ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਤਬਲੀਗੀ ਸਮਾਗਮ ’ਚੋਂ ਆਏ ਵਿਅਕਤੀ ਨੂੰ ਕਰੋਨਾਵਾਇਰਸ

Posted On April - 7 - 2020

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 6 ਅਪਰੈਲ
ਸਿਹਤ ਵਿਭਾਗ ਕਪੂਰਥਲਾ ਨੇ ਨਿਜ਼ਾਮੂਦੀਨ ਵਿਚ ਹੋਏ ਤਬਲੀਗੀ ਜਮਾਤ ਦੇ ਸਮਾਗਮ ਵਿਚੋਂ ਆਏ ਲੋਕਾਂ ’ਚੋਂ 33 ਦੇ ਸੈਂਪਲ ਕਰੋਨਾਵਾਇਰਸ ਸਬੰਧੀ ਜਾਂਚ ਲਈ ਭੇਜੇ ਸਨ, ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਕਪੂਰਥਲਾ ਸ਼ਹਿਰ ਦੇ ਪਿੰਡ ਕੋਟ ਕਰਾਰ ਖਾਂ ਵਾਸੀ ਅਫਜ਼ਲ ਸ਼ੇਖ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਪੀੜਤ ਨੂੰ ਇਕਾਂਤਵਾਸ ਵਾਰਡ ਵਿਚ ਰੱਖਿਆ ਗਿਆ ਹੈ ਤੇ ਉਸ ਨੂੰ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਸਮੇਂ ਸਿਰ ਪੀੜਤਾਂ ਦੀ ਪਛਾਣ ਕੀਤੀ ਜਾ ਸਕੇ ਤੇ ਇਸ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ।


Comments Off on ਤਬਲੀਗੀ ਸਮਾਗਮ ’ਚੋਂ ਆਏ ਵਿਅਕਤੀ ਨੂੰ ਕਰੋਨਾਵਾਇਰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.