ ਵਿਵਾਦਤ ਸਮੱਗਰੀ ਨੂੰ ਹਟਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ।
ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਗਲਤ ਜਾਣਕਾਰੀ ਸਾਂਝਾ ਕਰਨ ਦੇ ਰੁਝਾਨ ਕਰਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ।


Comments Off on ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਚੌਕਸੀ ਦੇ ਆਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.