ਸੱਭਿਅਤਾ ਦੀ ਸ਼ੁਰੂਆਤ !    ਬਾਬਾ ਬੰਦਾ ਸਿੰਘ ਬਹਾਦਰ ਦਾ ਕਿਲ੍ਹਾ ਮਿਰਜਾਜਾਨ !    ਕਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਕਾਰਗਾਰ !    ਮੈਨੀਟੋਬਾ ਵਿਚ ਕੋਵਿਡ-19 ਕਾਰਨ ਪਹਿਲੀ ਮੌਤ !    ਰੂਸ ਵਿੱਚ ਲੌਕਡਾਊਨ ਦਾ ਦਾਇਰਾ ਵਧਾਇਆ !    ਯੂਰੋਪੀ ਦੇਸ਼ਾਂ ਨੇ ਇਰਾਨ ਨੂੰ ਮੈਡੀਕਲ ਸਾਜ਼ੋ-ਸਾਮਾਨ ਭੇਜਿਆ !    ਮੁਖਤਾਰ ਸਿੰਘ ਬਣੇ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ !    ਗੁਜਰਾਤ ਤੋਂ 11 ਟਰੱਕ ਡਰਾਈਵਰ ਵਾਪਸ ਲਿਆਂਦੇ !    ਕਰੋਨਾ ਨੇ ਆਈਸਕਰੀਮ ਦਾ ਕਾਰੋਬਾਰ ਪਿਘਲਾਇਆ !    20 ਹਜ਼ਾਰ ਘਰਾਂ ਦੀ ਇਕਾਂਤਵਾਸ ਵੱਜੋਂ ਇਸਤੇਮਾਲ ਲਈ ਪਛਾਣ !    

ਹੋਲੇ-ਮਹੱਲੇ ਤੇ ਵਿਦੇਸ਼ੋਂ ਆਏ ਲੋਕਾਂ ਦੇ ਘਰਾਂ ਅੱਗੇ ਸਟਿੱਕਰ ਲਾਏ

Posted On March - 26 - 2020

ਇਕਾਂਤਵਾਸ ਕੀਤੇ ਵਿਅਕਤੀਆਂ ਦੇ ਘਰ ਦਾ ਦੌਰਾ ਕਰਦੇ ਹੋਏ ਡਾ. ਰਾਜੀਵ ਭੰਡਾਰੀ ਤੇ ਡਾ. ਪ੍ਰਭਦੀਪ ਸਿੰਘ ਚਾਵਲਾ।

ਗਰਪ੍ਰੀਤ ਸਿੰਘ
ਸਾਦਿਕ, 25 ਮਾਰਚ
ਕੋਵਿਡ-19 ਦੇ ਬਚਾਅ ਲਈ ਪੀਐੱਚਸੀ ਜੰਡ ਸਾਹਿਬ ਦੇ ਘੇਰੇ ਅੰਦਰ ਆਉਂਦੇ 92 ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਪਿੰਡ-ਪਿੰਡ ਜਾ ਕੇ ਹੋਲੇ-ਮਹੱਲੇ ਅਤੇ 9 ਮਾਰਚ ਮਗਰੋਂ ਵਿਦੇਸ਼ੋਂ ਆਏ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਸਬੰਧੀ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੀਆਂ ਹਨ।
ਐੱਸਐੱਮਓ ਡਾ. ਰਾਜੀਵ ਭੰਡਾਰੀ ਤੇ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਕਾਰਜ ਲਈ ਸਟਾਫ ਨੂੰ ਵਿਸ਼ੇਸ਼ ਟ੍ਰੇਨਿੰਗ ਦੇ ਕੇ ਸਬੰਧਿਤ ਲੋਕਾਂ ਦੀ ਪਛਾਣ ਕਰਕੇ ਸੂਚੀਆਂ ਬਣਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੀ ਟਰੈਵਲ ਹਿਸਟਰੀ ਜਾਨਣ ਤੋਂ ਬਾਅਦ ਘਰਾਂ ਅੱਗੇ ਸਟਿੱਕਰ ਲਗਾ ਕੇ ਨੂੰ 28 ਦਿਨ ਇਕਾਂਤਵਾਸ ਘਰ ਰਹਿਣ ਅਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀਆਂ ਹਦਾਇਤਾਂ ਕਰਦਿਆਂ ਮਾਸਕ, ਸੈਨੀਟਾਈਜ਼ਰ ਮੌਕੇ ’ਤੇ ਹੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਟੀਮਾਂ ਵੱਲੋਂ ਇਕਾਂਤਵਾਸ ਕੀਤੇ ਵਿਅਕਤੀਆਂ ਦੇ ਘਰ ਦਾ ਰੋਜ਼ਾਨਾ ਦੌਰਾ ਕਰਕੇ ਸਰੀਰਕ ਤਾਪਮਾਨ ਅਤੇ ਲੱਛਣ ਨੋਟ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਵਿਅਕਤੀਆਂ ਦੇ ਟੈਸਟ ਕਰਨ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ, ਟੈਸਟਾਂ ਦੌਰਾਨ ਜੋ ਵੀ ਪਾਜ਼ੇਟਿਵ ਪਾਇਆ ਜਾਵੇਗਾ ਨੂੰ ਲੋੜੀਂਦੀ ਮੈਡੀਕਲ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਰੀਨਿੰਗ, ਮੈਡੀਕਲ ਸਹਾਇਤਾ ਅਤੇ ਹੋਰ ਸਿਹਤ ਸਬੰਧੀ ਜਾਣਕਾਰੀ ਲਈ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01639-250947 ਅਤੇ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਹੈਲਥ ਵਰਕਰ ਮਨਦੀਪ ਸਿੰਘ ਤੇ ਸਰਬਜੀਤ ਸਿੰਘ ਵੱਲੋਂ ਇਕਾਂਤਵਾਸ ਕੀਤੇ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।


Comments Off on ਹੋਲੇ-ਮਹੱਲੇ ਤੇ ਵਿਦੇਸ਼ੋਂ ਆਏ ਲੋਕਾਂ ਦੇ ਘਰਾਂ ਅੱਗੇ ਸਟਿੱਕਰ ਲਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.