ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਜਲੰਧਰ ’ਚ ਕਰੋਨਾਵਾਇਰਸ ਦੇ ਦੋ ਮਰੀਜ਼ ਮਿਲੇ

Posted On April - 9 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਅਪਰੈਲ
ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਮਾਈ ਹੀਰਾਂ ਗੇਟ ਵਿਚ ਦੇਰ ਸ਼ਾਮ ਕਰੋਨਾਵਾਇਰਸ ਦਾ ਨਵਾਂ ਮਰੀਜ਼ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਮਰੀਜ਼ ਦੀ ਹਾਲਤ ਗੰਭੀਰ ਹੈ ਤੇ ਉਸ ਨੂੰ ਸਿਵਲ ਹਸਪਤਾਲ ਵਿਚ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਨੋਡਲ ਅਫ਼ਸਰ ਡਾ. ਟੀਪੀ ਸਿੰਘ ਸੰਧੂ ਨੇ ਕਿਹਾ ਕਿ ਮਰੀਜ਼ ਨੂੰ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਨਿਜ਼ਾਮਤਨਗਰ ਦੇ ਇਕ ਨੌਜਵਾਨ ਨੂੰ ਕਰੋਨਾਵਾਇਰਸ ਹੋਣ ਦੀ ਪੁਸ਼ਟੀ ਹੈ। ਉਸ ਦੀ ਮਾਤਾ ਵੀ ਕਰੋਨਾਵਾਇਰਸ ਪੀੜਤ ਹੈ, ਜੋ ਲੁਧਿਆਣਾ ਦੇ ਹਸਪਤਾਲ ਵਿਚ ਦਾਖ਼ਲ ਹੈ। ਉਸ ਨੂੰ ਆਪਣੀ ਮਾਤਾ ਦੇ ਸੰਪਰਕ ’ਚ ਆਉਣ ਕਾਰਨ ਹੀ ਕਰੋਨਾਵਾਇਰਸ ਹੋਇਆ ਹੈ।


Comments Off on ਜਲੰਧਰ ’ਚ ਕਰੋਨਾਵਾਇਰਸ ਦੇ ਦੋ ਮਰੀਜ਼ ਮਿਲੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.