ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਦਰਸ਼ਨ ਸਿੰਘ ਤੇ ਪਰਿਵਾਰਕ ਮੈਂਬਰਾਂ ਦੇ ਇਲਾਜ ਖਰਚ ਸਬੰਧੀ ਭੰਬਲਭੂਸਾ

Posted On April - 9 - 2020

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਪਰੈਲ
ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਾਥੀ ਭਾਈ ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਜੀਅ ਇਸ ਵੇਲੇ ਕਰੋਨਾ ਪੀੜਤ ਹੋਣ ਕਾਰਨ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਇਸ ਬਿਮਾਰੀ ਦੇ ਇਲਾਜ ਖਰਚੇ ਸਬੰਧੀ ਪਰਿਵਾਰ ਦੁਚਿੱਤੀ ਵਿਚ ਹੈ ਕਿ ਇਸ ਦਾ ਖਰਚਾ ਸਰਕਾਰ ਵੱਲੋਂ ਦਿਤਾ ਜਾਵੇਗਾ ਜਾਂ ਪਰਿਵਾਰ ਨੂੰ ਆਪਣੀ ਜੇਬ ਵਿਚੋਂ ਖਰਚ ਕਰਨਾ ਪਵੇਗਾ। ਉਂਜ ਪਰਿਵਾਰ ਨੇ ਨਿੱਜੀ ਹਸਪਤਾਲ ਵਿਚ ਚੱਲ ਰਹੇ ਇਲਾਜ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।
ਭਾਈ ਖਾਲਸਾ ਸਮੇਤ ਭਾਈ ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇੱਥੇ ਗੁਰੂ ਨਾਨਕ ਦੇਵ ਹਸਪਤਾਲ ਵਿਚਲੇ ਇਕਾਂਤਵਾਸ ਵਾਰਡ ਵਿਚ ਜ਼ੇਰੇ ਇਲਾਜ ਸਨ ਪਰ ਉਹ ਇਲਾਜ ਤੋਂ ਸੰਤੁਸ਼ਟ ਨਹੀਂ ਸਨ। ਇਸ ਸਬੰਧੀ ਭਾਈ ਨਿਰਮਲ ਸਿੰਘ ਖਾਲਸਾ ਤੇ ਮਗਰੋਂ ਭਾਈ ਦਰਸ਼ਨ ਸਿੰਘ ਦੀਆਂ ਆਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ, ਜਿਸ ਮਗਰੋਂ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਸੰਪਰਕ ਕੀਤਾ ਸੀ। ਪੀੜਤ ਪਰਿਵਾਰ ਨੇ ਸਰਕਾਰੀ ਹਸਪਤਾਲ ਦੀ ਥਾਂ ਕਿਸੇ ਹੋਰ ਹਸਪਤਾਲ ਵਿਚ ਇਲਾਜ ਕਰਾਉਣ ਦੀ ਮੰਗ ਰੱਖੀ ਸੀ, ਜਿਸ ਤਹਿਤ ਹੀ ਭਾਈ ਦਰਸ਼ਨ ਸਿੰਘ ਸਮੇਤ ਪਰਿਵਾਰ ਦੇ ਚਾਰ ਜੀਆਂ ਨੂੰ ਫੋਰਟਿਸ ਐਸਕੋਰਟ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ ਸੀ।
ਭਾਈ ਦਰਸ਼ਨ ਸਿੰਘ ਦੇ ਬੇਟੇ ਜਗਪ੍ਰੀਤ ਸਿੰਘ, ਜੋ ਇਸ ਵੇਲੇ ਆਪਣੀ ਪਤਨੀ, ਬੱਚੀ ਤੇ ਭਰਾ ਸਮੇਤ ਘਰ ਵਿਚ ਇਕਾਂਤਵਾਸ ਵਿਚ ਹਨ, ਨੇ ਦੱਸਿਆ ਕਿ ਇਸ ਪ੍ਰਾਈਵੇਟ ਹਸਪਤਾਲ ਵਿਚ ਉਸ ਦੇ ਪਿਤਾ ਤੇ ਹੋਰ ਮੈਂਬਰਾਂ ਦਾ ਇਲਾਜ ਤਸੱਲੀਬਖ਼ਸ਼ ਚੱਲ ਰਿਹਾ ਹੈ ਪਰ ਪਰਿਵਾਰ ਵੱਲੋਂ ਮੁੱਖ ਮੰਤਰੀ ਦਫ਼ਤਰ ਤੋਂ ਇਲਾਜ ਦੇ ਖਰਚ ਸਬੰਧੀ ਆਦੇਸ਼ ਆਉਣ ਦੀ ਉਡੀਕ ਹੈ ਕਿਉਂਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਪਰਿਵਾਰ ਦਾ ਇਲਾਜ ਸਰਕਾਰ ਵੱਲੋਂ ਕਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵੇਲੇ ਫੋਰਟਿਸ ਹਸਪਤਾਲ ਵਿਚ ਉਸ ਦੇ ਪਿਤਾ ਦਰਸ਼ਨ ਸਿੰਘ, ਮਾਤਾ, ਬੇਟਾ ਅਤੇ ਭਰਾ ਜ਼ੇਰੇ ਇਲਾਜ ਹਨ। ਇਨ੍ਹਾਂ ਸਾਰਿਆਂ ਦੇ ਕਰੋਨਾਵਾਇਰਸ ਦੇ ਟੈਸਟ ਪਾਜ਼ੇਟਿਵ ਆਏ ਸਨ। ਉਨ੍ਹਾਂ ਦੱਸਿਆ ਕਿ ਹੁਣ ਤਕ ਸਰਕਾਰ ਵੱਲੋਂ ਖਰਚ ਸਬੰਧੀ ਲਿਖਤੀ ਆਦੇਸ਼ ਨਹੀਂ ਭੇਜੇ ਗਏ, ਜਿਸ ਕਾਰਨ ਪਰਿਵਾਰ ਦੁਚਿੱਤੀ ਵਿਚ ਹੈ।

ਖਰਚ ਸਬੰਧੀ ਸਰਕਾਰ ਦਾ ਕੋਈ ਪੱਤਰ ਨਹੀਂ ਮਿਲਿਆ: ਮੈਡੀਕਲ ਡਾਇਰੈਕਟਰ
ਫੋਰਟਿਸ ਐਸਕੋਰਟ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਐੱਚਪੀ ਸਿੰਘ ਨੇ ਆਖਿਆ ਕਿ ਫਿਲਹਾਲ ਸਰਕਾਰ ਵੱਲੋਂ ਅਜਿਹਾ ਕੋਈ ਪੱਤਰ ਜਾਂ ਦਸਤਾਵੇਜ਼ ਨਹੀਂ ਆਇਆ, ਜਿਸ ਵਿਚ ਇਨ੍ਹਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਦੇਣ ਦੀ ਗੱਲ ਲਿਖੀ ਹੋਵੇ। ਉਨ੍ਹਾਂ ਆਖਿਆ ਕਿ ਭਾਵੇਂ ਇਲਾਜ ਲਈ ਪੈਸੇ ਜਮ੍ਹਾਂ ਕਰਾਉਣ ਦੀ ਲੋੜ ਹੈ ਪਰ ਹਸਪਤਾਲ ਪ੍ਰਬੰਧਕਾਂ ਵੱਲੋਂ ਇਲਾਜ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਸਿਆ ਕਿ ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਸਿਹਤ ਠੀਕ ਹੈ।


Comments Off on ਦਰਸ਼ਨ ਸਿੰਘ ਤੇ ਪਰਿਵਾਰਕ ਮੈਂਬਰਾਂ ਦੇ ਇਲਾਜ ਖਰਚ ਸਬੰਧੀ ਭੰਬਲਭੂਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.