ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ

Posted On April - 9 - 2020

ਪੁਣੇ, 8 ਅਪਰੈਲ
ਪੁਣੇ ਵਿਚ ਕਰੋਨਾਵਾਇਰਸ ਕਾਰਨ ਮੰਗਲਵਾਰ ਰਾਤ ਤੋਂ ਹੁਣ ਤੱਕ ਅੱਠ ਮੌਤਾਂ ਹੋ ਚੁੱਕੀਆਂ ਹਨ। ਇਸ ਤਰ੍ਹਾਂ ਇੱਥੇ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ। ਪੁਣੇ ਦੇ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਇਕੋ ਹਸਪਤਾਲ ’ਚ ਹੋਈ ਹੈ ਜਦਕਿ ਤਿੰਨ ਹੋਰ ਵੱਖ ਹਸਪਤਾਲ ਵਿਚ ਵਾਇਰਸ ਕਾਰਨ ਦਮ ਤੋੜ ਗਏ ਹਨ। ਇਹ ਸਾਰੇ ਪਹਿਲਾਂ ਹੋਰਨਾਂ ਬੀਮਾਰੀਆਂ ਤੋਂ ਪੀੜਤ ਸਨ। ਮ੍ਰਿਤਕਾਂ ਵਿਚੋਂ ਇਕ 44 ਸਾਲਾ ਵਿਅਕਤੀ ਵੈਂਟੀਲੇਟਰ ’ਤੇ ਸੀ ਤੇ ਉਸ ਨੂੰ ਸ਼ੂਗਰ ਵੀ ਸੀ। ਉਸ ਨੂੰ ਚਾਰ ਅਪਰੈਲ ਨੂੰ ਦਾਖ਼ਲ ਕਰਵਾਇਆ ਗਿਆ ਸੀ। ਮੰਗਲਵਾਰ ਰਾਤ ਉਸ ਨੂੰ ਸਾਹ ਲੈਣ ਵਿਚ ਤਕਲੀਫ਼ ਹੋਈ ਸੀ ਤੇ ਵੈਂਟੀਲੇਟਰ ਉਤੇ ਰੱਖਿਆ ਗਿਆ ਸੀ। ਸਵੇਰੇ ਕਿਡਨੀ ਫੇਲ੍ਹ ਹੋਣ ਕਾਰਨ ਉਸ ਦੀ ਮੌਤ ਹੋ ਗਈ। ਸਰਕਾਰੀ ਹਸਪਤਾਲ ਵਿਚ ਇਕ 54 ਸਾਲਾ ਵਿਅਕਤੀ ਦੀ ਮੌਤ ਹੋਈ ਹੈ। ਵਿਅਕਤੀ ਨੂੰ ਸ਼ੂਗਰ ਦੇ ਨਾਲ-ਨਾਲ ਨਮੋਨੀਆ ਵੀ ਸੀ। ਉਸ ਦੀ ਮੌਤ ਬੁੱਧਵਾਰ ਸੁਵੱਖਤੇ ਹੋਈ ਹੈ। 73 ਸਾਲਾ ਇਕ ਵਿਅਕਤੀ ਦੀ ਮੌਤ ਨੋਬਲ ਹਸਪਤਾਲ ਵਿਚ ਹੋਈ। ਉਸ ਨੂੰ ਦੋ ਅਪਰੈਲ ਨੂੰ ਹਸਪਤਾਲ ਲਿਆਂਦਾ ਗਿਆ ਸੀ। -ਪੀਟੀਆਈ


Comments Off on ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.