ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ

Posted On April - 9 - 2020

ਲਾਜਵੰਤ ਸਿੰਘ
ਨਵਾਂਸ਼ਹਿਰ, 8 ਅਪਰੈਲ
ਕਰੋਨਾਵਾਇਰਸ ਦੇ ਸ਼ੱਕ ਵਿੱਚ ਪਿੰਡ ਉਸਮਾਨਪੁਰ ਵਾਸੀਆਂ ਨੇ ਪਰਵਾਸੀ ਮਜ਼ਦੂਰ ਔਰਤ ਦਾ ਸਸਕਾਰ ਸ਼ਮਸ਼ਾਨਘਾਟ ਵਿੱਚ ਕਰਨ ਤੋਂ ਰੋਕ ਦਿੱਤਾ। ਆਖਿਰ ਖੇਤ ਮਾਲਕ ਨੇ ਆਪਣੇ ਖੇਤ ਵਿੱਚ ਸਸਕਾਰ ਕਰਵਾ ਕੇ ਮਾਮਲੇ ਨੂੰ ਅੱਗੇ ਵਧਣ ਤੋਂ ਟਾਲ ਦਿੱਤਾ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਜਿੱਥੇ ਰੋਸ ਹੈ, ਉਥੇ ਜਥੇਬੰਦਕ ਆਗੂ ਸਸਕਾਰ ਦਾ ਵਿਰੋਧ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰਨ ਲੱਗੇ ਹਨ।
ਜਾਣਕਾਰੀ ਅਨੁਸਾਰ ਪਰਵਾਸੀ ਔਰਤ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਉਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਸੀ, ਜਿੱਥੇ ਲੰਘੇ ਦਿਨੀਂ ਉਹਦੀ ਮੌਤ ਹੋ ਗਈ। ਮ੍ਰਿਤਕ ਦੇਹ 6 ਅਪਰੈਲ ਨੂੰ ਪਿੰਡ ਉਸਮਾਨਪੁਰ ਲਿਆਂਦੀ ਤਾਂ ਪਿੰਡ ਵਾਸੀਆਂ ਨੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰਨ ’ਤੇ ਰੋਕ ਲਗਾ ਦਿੱਤੀ। ਮਜ਼ਦੂਰਾਂ ਵਲੋਂ ਸ਼ਮਸ਼ਾਨਘਾਟ ਵਿੱਚ ਸੁਟਵਾਇਆ ਬਾਲਣ ਵੀ ਚੁਕਵਾ ਦਿੱਤਾ ਗਿਆ। ਸਸਕਾਰ ਲਈ ਐੱਸਸੀ ਸਮਾਜ ਦੇ ਸ਼ਮਸ਼ਾਨਘਾਟ ਵੱਲ ਰੁਖ਼ ਕੀਤਾ ਤਾਂ ਉੱਥੋਂ ਵੀ ਨਾਂਹ ਹੀ ਸੁਣਨ ਨੂੰ ਮਿਲੀ।
ਉਕਤ ਮਾਮਲੇ ਨੂੰ ਲੈ ਕੇ ਪਿੰਡ ਵਿਚ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਏ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ। ਪੁਲੀਸ ਨੇ ਆਖਿਰ ਨੂੰ ਜਿਸ ਕਿਸਾਨ ਦੇ ਖੇਤ ਵਿੱਚ ਮਜ਼ਦੂਰ ਰਹਿੰਦੇ ਸਨ, ਨੂੰ ਸਮਝਾ ਬੁਝਾ ਕੇ ਮ੍ਰਿਤਕ ਔਰਤ ਦਾ ਸਸਕਾਰ ਕਰਵਾਇਆ।
ਐਸਐਚਓ ਸੁਭਾਸ਼ ਬਾਠ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਹ ਸਬੰਧਤਾਂ ਖਿਲਾਫ਼ ਬਣਦੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਉਧਰ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਰਹਿੰਦੇ ਹਰ ਵਿਅਕਤੀ ਦਾ ਸ਼ਮਸ਼ਾਨਘਾਟ ਵਿੱਚ ਸਸਕਾਰ ਕਰਨ ਦਾ ਪੂਰਾ ਹੱਕ ਹੈ।


Comments Off on ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.