ਅੰਮ੍ਰਿਤਸਰ ਵਿੱਚ 8 ਜਣੇ ਹੋਰ ਕਰੋਨਾ ਪਾਜ਼ੇਟਿਵ !    ਜਲੰਧਰ ਵਿੱਚ ਕਰੋਨਾ ਦੇ 16 ਨਵੇਂ ਕੇਸ ਮਿਲੇ !    ਆਈਪੀਐੱਸ ਤੇ ਪੀਪੀਐੱਸ ਅਫ਼ਸਰ ਬਦਲੇ !    ਪੱਤਰਕਾਰਾਂ ਨਾਲ ਦੁਰਵਿਹਾਰ !    ਹਵਾਈ ਉਡਾਣਾਂ ਬਾਰੇ ਭੰਬਲਭੂਸਾ !    ਕੀ ਪੈਕੇਜ ਛੋਟੇ ਉਦਯੋਗਾਂ ਨੂੰ ਸੰਕਟ 'ਚੋਂ ਕੱਢੇਗਾ? !    ਸਜ-ਵਿਆਹੀ ਅਤੇ ਵੀਹ ਕਿੱਲੋ ਸਾਬਣ !    ‘ਗੋਲਡਨ ਹੈਟ੍ਰਿਕ’ ਤੋਂ ‘ਗੋਲਡਨ ਗੋਲ’ ਤਕ !    ਸੀਆਈਏ ਸਟਾਫ ਦੇ ਏਐੱਸਆਈ ਨੂੰ ਗੋਲੀ ਵੱਜੀ; ਹਾਲਤ ਸਥਿਰ !    ਕੁੱਟਮਾਰ ਮਾਮਲਾ: ਸਿਹਤ ਮੰਤਰੀ ਨੇ ਪੱਤਰਕਾਰ ਦਾ ਹਾਲ-ਚਾਲ ਪੁੱਛਿਆ !    

ਸਰਕਾਰ ਨਿੱਜੀ ਹਸਪਤਾਲਾਂ ਦੀ ਮਦਦ ਲਵੇ: ਮਜੀਠੀਆ

Posted On April - 7 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਸਰਕਾਰੀ ਹਸਤਪਤਾਲਾਂ ਵਿੱਚ ਪੀਪੀਈ ਕਿੱਟਾਂ ਉਪਲੱਭਧ ਕਰਵਾਈਆਂ ਜਾਣ ਤੇ ਕੋਵਿਡ-19 ਖ਼ਿਲਾਫ਼ ਲੜਾਈ ਵਿੱਚ ਪ੍ਰਾਈਵੇਟ ਹਸਪਤਾਲਾਂ ਅਤੇ ਉਨ੍ਹਾਂ ਦੇ ਸਟਾਫ਼ ਦੀ ਮਦਦ ਲੈਣ ਸਮੇਤ ਸੁਰੱਖਿਆ ਲਈ ਇਸਤੇਮਾਲ ਹੁੰਦੇ ਮੈਡੀਕਲ ਉਪਕਰਨਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨਾਲ ਰਾਜ ਸਰਕਾਰ ਸਖ਼ਤੀ ਨਾਲ ਪੇਸ਼ ਆਵੇ। ਇੱਕ ਬਿਆਨ ਰਾਹੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਡਾਕਟਰਾਂ ਅਤੇ ਨਰਸਾਂ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਅਨੁਸਾਰ ਸਰਕਾਰੀ ਹਸਪਤਾਲਾਂ ਵਿੱਚ ਪੀਪੀਈ ਕਿੱਟਾਂ ਸਪਲਾਈ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਰਕੇ ਦੋ ਨਰਸਾਂ ਕਰੋਨਾਵਾਇਰਸ ਤੋਂ ਪੀੜਤ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਇਕਾਂਤਵਾਸ ਵਿਚ ਪਾਉਣ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਿਹਤ ਵਰਕਰਾਂ ਦਾ ਇੱਕ-ਇੱਕ ਕਰੋੜ ਰੁਪਏ ਦਾ ਬੀਮਾ ਕੀਤਾ ਜਾਣਾ ਚਾਹੀਦਾ ਹੈ।
ਮਜੀਠੀਆ ਨੇ ਕਿਹਾ ਕਿ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਹਾਲ ਹੀ ਵਿੱਚ ਹੋਏ ਦੇਹਾਂਤ ਨੇ ਸਰਕਾਰੀ ਹਸਪਤਾਲਾਂ ਅੰਦਰ ਮੁੱਢਲੀਆਂ ਸਹੂਲਤਾਂ ਦੀ ਘਾਟ ਨੂੰ ਉਜਾਗਰ ਕਰ ਦਿੱਤਾ ਹੈ। ਅਕਾਲੀ ਆਗੂ ਨੇ ਸੂਬਾ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਕੋਵਿਡ-19 ਮਰੀਜ਼ਾਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਹੁਤੇ ਮਰੀਜ਼ ਬਿਮਾਰੀ ਮਗਰੋਂ ਨਿਰਾਸ਼ਾ ਵਿੱਚ ਚਲੇ ਜਾਂਦੇ ਹਨ, ਇਸ ਲਈ ਉਨ੍ਹਾਂ ਦਾ ਮਨੋਵਿਗਿਆਨੀਆਂ ਕੋਲੋਂ ਇਲਾਜ ਕਰਵਾਉਣਾ ਚਾਹੀਦਾ ਹੈ।

ਹਸਪਤਾਲਾਂ ’ਚ ਇਲਾਜ ਪ੍ਰਬੰਧ ਸੁਧਾਰਨ ਦੀ ਲੋੜ: ਚੰਦੂਮਾਜਰਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਰੋਨਾ (ਕੋਵਿਡ-19) ਮਹਾਮਾਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਨਿੱਜੀ ਹਸਪਤਾਲਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਲਏ। ਚੰਦੂਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਮਾਰੀ ਨਾਲ ਨਜਿੱਠਣ ਲਈ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿਚਲੀਆਂ ਓਪੀਡੀ ਨੂੰ ਕਰੋਨਾ ਅਤੇ ਆਮ ਮਰੀਜ਼ਾਂ ਲਈ ਅਲੱਗ-ਅਲੱਗ ਸਥਾਪਤ ਕਰਕੇ ਪ੍ਰਬੰਧਾਂ ਵਿੱਚ ਸੁਧਾਰ ਕਰਨ ਦੀ ਲੋੜ ਹੈ। ਚੰਦੂਮਾਜਰਾ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਆਮ ਰੋਗਾਂ ਦੇ ਸ਼ਿਕਾਰ ਲੋਕਾਂ ਨੂੰ ਵਧੀਆ ਸਿਹਤ ਪ੍ਰਬੰਧ ਯਕੀਨੀ ਬਣਾਉਣਾ ਤੋਂ ਇਲਾਵਾ ਹਸਪਤਾਲਾਂ ਵਿੱਚ ਤਾਇਨਾਤ ਡਾਕਟਰਾਂ ਅਤੇ ਨਰਸਾਂ ਨੂੰ ਲੋੜੀਂਦਾ ਸਾਜੋ-ਸਾਮਾਨ ਮੁਹੱਈਆ ਕਰਵਾਇਆ ਜਾਵੇ।

 


Comments Off on ਸਰਕਾਰ ਨਿੱਜੀ ਹਸਪਤਾਲਾਂ ਦੀ ਮਦਦ ਲਵੇ: ਮਜੀਠੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.