ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਟੀਵੀ ਚੈਨਲਾਂ ਰਾਹੀਂ ਕਰੋਨਾ ਤੋਂ ਬਚਾਅ ਸਬੰਧੀ ਪ੍ਰੋਗਰਾਮ ਸ਼ੁਰੂ ਕਰਨ ਦੀ ਅਪੀਲ

Posted On April - 7 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਪਰੈਲ
ਦਿ ਸਿੱਖ ਫੋਰਮ ਜਥੇਬੰਦੀ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਵੱਖ ਵੱਖ ਚੈਨਲਾਂ ’ਤੇ ਗੁਰਬਾਣੀ ਦੇ ਪਹਿਲਾਂ ਰਿਕਾਰਡ ਕੀਤੇ ਪ੍ਰੋਗਰਾਮ ਦਿਖਾਉਣ ਦੀ ਥਾਂ ਕਰੋਨਾਵਾਇਰਸ ਕਾਰਨ ਪੈਦਾ ਹੋਈ ਸਥਿਤੀ ਬਾਰੇ ਸਿੱਖ ਸੰਗਤ ਨੂੰ ਜਾਗਰੂਕ ਕਰਨ, ਇਸ ਤੋਂ ਬਚਾਅ ਅਤੇ ਗੁਰਬਾਣੀ ਦੇ ਦ੍ਰਿਸ਼ਟੀਕੋਣ ਨਾਲ ਇਸ ਸਮੱਸਿਆ ਨਾਲ ਨਜਿੱਠਣ ਲਈ ਹੌਂਸਲਾ ਦੇਣ ਦੇ ਪ੍ਰੋਗਰਾਮ ਪੇਸ਼ ਕੀਤੇ ਜਾਣ।
ਇਹ ਪੱਤਰ ਜਥੇਬੰਦੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਚੋਪੜਾ ਅਤੇ ਸਕੱਤਰ ਜਨਰਲ ਪ੍ਰਤਾਪ ਸਿੰਘ ਵੱਲੋਂ ਭੇਜਿਆ ਗਿਆ ਹੈ। ਪੱਤਰ ਦੀਆਂ ਕਾਪੀਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਨੂੰ ਵੀ ਭੇਜੀਆਂ ਗਈਆਂ ਹਨ। ਸਿੱਖ ਆਗੂਆਂ ਨੇ ਪੱਤਰ ਵਿਚ ਆਖਿਆ ਕਿ ਗੁਰਬਾਣੀ ਜੀਵਨ ਦੇ ਹਰ ਖੇਤਰ ਵਿਚ ਮਾਰਗ ਦਰਸ਼ਨ ਕਰਦੀ ਹੈ ਅਤੇ ਹਰ ਸਮੱਸਿਆ ਨਾਲ ਨਜਿੱਠਣ ਦਾ ਹੱਲ ਦੱਸਦੀ ਹੈ। ਉਨ੍ਹਾਂ ਆਖਿਆ ਕਿ ਕਰੋਨਾ ਕਾਰਨ 4 ਤੋਂ 6 ਹਫ਼ਤੇ ਤਕ ਸਭ ਕੁਝ ਬੰਦ ਰਹਿਣ ਦੀ ਸੰਭਾਵਨਾ ਹੈ। ਅਜਿਹੇ ਵਿਚ ਗੁਰਬਾਣੀ, ਸਮੁੱਚੀ ਮਨੁੱਖਤਾ ਨੂੰ ਸਮੱਸਿਆ ਨਾਲ ਨਜਿੱਠਣ ਲਈ ਹੌੌਂਸਲਾ ਦੇ ਸਕਦੀ ਹੈ। ਉਨ੍ਹਾਂ ਆਖਿਆ ਕਿ ਇਸ ਵੇਲੇ ਵੱਖ ਵੱਖ ਟੀਵੀ ਚੈਨਲਾਂ ਰਾਹੀਂ ਪਹਿਲਾਂ ਤੋਂ ਰਿਕਾਰਡ ਕੀਤੇ ਗੁਰਬਾਣੀ ਦੇ ਕੀਰਤਨ ਤੇ ਕਥਾ ਵਿਆਖਿਆ ਦੇ ਪ੍ਰੋਗਰਾਮ ਦਿਖਾਏ ਜਾ ਰਹੇ ਹਨ, ਜਿਨ੍ਹਾਂ ਦੀ ਥਾਂ ਕਰੋਨਾ ਕਾਰਨ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਬਾਰੇ ਸੰਗਤ ਨੂੰ ਦੱਸਣ ਦੀ ਲੋੜ ਹੈ। ਸੰਗਤ ਨੂੰ ਸਮਾਜਿਕ ਦੂਰੀ ਬਣਾਉਣ ਦੀ ਲੋੜ, ਘਰਾਂ ਵਿਚ ਰਹਿਣ, ਕੋਈ ਇਕੱਠ ਆਦਿ ਨਾ ਕਰਨ ਅਤੇ ਗੁਰਬਾਣੀ ਵਿਚ ਦੱਸੀ ਜੀਵਨ ਜਾਚ ਮੁਤਾਬਕ ਸਮਾਂ ਬਿਤਾਉਣ ਲਈ ਆਖਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸੂਝਵਾਨ ਕਥਾਵਾਚਕਾਂ ਤੇ ਹੋਰਨਾਂ ਰਾਹੀਂ ਕੀਤੇ ਜਾ ਸਕਦੇ ਹਨ। ਇਹ ਪ੍ਰੋਗਰਾਮ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸੀਸ ਗੰਜ ਤੇ ਹੋਰ ਗੁਰਦੁਆਰਿਆਂ, ਜਿਨ੍ਹਾਂ ਨਾਲ ਵਧੇਰੇ ਸੰਗਤ ਜੁੜੀ ਹੋਈ ਹੈ, ਰਾਹੀਂ ਪ੍ਰਸਾਰਿਤ ਕੀਤੇ ਜਾ ਸਕਦੇ ਹਨ।

 


Comments Off on ਟੀਵੀ ਚੈਨਲਾਂ ਰਾਹੀਂ ਕਰੋਨਾ ਤੋਂ ਬਚਾਅ ਸਬੰਧੀ ਪ੍ਰੋਗਰਾਮ ਸ਼ੁਰੂ ਕਰਨ ਦੀ ਅਪੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.