ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਅਪਰੈਲ ਦੇ ਤੀਜੇ ਹਫ਼ਤੇ ਤੱਕ ਬੀਜੀ ਜਾ ਸਕਦੀ ਹੈ ਮੂੰਗੀ

Posted On April - 7 - 2020

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 6 ਅਪਰੈਲ
ਖੇਤੀਬਾੜੀ ਵਿਭਾਗ ਨੇ ਮੂੰਗੀ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਢੁੱਕਵੀਂ ਸਲਾਹ ਅਤੇ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ) ਡਾ. ਬਹਾਦਰ ਸਿੰਘ ਸਿੱਧੂ ਅਨੁਸਾਰ ਗਰਮੀ ਰੁੱਤ ਦੀ ਮੂੰਗੀ ਦੀ ਬਿਜਾਈ ਦਾ ਢੁੱਕਵਾਂ ਸਮਾਂ ਭਾਵੇਂ 20 ਮਾਰਚ ਤੋਂ 10 ਅਪਰੈਲ ਤੱਕ ਹੈ, ਪਰ ਇਸ ਦੀ ਬਿਜਾਈ ਅਪਰੈਲ ਦੇ ਤੀਜੇ ਹਫ਼ਤੇ ਤੱਕ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਿਜਾਈ ’ਚ ਦੇਰੀ ਹੋਣ ਨਾਲ ਫ਼ਸਲ ਦੇ ਪੱਕਣ ਸਮੇਂ ਮੌਨਸੂਨ ਦੀਆਂ ਬਾਰਿਸ਼ਾਂ ਨਾਲ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪੀਏਯੂ ਲੁਧਿਆਣਾ ਵੱਲੋਂ ਗਰਮੀ ਰੁੱਤ ਦੀਆਂ ਮੂੰਗੀ ਦੀਆਂ 4 ਕਿਸਮਾਂ ਐੱਸਐੱਮਐੱਲ-1827, ਐੱਸਐੱਮਐੱਲ-668, ਐੱਸਐੱਮਐੱਲ-832 ਅਤੇ ਟੀਐੱਮਬੀ-37 ਦੀ ਸਿਫਾਰਿਸ਼ ਕੀਤੀ ਗਈ ਹੈ।

 


Comments Off on ਅਪਰੈਲ ਦੇ ਤੀਜੇ ਹਫ਼ਤੇ ਤੱਕ ਬੀਜੀ ਜਾ ਸਕਦੀ ਹੈ ਮੂੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.