ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਸੱਤ ਹਜ਼ਾਰ ਅਧਿਆਪਕਾਂ ਨੂੰ ਤਿੰਨ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

Posted On March - 26 - 2020

ਜਸਵੰਤ ਜੱਸ
ਫ਼ਰੀਦਕੋਟ, 25 ਮਾਰਚ
ਪੰਜਾਬ ਸਰਕਾਰ ਨੇ ਈਜੀਐੱਸ ਅਤੇ ਏਆਈਈ ਕੈਟਾਗਰੀ ਦੇ ਕਰੀਬ ਸੱਤ ਹਜ਼ਾਰ ਅਧਿਆਪਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਦਿੱਤੀ। ਹੁਣ ਲੱਗੇ ਕਰਫਿਊ ਨੇ ਇਨ੍ਹਾਂ ਅਧਿਆਪਕਾਂ ਦੀ ਹਾਲਤ ਬੇਹੱਦ ਤਰਸਯੋਗ ਬਣਾ ਦਿੱਤੀ ਹੈ। ਈਜੀਐੱਸ ਅਧਿਆਪਕ ਆਗੂਆਂ ਨੇ ਕਿਹਾ ਕਿ ਉਹ ਮਹਿਜ਼ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ’ਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਨੇ ਇਹ ਤਨਖਾਹ ਵੀ ਉਹਨਾਂ ਨੂੰ ਸਮੇਂ ਸਿਰ ਨਹੀਂ ਦਿੱਤੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਦੇ ਸਿਆਸੀ ਸਲਾਹਾਕਾਰ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਨਖਾਹਾਂ ਬਿਨਾਂ ਦੇਰੀ ਜਾਰੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਰੁਕੀਆਂ ਤਨਖਾਹਾਂ ਜਾਰੀ ਕਰਨ ਦਾ ਹੁਕਮ ਜਾਰੀ ਕੀਤਾ ਜਾ ਚੁੱਕਾ ਹੈ।


Comments Off on ਸੱਤ ਹਜ਼ਾਰ ਅਧਿਆਪਕਾਂ ਨੂੰ ਤਿੰਨ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.