ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਪੇਂਡੂ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਤੇ ਡਾਕਟਰਾਂ ਦੀ ਘਾਟ ’ਤੇ ਸੁਆਲ

Posted On April - 7 - 2020

ਚੰਡੀਗੜ੍ਹ: ਸੀਪੀਆਈ ਪੰਜਾਬ ਦੇ ਮੀਤ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਨੇ ਕਿਹਾ ਕਿ ਪੰਜਾਬ ਸਰਕਾਰ ਸਪੱਸ਼ਟ ਨਹੀਂ ਕਰ ਰਹੀ ਕਿ ਕਰੋਨਾ ਮਹਾਮਾਰੀ ਦੇ ਬਚਾਅ ਵਾਸਤੇ ਪੰਜਾਬ ਵਿੱਚ ਕਿੰਨੇ ਵੈਂਟੀਲੇਟਰ ਉਪਲਬਧ ਹਨ। ਅੱਜ ਇਥੇ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸਰਕਾਰ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਦੀ ਭਰਤੀ ਨਹੀਂ ਕੀਤੀ, ਜਿਸ ਕਰਕੇ ਪੰਜਾਬ ਦੇ ਬਹੁਤੇ ਹਸਪਤਾਲ ਤੇ ਖਾਸ ਕਰਕੇ ਪਿੰਡਾਂ ਦੇ ਹਸਪਤਾਲ ਤਾਂ ਮੁਲਾਜ਼ਮਾਂ ਦੀ ਘਾਟ ਕਰਕੇ ਖਾਲੀ ਹੀ ਪਏ ਹਨ। ਹਸਪਤਾਲਾਂ ਵਿੱਚ ਦਵਾਈਆਂ ਵੀ ਨਹੀਂ ਪਹੁੰਚਦੀਆਂ। ਇਸ ਚਿੰਤਾਜਨਕ ਸਥਿਤੀ ਵਿੱਚ ਕਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਕਿਸ ਤਰ੍ਹਾਂ ਬਚਾਇਆ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅਜਿਹੇ ਸਮੇਂ ਪ੍ਰਾਈਵੇਟ ਹਸਪਤਾਲਾਂ ਦੇ ਮਾਲਕਾਂ ਨੇ ਦਰਵਾਜ਼ੇ ਬੰਦ ਕਰ ਲਏ ਹਨ ਤੇ ਪ੍ਰਾਈਵੇਟ ਡਾਕਟਰ ਅੰਡਰ ਗਰਾਊਂਡ ਹੋ ਗਏ ਹਨ। ਮਾੜੀਮੇਘਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਡਾਕਟਰਾਂ ਨੂੰ ਕਰੋਨਾ ਵਾਇਰਸ ਦੀ ਲਾਗ ਤੋਂ ਬਚਣ ਵਾਸਤੇ ਸੇਫਟੀ ਕਿੱਟਾਂ ਦੇਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਦੇਖ-ਭਾਲ ਵੀ ਕਰੇ।
-ਟ੍ਰਿਬਿਊਨ ਨਿਊਜ਼ ਸਰਵਿਸ

 


Comments Off on ਪੇਂਡੂ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਤੇ ਡਾਕਟਰਾਂ ਦੀ ਘਾਟ ’ਤੇ ਸੁਆਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.