ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਘੱਟੋ ਘੱਟ ਇੱਕ ਸਾਲ ਲਈ ਤਨਖਾਹ ਬੰਦ ਕਰੇ ਸਰਕਾਰ: ਬੈਂਸ

Posted On April - 7 - 2020

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਅਪਰੈਲ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕੇਂਦਰ ਵੱਲੋਂ ਸੰਸਦ ਮੈਂਬਰ ਦੀ ਤਨਖਾਹ ਵਿੱਚ ਕਟੌਤੀ ਕਰਨ ਦੇ ਹੁਕਮਾਂ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ ਦੇ ਨਾਲ ਨਾਲ ਦੇਸ਼ ਦੇ ਰਾਸ਼ਟਰਪਤੀ, ਸੂਬਿਆਂ ਦੇ ਮੁੱਖ ਮੰਤਰੀ, ਮੰਤਰੀ ਅਤੇ ਇੱਥੋਂ ਤੱਕ ਕਿ ਹਰ ਵਿਧਾਇਕ ਦੀ ਤਨਖਾਹ ਮੁਕੰਮਲ ਤੌਰ ’ਤੇ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਇਹ ਹੁਕਮ ਘੱਟੋ ਘੱਟ ਉਦੋਂ ਤੱਕ ਲਾਗੂ ਕੀਤੇ ਜਾਣ ਜਦੋਂ ਤੱਕ ਕਰੋਨਾਵਾਇਰਸ ਬਿਮਾਰੀ ਦਾ ਖਾਤਮਾ ਨਹੀਂ ਹੋ ਜਾਂਦਾ। ਇੱਥੇ ਸ਼ਿਮਲਾਪੁਰੀ ਵਿਚ ਗੱਲਬਾਤ ਕਰਦਿਆਂ ਵਿਧਾਇਕ ਬੈਂਸ ਨੇ ਦੱਸਿਆ ਕਿ ਅੱਜ ਇੱਕ ਪਾਸੇ ਸੂਬੇ ਵਿੱਚ ਪੁਲੀਸ ਮੁਲਾਜ਼ਮ, ਡਾਕਟਰ, ਨਰਸਾਂ ਸਮੇਤ ਹੋਰ ਪੈਰਾ ਮੈਡੀਕਲ ਸਟਾਫ ਦੇ ਮੈਂਬਰ ਜਾਨ ਜੋਖਮ ਵਿੱਚ ਪਾ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਤੇ ਦੂਜੇ ਪਾਸੇ ਮੈਡੀਕਲ ਸਟਾਫ ਨੂੰ ਇਲਾਜ ਲਈ ਵੈਂਟੀਲੇਟਰਾਂ, ਮਾਸਕ, ਸੈਨੇਟਾਈਜ਼ਰ ਅਤੇ ਕਿੱਟਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਭ ਤੋਂ ਪਹਿਲਾਂ ਇਨ੍ਹਾਂ ਵਸਤੂਆਂ ਦਾ ਬੰਦੋਬਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਸੂਬਿਆਂ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਮੇਤ ਹਰ ਸੂਬੇ ਦੇ ਮੰਤਰੀਆਂ ਅਤੇ ਇੱਥੋਂ ਤੱਕ ਕਿ ਵਿਧਾਇਕ ਜੋ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ, ਉਨ੍ਹਾਂ ਦੀ ਤਨਖਾਹਾਂ ’ਤੇ ਰੋਕ ਲਗਾ ਦੇਣੀ ਚਾਹੀਦੀ ਹੈ।

 


Comments Off on ਘੱਟੋ ਘੱਟ ਇੱਕ ਸਾਲ ਲਈ ਤਨਖਾਹ ਬੰਦ ਕਰੇ ਸਰਕਾਰ: ਬੈਂਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.