ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਕੋਵਿਡ-19: ਸਰਕਾਰ ਡਾਕਟਰਾਂ ਦੀ ਸੰਭਾਲ ਲਈ ਗੰਭੀਰ ਨਹੀਂ: ਗਾਂਧੀ

Posted On April - 9 - 2020

ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਅਪਰੈਲ

ਡਾ. ਧਰਮਵੀਰ ਗਾਂਧੀ

ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਹੈ ਕਿ ਜੇਕਰ ਹਸਪਤਾਲ ਵਿੱਚ ਕਰੋਨਾਵਾਇਰਸ ਦੇ ਮਰੀਜ਼ਾਂ ਨੂੰ ਸੰਭਾਲ ਰਿਹਾ ਕੋਈ ਡਾਕਟਰ ਜਾਂ ਕੋਈ ਸਿਹਤ ਕਰਮੀ ਮਰਦਾ ਹੈ ਤਾਂ ਉਹ ਪੰਜਾਬ ਸਰਕਾਰ ਦੇ ਮੁੱਖ ਮੰਤਰੀ, ਸਿਹਤ ਮੰਤਰੀ ਤੇ ਸਿਹਤ ਸਕੱਤਰ ਨੂੰ ਹਾਈ ਕੋਰਟ ਵਿੱਚ ਲੈ ਕੇ ਜਾਣਗੇ, ਕਿਉਂਕਿ ਪੰਜਾਬ ਸਰਕਾਰ ਕਰੋਨਾ ਦੇ ਮਰੀਜ਼ਾਂ ਦੀ ਸੰਭਾਲ ਕਰ ਰਹੇ ਡਾਕਟਰਾਂ ਪ੍ਰਤੀ ਬਿਲਕੁਲ ਚਿੰਤਤ ਨਹੀਂ ਹੈ। ਡਾ. ਗਾਂਧੀ ਨੇ ਕਿਹਾ, ‘ਮੈਂ ਦੇਖਿਆ ਹੈ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਅੰਮ੍ਰਿਤਸਰ ਦੇ ਹਸਪਤਾਲਾਂ ਸਣੇ ਹੋਰ ਸਰਕਾਰੀ ਹਸਪਤਾਲਾਂ ਦੀਆਂ ਨਰਸਾਂ ਤੜਫ਼ ਰਹੀਆਂ ਹਨ ਕਿ ਸਾਨੂੰ ਪਰਸਨਲ ਪ੍ਰੋਟੈਕਸ਼ਨ ਕਿੱਟਾਂ, ਮਾਸਕ ਤੇ ਸੈਨੇਟਾਈਜ਼ਰ ਦਿੱਤੇ ਜਾਣ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।’ ਉਨ੍ਹਾਂ ਕਿਹਾ ਕਿ ਜੇਕਰ ਡਾਕਟਰਾਂ ਕੋਲ ਕੋਈ ਸਿਹਤ ਸੰਭਾਲ ਕਿੱਟਾਂ ਹੀ ਨਹੀਂ ਹੋਣਗੀਆਂ ਤਾਂ ਉਹ ਮਰੀਜ਼ਾਂ ਦੀ ਸੰਭਾਲ ਕਿਵੇਂ ਕਰਨਗੇ ਕਿਉਂਕਿ ਹਸਪਤਾਲਾਂ ਵਿੱਚ ਡਾਕਟਰਾਂ ਨੂੰ ਵੀ ਕਰੋਨਾ ਦਾ ਕਹਿਰ ਝੱਲਣਾ ਪੈ ਰਿਹਾ ਹੈ। ਜੇਕਰ ਡਾਕਟਰਾਂ ਕੋਲ ਪੀਪੀਸੀ ਹੀ ਨਹੀਂ ਹੋਣਗੀਆਂ ਤਾਂ ਡਾਕਟਰ ਕਿਸੇ ਦੀ ਠੀਕ ਸੰਭਾਲ ਨਹੀਂ ਕਰ ਸਕਣਗੇ। ਜੇਕਰ ਇਸ ਦੌਰਾਨ ਕਿਸੇ ਡਾਕਟਰ, ਨਰਸ, ਜਾਂ ਕਿਸੇ ਸਿਹਤ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਹ ਇਸ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਨੂੰ ਹੀ ਜ਼ਿੰਮੇਵਾਰ ਮੰਨਣਗੇ ਤੇ ਇਸ ਲਈ ਉਹ ਪੰਜਾਬ ਸਰਕਾਰ, ਮੁੱਖ ਮੰਤਰੀ, ਸਿਹਤ ਮੰਤਰੀ ਤੇ ਸਿਹਤ ਸਕੱਤਰ ’ਤੇ ਹਾਈਕੋਰਟ ਵਿੱਚ ਕੇਸ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੇਤ ਹੋਰ ਕਈ ਸਾਰੇ ਲੋਕ ਕਰੋਨਾਵਾਇਰਸ ਕਾਰਨ ਪਰਵਾਸੀ ਭਾਰਤੀ ਭਰਾਵਾਂ ਨੂੰ ਮਾੜਾ ਕਹਿ ਰਹੇ ਹਨ, ਜੋ ਕਿ ਬਿਲਕੁਲ ਗ਼ਲਤ ਹੈ। ਪੰਜਾਬ ਦੀ ਤਰੱਕੀ ਲਈ ਯੋਗਦਾਨ ਪਾਉਣ ਵਾਲੇ ਐੱਨਆਰਆਈਜ਼ ਨੂੰ ਭੰਡਿਆ ਨਹੀਂ ਜਾਣਾ ਚਾਹੀਦਾ।
ਉਨ੍ਹਾਂ ਨੇ ਕੇਂਦਰ ਸਰਕਾਰ ’ਤੇ ਵੀ ਦੋਸ਼ ਲਗਾਉਂਦਿਆਂ ਕਿਹਾ ਕਿ ਮਾਰਚ ਦੇ ਅਖੀਰਲੇ ਹਫ਼ਤੇ ਯੂਨੈਸਕੋ ਦੇ ਕਹਿਣ ’ਤੇ ਸਲੋਵਾਕੀਆ ਨੂੰ ਦੋ ਜਹਾਜ਼ 78 ਟਨ ਮਾਸਕਾਂ ਦੇ ਭਰ ਕੇ ਭੇਜੇ ਗਏ, ਕੀ ਕੇਂਦਰ ਸਰਕਾਰ ਨੂੰ ਪਤਾ ਨਹੀਂ ਸੀ ਕਿ ਭਾਰਤ ਵਿੱਚ ਵੀ ਕਰੋਨਾ ਮਹਾਮਾਰੀ ਆ ਰਹੀ ਹੈੈ? ਉਨ੍ਹਾਂ ਕਿਹਾ ਕਿ ਜੇਕਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧਮਕੀ ਤੋਂ ਡਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਦੋਸਤੀ ਖਾਤਰ ‘ਹਾਈਡ੍ਰੋਕਸੀਕਲੋਰੋਕੁਇਨ’ ਭੇਜੀ ਤਾਂ ਕੇਂਦਰ ਸਰਕਾਰ ਨੂੰ ਦੇਸ਼ਧ੍ਰੋਹੀ ਮੰਨਿਆ ਜਾਵੇਗਾ। ਉਨ੍ਹਾਂ ਨੇ ਤਬਲੀਗ਼ੀ ਜਮਾਤ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਵੀ ਕੇਂਦਰ ਸਰਕਾਰ ਦੀ ਨਿੰਦਾ ਕੀਤੀ।


Comments Off on ਕੋਵਿਡ-19: ਸਰਕਾਰ ਡਾਕਟਰਾਂ ਦੀ ਸੰਭਾਲ ਲਈ ਗੰਭੀਰ ਨਹੀਂ: ਗਾਂਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.