ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਇਕਾਂਤਵਾਸ ’ਚ ਰੱਖੇ ਦੋ ਟਰੱਕ ਡਰਾਈਵਰ ਗਾਇਬ, ਕੇਸ ਦਰਜ

Posted On April - 7 - 2020

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 6 ਅਪਰੈਲ
ਪਿੰਡ ਸਿੱਖਵਾਲਾ ਦੇ ਵਾਸੀਆਂ ਦਾ ਜਥਾ ਟਰੱਕ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ’ਤੇ ਗਿਆ ਸੀ ਤੇ 27 ਮਾਰਚ ਨੂੰ ਵਾਪਸ ਆਇਆ ਸੀ। ਇਸ ਟਰੱਕ ਦੇ ਡਰਾਈਵਰ ਹਾਕਮ ਸਿੰਘ ਤੇ ਵਿੱਕੀ ਸਿੰਘ ਨੂੰ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਪਿੰਡ ਸਿੱਖਵਾਲਾ ਦੇ ਗੁਰਦੁਆਰੇ ਵਿਖੇ ਇਕਾਂਤਵਾਸ ’ਚ ਰਹਿਣ ਦੀ ਹਦਾਇਤ ਕੀਤੀ ਗਈ ਸੀ ਪਰ 5 ਅਪਰੈਲ ਨੂੰ ਜਦੋਂ ਸੀਐਚਓ ਸਿੱਖਵਾਲਾ ਬਲਾਕ ਵਿੱਚ ਕਮਿਊਨਿਟੀ ਹੈਲਥ ਅਫਸਰ ਵਜੋਂ ਤਾਇਨਾਤ ਕਿਰਨ ਬਾਲਾ ਸਿਹਤ ਦੀ ਜਾਂਚ ਕਰਨ ਪੁੱਜੀ ਤਾਂ ਟਰੱਕ ਡਰਾਈਵਰ ਹਾਕਮ ਸਿੰਘ ਤੇ ਵਿੱਕੀ ਸਿੰਘ ਉਥੇ ਮੌਜੂਦ ਨਹੀਂ ਸਨ। ਪੜਤਾਲ ਕਰਨ ’ਤੇ ਪਤਾ ਲੱਗਿਆ ਕਿ ਇਹ ਦੋਵੇਂ ਵਿਅਕਤੀ ਮਾਨਸਾ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵਾਂ ਨੇ ਕਰੋਨਾਵਾਇਰਸ ਕਾਰਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਅਦੂਲੀ ਕੀਤੀ। ਪੁਲੀਸ ਨੇ ਦੋਵਾਂ ਖਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।


Comments Off on ਇਕਾਂਤਵਾਸ ’ਚ ਰੱਖੇ ਦੋ ਟਰੱਕ ਡਰਾਈਵਰ ਗਾਇਬ, ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.