ਕਾਵਿ ਕਿਆਰੀ !    ਰਾਜਸਥਾਨ ਦੀ ਸੁਨਹਿਰੀ ਨਗਰੀ ਜੈਸਲਮੇਰ !    ਮੇਲਾ !    ਕਿਰਚਾਂ ਤੋਂ ਦਰਪਣ ਹੋਣ ਦੀ ਕਾਰੀਗਰੀ !    ਸਾਡੇ ਘਰ ਵੀ ਬਾਬੇ ਆਏ... !    ਦੇਸ਼ ਵੰਡ ਦੀ ਚੀਸ ਦਾ ਅਹਿਸਾਸ !    ਨੈਤਿਕਤਾ ਦੀ ਬਾਤ ਪਾਉਂਦੀਆਂ ਪਰੀ ਕਹਾਣੀਆਂ !    ਪ੍ਰਸਿੱਧ ਸ਼ਖ਼ਸੀਅਤਾਂ ਦੇ ਰੇਖਾ-ਚਿੱਤਰ !    ਉੱਘੀਆਂ ਸ਼ਖ਼ਸੀਅਤਾਂ ਦੇ ਕਾਵਿ-ਚਿੱਤਰ !    ਜੇ ਰੱਬ ਮੇਰੀ ‘ਸੁਣਦੀ’ ਹੋਵੇ... !    

ਸੰਕਟ ’ਚ ਡਿਊਟੀ ਨਿਭਾਉਣ ਵਾਲੇ ਪੱਤਰਕਾਰਾਂ ਦਾ ਪੰਜਾਹ ਲੱਖ ਦਾ ਬੀਮਾ ਕਰਨ ਦੀ ਮੰਗ

Posted On March - 27 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਮਾਰਚ
ਕਰੋਨਾਵਾਇਰਸ ਕਾਰਨ ਦੇਸ਼ ’ਚ ਲੌਕਡਾਊਨ ਹੋਣ ਕਰਕੇ ਦੇਸ਼ ਭਰ ਵਿਚ ਅਖ਼ਬਾਰਾਂ ਦੀ ਸਰਕੁਲੇਸ਼ਨ ’ਤੇ ਕਾਫ਼ੀ ਪ੍ਰਭਾਵ ਪਿਆ ਹੈ ਕਿਉਂਕਿ ਅਖ਼ਬਾਰ ਦੀ ਵੰਡ ਕਰਨ ਵਾਲੇ ਵਿਅਕਤੀਆਂ ਨੇ ਬਹੁਤ ਸਾਰੀਆਂ ਥਾਵਾਂ ’ਤੇ ਅਖ਼ਬਾਰਾਂ ਦੀ ਵੰਡ ਕਰਨੀ ਬੰਦ ਕਰ ਦਿੱਤੀ ਹੈ। ਇਸ ਦੇ ਬਾਵਜੂਦ ਪੱਤਰਕਾਰਾਂ ਵੱਲੋਂ ਬਿਨਾਂ ਜਾਨ ਦੀ ਪ੍ਰਵਾਹ ਕੀਤਿਆਂ ਡਿਊਟੀ ਕੀਤੀ ਜਾ ਰਹੀ ਹੈ। ਇਸ ਚਿੰਤਾ ਜ਼ਾਹਰ ਕਰਦਿਆਂ ਇੰਡੀਅਨ ਜਰਨਲਿਸਟ ਯੂਨੀਅਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਹਾਮਾਰੀ ਦੌਰਾਨ ਡਿਊਟੀ ਨਿਭਾਉਣ ਵਾਲੇ ਪੱਤਰਕਾਰਾਂ ਦਾ 50 ਲੱਖ ਰੁਪਏ ਤੱਕ ਦਾ ਬੀਮਾ ਕੀਤਾ ਜਾਵੇ। ਇੰਡੀਅਨ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਅਤੇ ਜਨਰਲ ਸਕੱਤਰ ਬਲਵਿੰਦਰ ਜੰਮੂ ਨੇ ਕਿਹਾ ਕਿ ਕੁਝ ਗ਼ੈਰ ਜ਼ਿੰਮੇਵਾਰਾਨਾ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਪਾਇਆ ਗਿਆ ਹੈ ਕਿ ਅਖ਼ਬਾਰ ਤੋਂ ਕਰੋਨਾ ਫੈਲਦਾ ਹੈ, ਜੋ ਬਿਲਕੁਲ ਗ਼ਲਤ ਹੈ। ਇਸ ਸਬੰਧੀ ਕੇਂਦਰ ਸਰਕਾਰ ਅਤੇ ਮਾਹਿਰ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਅਖ਼ਬਾਰ ਰਾਹੀਂ ਕਰੋਨਾਵਾਇਰਸ ਨਹੀਂ ਫੈਲਦਾ।

 


Comments Off on ਸੰਕਟ ’ਚ ਡਿਊਟੀ ਨਿਭਾਉਣ ਵਾਲੇ ਪੱਤਰਕਾਰਾਂ ਦਾ ਪੰਜਾਹ ਲੱਖ ਦਾ ਬੀਮਾ ਕਰਨ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.