ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ

Posted On April - 9 - 2020

ਪਿੰਡ ਜਹਾਂਗੀਰ ਦੇ ਲੋਕ ਆਪਣਿਆਂ ਵੱਲੋਂ ਦੁਰਕਾਰਿਆਂ ਨੂੰ ਮੋਢਾ ਦੇਣ ਦਾ ਐਲਾਨ ਕਰਦੇ ਹੋਏ। -ਫੋਟੋ: ਮਾਨ

ਰਾਜਨ ਮਾਨ
ਮਜੀਠਾ, 8 ਅਪਰੈਲ
ਕਰੋਨਾਵਾਇਰਸ ਕਾਰਨ ਮਰੇ ਕੁਝ ਵਿਅਕਤੀਆਂ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਕਰਨ ਤੋਂ ਇਨਕਾਰ ਕਰਨ ’ਤੇ ਜਿੱਥੇ ਸਾਰੀ ਮਨੁੱਖਤਾ ਸ਼ਰਮਸਾਰ ਹੋਈ ਹੈ, ਉੱਥੇ ਹੀ ਦੂਜੇ ਪਾਸੇ ਪਿੰਡ ਜਹਾਂਗੀਰ ਦੇ ਲੋਕਾਂ ਨੇ ਪਹਿਲਕਦਮੀ ਕਰਦਿਆਂ ਮ੍ਰਿਤਕਾਂ ਦੀ ਅਰਥੀ ਨੂੰ ਮੋਢਾ ਦੇਣ ਦਾ ਬੀੜਾ ਚੁੱਕ ਕੇ ਖੂਨ ਦੇ ਰਿਸ਼ਤਿਆਂ ਦਾ ਘਾਣ ਕਰਨ ਵਾਲਿਆਂ ਦੇ ਮੂੰਹ ’ਤੇ ਕਰਾਰੀ ਚਪੇੜ ਮਾਰੀ ਹੈ।
ਪਿਛਲੇ ਦਿਨੀਂ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਕਰੋਨਾ ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਸਸਕਾਰ ਕਰਨ ਤੋਂ ਇਨਕਾਰ ਦਿੱਤਾ ਸੀ। ਇਨ੍ਹਾਂ ਘਟਨਾਵਾਂ ਨੂੰ ਵੇਖਦਿਆਂ ਪਿੰਡ ਜਹਾਂਗੀਰ ਦੇ ਲੋਕਾਂ ਨੇ ਐਲਾਨ ਕੀਤਾ ਹੈ ਕਿ ਜੇ ਕਰੋਨਾਵਾਇਰਸ ਕਾਰਨ ਮਰੇ ਕਿਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਉਸ ਦੀਆਂ ਅੰਤਿਮ ਰਸਮਾਂ ਕਰਨ ਤੋਂ ਮੁਨਕਰ ਹੁੰਦੇ ਹਨ ਤਾਂ ਉਹ ਆਪ ਜਾ ਕੇ ਮ੍ਰਿਤਕ ਦੀ ਅਰਥੀ ਨੂੰ ਮੋਢਾ ਦੇਣਗੇ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।
ਪਿੰਡ ਜਹਾਂਗੀਰ ਦੇ ਜਸਵਿੰਦਰ ਸਿੰਘ, ਪਰਨਾਮ ਸਿੰਘ ਖਾਲਸਾ ਅਤੇ ਜਸਪਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਵਿਚ ਹੋਈਆਂ ਇਨ੍ਹਾਂ ਸ਼ਰਮਨਾਕ ਘਟਨਾਵਾਂ ਕਾਰਨ ਸਮੁੱਚੀ ਮਨੁੱਖਤਾ ਤੇ ਖਾਸ ਕਰਕੇ ਪੰਜਾਬੀਆਂ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ। ਇਸੇ ਕਰਕੇ ਉਨ੍ਹਾਂ ਨੇ ਕਰੋਨਾ ਪੀੜਤ ਮ੍ਰਿਤਕ ਵਿਅਕਤੀ ਦੀ ਅਰਥੀ ਨੂੰ ਮੋਢਾ ਦੇਣ ਅਤੇ ਉਸ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਦਾ ਸਿਵਿਆਂ ਵਿਚ ਸਸਕਾਰ ਕਰਨ ਤੋਂ ਵੀ ਰੋਕਿਆ ਜਾਂਦਾ ਹੈ ਤਾਂ ਉਹ ਉਸ ਦਾ ਸਸਕਾਰ ਆਪਣੇ ਪਿੰਡ ਲਿਆ ਕੇ ਕਰਨਗੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਸੂਚਿਤ ਕਰ ਦੇਵੇ ਤਾਂ ਜੋ ਉਹ ਮਦਦ ਲਈ ਪੁੱਜ ਸਕਣ। ਜਿ਼ਕਰਯੋਗ ਹੈ ਕਿ ਲੋਕ ਕਰੋਨਾਵਾਇਰਸ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ ਲੈਣ ਤੋਂ ਇਨਕਾਰ ਕਰ ਰਹੇ ਹਨ।


Comments Off on ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.