ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਢੇਸੀ ਵੱਲੋਂ ਅੰਮ੍ਰਿਤਸਰ ਤੋਂ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ

Posted On April - 7 - 2020

ਜਲੰਧਰ: ਇੰਗਲੈਂਡ ਦੇ ਪਹਿਲੇ ਪਗੜੀਧਾਰੀ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਉੱਥੋਂ ਦੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਕਰੋਨਾਵਾਇਰਸ ਕਾਰਨ ਜਿਹੜੇ ਬਰਤਾਨਵੀ ਨਾਗਰਿਕ ਭਾਰਤ ਵਿਚ ਫਸ ਗਏ ਹਨ, ਉਨ੍ਹਾਂ ਨੂੰ ਵਾਪਸ ਬੁਲਾਉਣ ਲਈ ਪੰਜਾਬ ਵਿਚੋਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਬਰਤਾਨੀਆ ਦੇ ਨਾਗਰਿਕਾਂ ਨੂੰ ਵਾਪਸ ਬੁਲਾਉਣ ਲਈ ਜਿਹੜੀਆਂ 7 ਉਡਾਣਾਂ ਦਿੱਲੀ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿਚੋਂ ਘੱਟੋ ਘੱਟ ਇਕ ਅੰਮ੍ਰਿਤਸਰ ਵੀ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਇੰਗਲੈਂਡ ਦੇ ਨਾਗਰਿਕ ਪੰਜਾਬ ਗਏ ਹੋਏ ਹਨ। ਲੌਕਡਾਊਨ ਹੋਣ ਕਾਰਨ ਉਹ ਉੱਥੇ ਫਸ ਗਏ ਹਨ ਤੇ ਉਨ੍ਹਾਂ ਨੂੰ ਲਿਆਉਣ ਲਈ ਅੰਮ੍ਰਿਤਸਰ ਤੋਂ ਹਵਾਈ ਸੇਵਾ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਰਿੰਦਰ ਕੁਮਾਰ ਸ਼ਰਮਾ, ਸੀਮਾ ਮਲਹੋਤਰਾ ਸਮੇਤ ਲੇਬਰ ਪਾਰਟੀ ਦੇ ਹੋਰ ਬਹੁਤ ਸਾਰੇ ਐੱਮਪੀਜ਼ ਦੀ ਇਸ ਮੰਗ ਵੱਲ ਧਿਆਨ ਦਿੱਤਾ ਜਾਵੇ।
-ਨਿੱਜੀ ਪੱਤਰ ਪ੍ਰੇਰਕ


Comments Off on ਢੇਸੀ ਵੱਲੋਂ ਅੰਮ੍ਰਿਤਸਰ ਤੋਂ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.