ਚੰਡੀਗੜ੍ਹ: ਜੂਨ ਦੇ ਅਖੀਰ ’ਚ ਸਕੂਲ ਖੋਲ੍ਹਣ ਦੀ ਤਿਆਰੀ !    ਪੱਛਮੀ ਬੰਗਾਲ ’ਚ ਪਹਿਲੀ ਜੂਨ ਤੋਂ ਧਾਰਮਿਕ ਸਥਾਨ ਖੋਲ੍ਹਣ ਦੀ ਇਜਾਜ਼ਤ !    ਗੈਂਗਸਟਰਾਂ ਨਾਲ ਟੱਕਰ ਲੈਣ ਵਾਲਾ ਬਣਾਇਆ ਏਐੱਸਆਈ !    ਕਸ਼ਮੀਰ ਦੇ ਪੁਲਵਾਮਾ ਵਿੱਚ ਫਸੇ ਨੇ ਪੰਜਾਬੀ !    ਪੰਚਾਇਤੀ ਜ਼ਮੀਨ ਦੀ ਬੋਲੀ ਨਾ ਹੋਣ ’ਤੇ ਧਰਨਾ !    ਪੰਜਾਬ ’ਚ ਮਾਸਕ ਨਾ ਪਾਉਣ ’ਤੇ 500 ਰੁਪਏ ਜੁਰਮਾਨਾ !    ਇੰਡੀਆ ਦੀ ਥਾਂ ਭਾਰਤ ਜਾਂ ਹਿੰਦੁਸਤਾਨ: ਪਟੀਸ਼ਨ ’ਤੇ ਸੁਣਵਾਈ 2 ਜੂਨ ਨੂੰ !    ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ !    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ !    ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ !    

ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’

Posted On April - 9 - 2020

ਪਾਲ ਸਿੰਘ ਨੌਲੀ
ਜਲੰਧਰ, 8 ਅਪਰੈਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਦਿੱਤੇ ਗਏ ਚਾਰ ਵੈਂਟੀਲੇਟਰਾਂ ਵਿੱਚ ਹੁਣ ਕੋਵਿਡ-19 ਦੇ ਸੰਕਟ ਨਾਲ ਨਜਿੱਠਣ ਲਈ ਇੱਕ ਵੀ ਨਹੀਂ ਹੈ। ਇਥੇ ਵੱਡੀ ਗਿਣਤੀ ਲੋਕ ਇਲਾਜ ਲਈ ਆਉਂਦੇ ਹਨ। ਇਥੋਂ ਤੱਕ ਕਿ ਫਿਰੋਜ਼ਪੁਰ ਦੇ ਮੱਖੂ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਹੀ ਆਉਣਾ ਪੈਂਦਾ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਮਰਬ ਦੇ ਸਮਾਗਮ ਸਮਾਪਤ ਹੋਣ ਬਾਅਦ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ’ਚੋਂ ਤਿੰਨ ਵੈਂਟੀਲੇਟਰ ਤਾਂ ਸਿਹਤ ਵਿਭਾਗ ਨੇ ਪਹਿਲਾਂ ਹੀ ਵਾਪਸ ਮੰਗਵਾ ਲਏ ਸਨ ਤੇ ਹੁਣ ਜਿਹੜਾ ਇੱਕ ਬਚਿਆ ਸੀ ਉਹ ਵੀ ਜ਼ਿਲ੍ਹਾ ਹੈੱਡਕੁਆਰਟਰ ’ਤੇ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਹੁਣ ਬਾਬੇ ਨਾਨਕ ਦੀ ਨਗਰੀ ਦੇ ਲੋਕਾਂ ਦਾ ਸਾਹ ਇੱਕ ਤਰ੍ਹਾਂ ਨਾਲ ਕੈਪਟਨ ਸਰਕਾਰ ਨੇ ਹੀ ਘੁੱਟ ਕੇ ਰੱਖ ਦਿੱਤਾ ਹੈ। ਪੰਜਾਬ ਸਰਕਾਰ ਨੇ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ 550 ਸਾਲਾਂ ਦੇ ਸਮਾਗਮਾਂ ਮੌਕੇ ਬਹੁਤ ਫੜ੍ਹਾਂ ਮਾਰੀਆਂ ਸਨ ਪਰ ਹੁਣ ਸਰਕਾਰੀ ਹਸਪਤਾਲ ਵਿੱਚੋਂ ਸਾਰੇ ਵੈਂਟੀਲੇਟਰ ਚੁੱਕ ਕੇ ਇੱਕ ਤਰ੍ਹਾਂ ਨਾਲ ਹਲਕੇ ਦੇ ਲੋਕਾਂ ਨੂੰ ਰੱਬ ਆਸਰੇ ਹੀ ਛੱਡ ਦਿੱਤਾ ਹੈ। ਯਾਦ ਰਹੇ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ 10 ਸਤੰਬਰ 2019 ਨੂੰ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਸੁਲਤਾਨਪੁਰ ਲੋਧੀ ਰੱਖੀ ਸੀ, ਉਸ ਵੇਲੇ ਵੀ ਇਸ ਹਲਕੇ ਵਿੱਚ ਸਿਹਤ ਸਹੂਲਤਾਂ ਦਾ ਮੁੱਦਾ ਗੂੰਜਿਆ ਸੀ। ਹਲਕੇ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੀ ਉਦੋਂ ਸਿਹਤ ਸਹੂਲਤਾਂ ਦੀ ਮੰਗ ਨੂੰ ਲੈ ਕੇ ਹੀ ਮੀਟਿੰਗ ਵਾਲੀ ਥਾਂ ’ਤੇ ਜਾਣ ਤੋਂ ਇਸ ਕਰਕੇ ਦੂਰੀ ਬਣਾਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਸੀ। ਉਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਇੱਥੇ ਸੁਪਰ ਸਪੈਲਿਸ਼ਟੀ ਹਸਪਤਾਲ ਬਣਾਇਆ ਜਾਵੇ। ਉਨ੍ਹਾਂ ਦੀ ਇਸ ਮੰਗ ਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਹੁਣ 6 ਮਹੀਨੇ ਬੀਤਣ ਦੇ ਬਾਵਜੂਦ ਇਤਿਹਾਸਕ ਨਗਰੀ ਨੂੰ ਸਿਹਤ ਸਹੂਲਤਾਂ ਤਾਂ ਕੀ ਜੁੜਨੀਆਂ ਸਨ ਸਗੋਂ ਪਹਿਲਾਂ ਦਿੱਤੇ ਗਏ ਵੈਂਟੀਲੇਟਰ ਵੀ ਸਰਕਾਰ ਚੁੱਕ ਕੇ ਲੈ ਗਈ।
ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਅਨਿਲ ਮਨਚੰਦਾ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਸੁਲਤਾਨਪੁਰ ਲੋਧੀ ਹਸਪਤਾਲ ਵਿੱਚ ਚਾਰ ਵੈਂਟੀਲੇਟਰ ਆਏ ਸਨ। ਤਿੰਨ ਵੈਂਟੀਲੇਟਰ ਤਾਂ 550 ਸਾਲਾਂ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਵਾਪਸ ਮੰਗਵਾ ਲਏ ਸਨ ਤੇ ਹੁਣ ਜਿਹੜਾ ਇੱਕ ਵੈਂਟੀਲੇਟਰ ਸੀ ਉਹ ਜ਼ਿਲ੍ਹਾ ਹੈੱਡਕੁਆਰਟਰ ’ਤੇ ਬਣਾਏ ਜਾਣ ਵਾਲੇ ਸੈਂਟਰ ਵਿੱਚ ਮੰਗਵਾ ਲਿਆ ਗਿਆ ਹੈ।


Comments Off on ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.