ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਪੁਲੀਸ ਮੁਲਾਜ਼ਮਾਂ ’ਤੇ ਸੁੱਟਿਆ ਪੈਟਰੋਲ ਬੰਬ

Posted On April - 7 - 2020

ਨਿੱਜੀ ਪੱਤਰ ਪ੍ਰੇਰਕ
ਜਲੰਧਰ, 6 ਅਪਰੈਲ
ਦਿਹਾਤੀ ਪੁਲੀਸ ਦੇ ਮੁਲਾਜ਼ਮਾਂ ’ਤੇ ਨੂਰਮਹਿਲ ਨੇੜਲੇ ਪਿੰਡ ਪੰਡੋਰੀ ਜਗੀਰ ’ਚ ਏਐੱਸਆਈ ਸਰੂਪ ਸਿੰਘ ਤੇ ਪੰਜਾਬ ਹੋਮ ਗਾਰਡ ਦੇ ਜਵਾਨ ਰਛਪਾਲ ਸਿੰਘ ’ਤੇ ਪੈਟਰੋਲ ਬੰਬ ਸੁੱਟ ਦਿੱਤਾ। ਇਸ ਘਟਨਾ ਵਿੱਚ ਦੋਵੇਂ ਮੁਲਾਜ਼ਮ ਝੁਲਸ ਗਏ। ਦੋਵਾਂ ਪੀੜਤਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਦੋਵੇਂ ਥਾਣਾ ਨੂਰਮਹਿਲ ਵਿੱਚ ਤਾਇਨਾਤ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਾਬ ਠੇਕੇ ’ਤੇ ਕੰਮ ਕਰਦੇ ਕਰਿੰਦੇ ਨੇ ਸਰੂਪ ਸਿੰਘ ਤੇ ਰਛਪਾਲ ਸਿੰਘ ’ਤੇ ਉਦੋਂ ਪੈਟਰੋਲ ਬੰਬ ਸੁੱਟ ਦਿੱਤਾ ਜਦੋਂ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਪੁਲੀਸ ਨੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਹਮਲਾ ਕਰਨ ਵਾਲੇ ਕਥਿਤ ਦੋਸ਼ੀ ਦੀ ਪਛਾਣ ਦੇਸ ਰਾਜ ਵਾਸੀ ਪੰਡੋਰੀ ਜਗੀਰ ਵਜੋਂ ਹੋਈ। ਮੁਲਜ਼ਮ ਖ਼ਿਲਾਫ਼ ਥਾਣਾ ਨੂਰਮਹਿਲ ’ਚ ਕੇਸ ਦਰਜ ਕਰ ਲਿਆ ਗਿਆ ਹੈ।

 


Comments Off on ਪੁਲੀਸ ਮੁਲਾਜ਼ਮਾਂ ’ਤੇ ਸੁੱਟਿਆ ਪੈਟਰੋਲ ਬੰਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.