ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਹੋਲਾ-ਮਹੱਲਾ ਸਮਾਗਮਾਂ ਵਿੱਚ ਸ਼ਾਮਲ ਵਿਅਕਤੀ ਸਿਹਤ ਦੀ ਜਾਂਚ ਕਰਵਾਉਣ

Posted On March - 25 - 2020

ਬਹਾਦਰਜੀਤ ਸਿੰਘ
ਰੂਪਨਗਰ, 24 ਮਾਰਚ
ਇਥੋਂ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਅਪੀਲ ਕੀਤੀ ਹੈ ਕਿ ਜੋ ਵਿਅਕਤੀ ਸ੍ਰੀ ਆਨੰਦਪੁਰ ਸਾਹਿਬ ਦੇ ਹੋਲਾ ਮਹੱਲਾ ਸਮਾਗਮ ਵਿੱਚ ਗਏ ਸਨ ਅਤੇ ਉਨ੍ਹਾਂ ਨੂੰ ਖਾਂਸੀ ਬੁਖਾਰ ਜਾਂ ਕਰੋਨਾਵਾਇਰਸ ਸਬੰਧੀ ਕੋਈ ਲੱਛਣ ਹੈ ਤਾਂ ਤੁਰੰਤ ਸਿਹਤ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਜਾ ਕੇ ਜਾਂਚ ਕਰਾਉਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿ ਪਿਛਲੇ ਦਿਨੀਂ 7 ਤੋਂ 10 ਮਾਰਚ ਤੱਕ ਜੋ ਵਿਅਕਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਸਮਾਗਮਾਂ ਅਤੇ ਲੰਗਰ ਜਾਂ ਕੀਰਤਨ ਵਿੱਚ ਸ਼ਾਮਲ ਹੋਏ ਸਨ ਉਨ੍ਹਾਂ ਵਿੱਚੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕੁੱਝ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਬਚਾਅ ਲਈ ਅਜਿਹੇ ਵੇਲੇ ਸਭ ਦਾ ਨੈਤਿਕ ਫਰਜ਼ ਬਣਦਾ ਹੈ ਕਿ ਮਨੁੱਖਤਾ ਦੇ ਭਲੇ ਲਈ ਖੁਦ ਆਪਣੇ, ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜੀਹ ਦੇਣ ਅਤੇ ਉਹ ਡਿਪਟੀ ਕਮਿਸ਼ਨਰ ਦਫਤਰ ਰੂਪਨਗਰ ਦੇ ਹੈਲਪਲਾਈਨ ਨੰਬਰ 01881-221157, ਸਿਵਲ ਸਰਜਨ ਰੂਪਨਗਰ ਦੇ ਹੈਲਪਲਾਈਨ ਨੰਬਰ 01881-227241 ਅਤੇ 100 ਨੰਬਰ ’ਤੇ ਸੂਚਿਤ ਕਰਨ ਤਾਂ ਕਿ ਲੋੜੀਂਦਾ ਮੈਡੀਕਲ ਚੈਕਅੱਪ ਕਰਵਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਸਖਤੀ ਨਾਲ ਕਰਫਿਊ ਲਾਗੂ ਹੋ ਚੁੱਕਾ ਹੈ। ਇਸ ਲਈ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਨਿਕਲੇ। ਪੁਲੀਸ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਜੇ ਕੋਈ ਵੀ ਵਿਅਕਤੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪਰਚਾ ਦਰਜ ਕਰ ਕੇ ਸਖਤ ਕਾਰਵਾਈ ਕੀਤੀ ਜਾਵੇ।

 


Comments Off on ਹੋਲਾ-ਮਹੱਲਾ ਸਮਾਗਮਾਂ ਵਿੱਚ ਸ਼ਾਮਲ ਵਿਅਕਤੀ ਸਿਹਤ ਦੀ ਜਾਂਚ ਕਰਵਾਉਣ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.