ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ

Posted On April - 7 - 2020

ਪੱਤਰ ਪ੍ਰੇਰਕ
ਤਰਨ ਤਾਰਨ, 6 ਅਪਰੈਲ
ਕਰਜ਼ੇ ਤੋਂ ਪ੍ਰੇਸ਼ਾਨ ਇਲਾਕੇ ਦੇ ਪਿੰਡ ਰਸੂਲਪੁਰ ਦੇ ਕਿਸਾਨ ਗੁਲਾਬ ਸਿੰਘ (52) ਨੇ ਘਰ ਅੰਦਰ ਰੱਖੀ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ| ਇਕੱਤਰ ਜਾਣਕਾਰੀ ਅਨੁਸਾਰ ਗੁਲਾਬ ਸਿੰਘ ਨੂੰ ਕਰੋਨਾਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਕਰਕੇ ਇਸ ਵਾਰ ਵੀ ਦੇਣਦਾਰੀਆਂ ਨਾ ਦੇ ਸਕਣ ਦਾ ਡਰ ਸਤਾ ਰਿਹਾ ਸੀ| ਉਸ ਨੇ ਬੈਂਕਾਂ ਤੋਂ ਇਲਾਵਾ ਨਿੱਜੀ ਦੇਣਦਾਰੀਆਂ ਦੇਣੀਆਂ ਸਨ| ਇਸ ਤੋਂ ਇਲਾਵਾ ਉਸ ਦੀਆਂ ਦੋ ਵਿਆਹੁਤਾ ਧੀਆਂ ਦੇ ਉਨ੍ਹਾਂ ਦੇ ਸਹੁਰਿਆਂ ਨਾਲ ਚੱਲ ਰਹੇ ਵਿਵਾਦ ਕਾਰਨ ਵੀ ਉਹ ਪ੍ਰੇਸ਼ਾਨ ਸੀ| ਗੁਲਾਬ ਸਿੰਘ ਨੇ ਬੀਤੇ ਦਿਨ ਘਰ ਅੰਦਰ ਰੱਖੀ ਜ਼ਹਿਰੀਲੀ ਦਵਾਈ ਨਿਗਲ ਲਈ| ਉਸ ਨੂੰ ਨੇੜਲੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ, ਜਿੱਥੋਂ ਉਸ ਨੂੰ ਬੀਤੇ ਦਿਨ ਘਰ ਭੇਜ ਦਿੱਤਾ ਗਿਆ ਤੇ ਸ਼ਾਮ ਨੂੰ ਘਰ ਵਿਚ ਹੀ ਉਸ ਦੀ ਮੌਤ ਹੋ ਗਈ|

 


Comments Off on ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.