ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਸੜਕ ਹਾਦਸੇ ਵਿਚ ਦੋ ਚਚੇਰੇ ਭਰਾਵਾਂ ਦੀ ਮੌਤ, ਦੋ ਜ਼ਖ਼ਮੀ

Posted On March - 27 - 2020

ਹਾਦਸੇ ਦੌਰਾਨ ਨੁਕਸਾਨੇ ਵਾਹਨ।

ਕਰਮਜੀਤ ਸਿੰਘ ਚਿੱਲਾ
ਬਨੂੜ, 26 ਮਾਰਚ
ਪਿੰਡ ਤੰਗੌਰੀ ਵਿਚ ਬੋਲੇਰੋ ਅਤੇ ਆਲਟੋ ਕਾਰ ਦਰਮਿਆਨ ਹੋਈ ਟੱਕਰ ਵਿਚ ਆਲਟੋ ਕਾਰ ਸਵਾਰ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਵਿਚ ਬੋਲੇਰੋ ਗੱਡੀ ਦਾ ਚਾਲਕ ਵੀ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਮੋਰਿੰਡਾ (ਰੂਪਨਗਰ) ਦੇ ਵਸਨੀਕ ਸਨ ਤੇ ਆਪਣੀ ਦਾਦੀ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਹਰਿਦੁਆਰ ਜਾ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਰਿੰਡਾ ਦਾ ਰਾਹੁਲ ਪਾਂਡੇ (23) ਪੁੱਤਰ ਵਿਜੇ ਪਾਂਡੇ, ਸੁਰਜੀਤ ਪਾਂਡੇ ਅਤੇ ਰੋਮੀ ਤਿਵਾੜੀ (32) ਵਾਸੀ ਮੋਰਿੰਡਾ (ਰੋਪੜ) ਆਪਣੀ ਆਲਟੋ ਕਾਰ ਰਾਹੀਂ ਲਾਂਡਰਾਂ ਤੋਂ ਬਨੂੜ ਵੱਲ ਆ ਰਹੇ ਸਨ ਤੇ ਬੋਲੇਰੋ ਗੱਡੀ ਬਨੂੜ ਵਾਲੇ ਪਾਸੇ ਤੋਂ ਜਾ ਰਹੀ ਸੀ। ਇਸੇ ਦੌਰਾਨ ਤੰਗੌਰੀ ਦੇ ਅਵਤਾਰ ਢਾਬੇ ਦੇ ਸਾਹਮਣੇ ਦੋਹਾਂ ਗੱਡੀਆਂ ਦੀ ਟੱਕਰ ਹੋ ਗਈ। ਇਸ ਦੌਰਾਨ ਕਾਰ ਸੜਕ ਤੋਂ ਥੱਲੇ ਖਤਾਨਾਂ ਵਿਚ ਜਾ ਡਿੱਗੀ। ਲੋਕਾਂ ਨੇ ਤੁਰੰਤ ਸਾਰੇ ਜ਼ਖ਼ਮੀਆਂ ਨੂੰ 108 ਨੰਬਰ ਐਂਬੂਲੈਂਸ ਰਾਹੀਂ ਮੁਹਾਲੀ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਰਾਹੁਲ ਪਾਂਡੇ ਨੂੰ ਮ੍ਰਿਤਕ ਐਲਾਨ ਦਿੱਤਾ। ਕਾਰ ਸਵਾਰ ਦੂਜੇ ਦੋਵਾਂ ਜ਼ਖ਼ਮੀਆਂ ਅਤੇ ਬੋਲੇਰੋ ਚਾਲਕ ਜ਼ਖ਼ਮੀ ਰਮੇਸ਼ ਕੁਮਾਰ ਵਾਸੀ ਬਨੂੜ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਮੈਡੀਕਲ ਹਸਪਤਾਲ ਵਿਚ ਭੇਜ ਦਿੱਤਾ ਗਿਆ, ਜਿੱਥੇ ਰਾਹੁਲ ਪਾਂਡੇ ਨੇ ਵੀ ਦਮ ਤੋੜ ਦਿੱਤਾ। ਸੁਰਜੀਤ ਪਾਂਡੇ ਅਤੇ ਬੋਲੇਰੋ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਥਾਣਾ ਸੋਹਾਣਾ ਦੇ ਏਐੱਸਆਈ ਅਤੇ ਮਾਮਲੇ ਦੇ ਜਾਂਚ ਅਧਿਕਾਰੀ ਕੇਵਲ ਕੁਮਾਰ ਨੇ ਦੱਸਿਆ ਕਿ ਬੋਲੇਰੋ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦਾ ਸ਼ੁੱਕਰਵਾਰ ਨੂੰ ਪੋਸਟਮਾਰਟਮ ਕਰਾਇਆ ਜਾਵੇਗਾ।

 


Comments Off on ਸੜਕ ਹਾਦਸੇ ਵਿਚ ਦੋ ਚਚੇਰੇ ਭਰਾਵਾਂ ਦੀ ਮੌਤ, ਦੋ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.