ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਕੈਪਟਨ ਵੀ ਦਿੱਲੀ ਸਰਕਾਰ ਦੀ ਤਰਜ਼ ’ਤੇ ਲੋਕ ਹਿਤੈਸ਼ੀ ਫੈਸਲੇ ਕਰਨ: ਮਾਨ

Posted On April - 7 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕਰੋਨਾਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਦੀ ਤਰਜ਼ ’ਤੇ ਅਜਿਹੇ ਲੋਕ ਹਿਤੈਸ਼ੀ ਫ਼ੈਸਲੇ ਲੈਣ, ਜਿਨ੍ਹਾਂ ਨਾਲ ਘਰਾਂ ’ਚ ਬੈਠੇ ਲੋਕਾਂ ਨੂੰ ਵੀ ਕੋਈ ਦਿੱਕਤ ਨਾ ਆਵੇ ਅਤੇ ਕਰਫ਼ਿਊ ਦਾ ਮੰਤਵ ਵੀ ਪੂਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਕਰਫ਼ਿਊ ਦੌਰਾਨ ਲੋੜਵੰਦਾਂ ਅਤੇ ਦਿਹਾੜੀਦਾਰਾਂ ਨੂੰ ਰਾਸ਼ਨ-ਪਾਣੀ ਦੀ ਘਾਟ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਸੂਬਾ ਸਰਕਾਰ ਹਰੇਕ ਜ਼ਰੂਰਤਮੰਦ ਲਈ ਲੋੜੀਂਦੇ ਰਾਸ਼ਨ ਦਾ ਪ੍ਰਬੰਧ ਅਜੇ ਤੱਕ ਨਹੀਂ ਕਰ ਸਕੀ। ਉਨ੍ਹਾਂ ਸਪੱਸ਼ਟ ਕਿਹਾ ਕਿ ਅਜਿਹੇ ਚੁਣੌਤੀ ਭਰੇ ਸਮੇਂ ’ਚ ਉਹ ਨਿੱਜੀ ਜਾਂ ਸਿਆਸੀ ਤੌਰ ’ਤੇ ਪੰਜਾਬ ਸਰਕਾਰ ਦੀ ਆਲੋਚਨਾ ਜਾਂ ਨਿੰਦਾ ਕਰਨਾ ਉਚਿਤ ਨਹੀਂ ਸਮਝਦੇ, ਪਰ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੈਪਟਨ ਸਰਕਾਰ ਨੂੰ ਬਤੌਰ ਸੰਸਦ ਮੈਂਬਰ ਲੋੜੀਂਦਾ ਰਾਇ-ਮਸ਼ਵਰਾ ਦੇਣਾ ਆਪਣਾ ਫ਼ਰਜ਼ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਆਪਣੇ ਡਾਕਟਰਾਂ ਸਮੇਤ ਗਰਾਊਂਡ ਜ਼ੀਰੋ ’ਤੇ ਕਰੋਨਾ ਵਿਰੁੱਧ ਲੜਾਈ ਲੜ ਰਹੇ ਦੇਸ਼ ਭਗਤਾਂ ਲਈ ਸੁਰੱਖਿਆ ਕਿੱਟਾਂ, ਇਕ ਕਰੋੜ ਰੁਪਏ ਦੇ ਬੀਮਾ ਕਵਰ ਅਤੇ ਹੋਰ ਸਹੂਲਤਾਂ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਜਿਵੇਂ ਕੇਜਰੀਵਾਲ ਸਰਕਾਰ ਦਿੱਲੀ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਅਧੀਨ ਲਿਆ ਕੇ ਉਨ੍ਹਾਂ ਦਾ ਸਾਜ਼ੋ-ਸਾਮਾਨ ਅਤੇ ਸਟਾਫ਼ ਕਰੋਨਾਵਾਇਰਸ ਵਿਰੁੱਧ ਉਤਾਰਨ ਜਾ ਰਹੀ ਹੈ, ਪੰਜਾਬ ਸਰਕਾਰ ਨੂੰ ਵੀ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ।

 


Comments Off on ਕੈਪਟਨ ਵੀ ਦਿੱਲੀ ਸਰਕਾਰ ਦੀ ਤਰਜ਼ ’ਤੇ ਲੋਕ ਹਿਤੈਸ਼ੀ ਫੈਸਲੇ ਕਰਨ: ਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.