ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਮਧੂ ਮੱਖੀ ਬਕਸਿਆਂ ਨੂੰ ਲਿਜਾਣ ਤੋਂ ਰੋਕ ਹਟੀ

Posted On April - 7 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਸ਼ਹਿਦ ਦੀਆਂ ਮੱਖੀਆਂ ਦੇ ਬਕਸੇ, ਸ਼ਹਿਦ ਅਤੇ ਸਬੰਧਤ ਸਾਜ਼ੋ-ਸਾਮਾਨ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਲੈ ਜਾਣ ਦੀ ਖੁੱਲ੍ਹ ਦਿੱਤੀ ਜਾਵੇ। ਇਹ ਹੁਕਮ ਕੌਮੀ ਮਧੂ ਮੱਖੀ ਬੋਰਡ ਵਲੋਂ 28 ਮਾਰਚ ਨੂੰ ਜਾਰੀ ਕੀਤੇ ਹੁਕਮਾਂ ਦੇ ਮੱਦੇਨਜ਼ਰ ਦਿੱਤੇ ਗਏ ਹਨ। ਵਰਨਣਯੋਗ ਹੈ ਕਿ ਦੇਸ਼ ਭਰ ਵਿਚੋਂ ਵਿਦੇਸ਼ਾਂ ਨੂੰ ਭੇਜੇ ਜਾਂਦੇ ਸ਼ਹਿਦ ਵਿਚੋਂ ਪੰਜਾਬ ਦਾ ਹਿੱਸਾ ਪੰਜਾਹ ਫੀਸਦੀ ਹੈ। ਇਸ ਧੰਦੇ ਨੂੰ ਜਾਰੀ ਰੱਖਣ ਲਈ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ ਹੈ। ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਸ ਕੰਮ ਵਿਚ ਬਾਗਬਾਨੀ ਦੇ ਡਿਪਟੀ ਤੇ ਅਸਿਸਟੈਂਟ ਡਾਇਰੈਕਟਰ ਸਹਿਯੋਗ ਕਰਨਗੇ।


Comments Off on ਮਧੂ ਮੱਖੀ ਬਕਸਿਆਂ ਨੂੰ ਲਿਜਾਣ ਤੋਂ ਰੋਕ ਹਟੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.